ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਗਿਆ। ਰੈੱਡ ਰਿਬਨ ਕਲੱਬ, ਏਕ ਭਾਰਤ ਸ਼੍ਰੇਸ਼ਟ ਭਾਰਤ ਕਲੱਬ, ਇੰਟਰਪਨਿਉਰਸ਼ਿਪ ਕਲੱਬ ਅਤੇ ਈਕੋ ਕਲੱਬ ਦੇ ਸਾਂਝੇ ਉੱਦਮਾਂ ਨਾਲ਼ ਕਰਵਾਏ ਇਸ ਪ੍ਰੋਗਰਾਮ ਦੌਰਾਨ ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਕੈਂਪਸ ਵਿਖੇ ਜਾਗਰੂਕਤਾ ਰੈਲੀ ਕੱਢੀ। ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਮਮਤਾ ਸ਼ਰਮਾ ਨੇ ਦੱਸਿਆ ਕਿ ਇਸ ਜਾਗਰੂਕਤਾ ਰੈਲੀ ਦਾ ਮੁੱਖ ਮਕਸਦ ਹਰ ਉਦਯੋਗ ਅਤੇ ਹੋਰ ਖੇਤਰ ਵਿੱਚ ਕੰਮ ਕਰਨ ਵਾਲੇ ਲੋਕਾਂ ਦੇ ਯੋਗਦਾਨ ਪ੍ਰਤੀ ਸਨਮਾਨ ਦਿਖਾਉਣਾ ਹੈ ਅਤੇ ਨਾਲ ਹੀ ਇਸ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਸੀ। ਅੰਤਰਰਾਸ਼ਟਰੀ ਮਜ਼ਦੂਰ ਦਿਵਸ ਸਮਾਜ ਅਤੇ ਦੇਸ਼ ਦੇ ਵਿਕਾਸ ਵਿੱਚ ਮਜ਼ਦੂਰ ਵਰਗ ਦੇ ਯੋਗਦਾਨ ਨੂੰ ਪਛਾਣਨ ਵਿੱਚ ਮਦਦ ਕਰਦਾ ਹੈ। ਇਸ ਰੈਲੀ ਵਿਚ ਐੱਨ. ਐੱਸ. ਐੱਸ. ਪ੍ਰੋਗਰਾਮ ਅਫਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ ਅਤੇ ਡਾ. ਅਭਿਨਵ ਭੰਡਾਰੀ ਸਮੇਤ 18 ਵਲੰਟੀਅਰਾਂ ਨੇ ਭਾਗ ਲਿਆ।