ਸੁਨਾਮ : ਅਮਾਨਤ ਫਾਊਂਡੇਸ਼ਨ ਵੱਲੋਂ ਸੁਨਾਮ ਵਿੱਚ ਸਿਲਾਈ ਅਤੇ ਕਢਾਈ ਦਾ ਕੰਮ ਸਿੱਖ ਰਹੀਆਂ ਧੀਆਂ ਨੂੰ ਸਮਾਨ ਵੰਡਿਆ ਗਿਆ। ਸੁਨਾਮ ਦੀ ਮਹਾਲਕਸ਼ਮੀ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਸਿਲਾਈ ਸਿਖਲਾਈ ਕੇਂਦਰ ਚਲਾਇਆ ਜਾ ਰਿਹਾ ਹੈ ਅਤੇ ਅਮਾਨਤ ਫਾਊਂਡੇਸ਼ਨ ਵੱਲੋਂ ਇੱਥੇ ਟੇਲਰਿੰਗ ਸਿੱਖ ਰਹੀਆਂ ਧੀਆਂ ਨੂੰ ਸਮੱਗਰੀ ਮੁਹੱਈਆ ਕਰਵਾਈ ਗਈ ਹੈ। ਇਸ ਮੌਕੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਧਰਮਪਤਨੀ ਅਮਾਨਤ ਫਾਊਂਡੇਸ਼ਨ ਦੀ ਚੇਅਰਪਰਸਨ ਗਗਨਦੀਪ ਕੌਰ ਢੀਂਡਸਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਫਾਊਂਡੇਸ਼ਨ ਧੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਵਾਤਾਵਰਨ ਨੂੰ ਬਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਰੁੱਖ ਲਗਾਓ ਮੁਹਿੰਮ ਤਹਿਤ ਹਜ਼ਾਰਾਂ ਬੂਟੇ ਲਗਾਏ ਗਏ ਹਨ। ਵਿਦਿਆਰਥਣਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਗਗਨਦੀਪ ਕੌਰ ਢੀਂਡਸਾ ਨੇ ਕਿਹਾ ਕਿ ਧੀਆਂ ਨੂੰ ਸਿੱਖਿਅਤ ਕਰਕੇ ਆਤਮ ਨਿਰਭਰ ਬਣਾ ਕੇ ਹੀ ਦੇਸ਼ ਨੂੰ ਤਰੱਕੀ ਵੱਲ ਲਿਜਾਇਆ ਜਾ ਸਕਦਾ ਹੈ। ਇਸ ਮੌਕੇ ਸੁਨੀਤਾ ਸ਼ਰਮਾ ਨੇ ਕਿਹਾ ਕਿ ਅਮਾਨਤ ਫਾਊਂਡੇਸ਼ਨ ਸਮਾਜ ਸੇਵਾ ਨੂੰ ਸਮਰਪਿਤ ਸੰਸਥਾ ਹੈ ਅਤੇ ਨੇਕ ਕੰਮਾਂ ਵਿੱਚ ਹਮੇਸ਼ਾ ਅੱਗੇ ਰਹਿੰਦੀ ਹੈ। ਇਸ ਮੌਕੇ ਸੁਰੇਸ਼ ਜਿੰਦਲ, ਗੋਪਾਲ ਸ਼ਰਮਾ, ਟੀ.ਕੇ.ਗੁਪਤਾ, ਬਲਵਿੰਦਰ ਭਾਰਦਵਾਜ, ਡਾਕਟਰ ਰਜਿੰਦਰ ਜੈਨ, ਅੰਮ੍ਰਿਤ ਤੋਲਾਵਾਲ ਆਦਿ ਹਾਜ਼ਰ ਸਨ।