ਫ਼ਤਹਿਗੜ੍ਹ ਸਾਹਿਬ : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸੁਰਿੰਦਰ ਸਿੰਘ ਧਾਲੀਵਾਲ ਨੇ ਲੋਕ ਸਭਾ ਹਲਕਾ 08-ਫ਼ਤਹਿਗੜ੍ਹ ਸਾਹਿਬ ਵਿੱਚ ਪੈਂਦੇ 9 ਵਿਧਾਨ ਸਭਾ ਹਲਕਿਆਂ ਦੇ ਪੋਸਟਲ ਬੈਲਟ ਪੇਪਰਾਂ ਲਈ ਬਣਾਏ ਗਏ ਨੋਡਲ ਅਫਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਉਨ੍ਹਾਂ ਮੀਟਿੰਗ ਵਿੱਚ ਹਾਜਰ ਸਮੂਹ ਨੋਡਲ ਅਫਸਰਾਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੋਡਲ ਅਫਸਰਾਂ ਨੂੰ ਇਹ ਵੀ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਲੋੜ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੋਡਲ ਅਫਸਰਾਂ ਵੱਲੋਂ ਭੇਜੀਆਂ ਜਾਂਦੀਆਂ ਰਿਪੋਰਟਾਂ ਦੇ ਭਰੇ ਜਾਣ ਵਾਲੇ ਪ੍ਰੋਫਾਰਮਿਆਂ ਬਾਰੇ ਵੀ ਵਿਸਥਾਰ ਸਹਿਤ ਦੱਸਿਆ। ਉਨ੍ਹਾਂ ਨੋਡਲ ਅਫਸਰਾਂ ਨੂੰ ਇਹ ਵੀ ਕਿਹਾ ਕਿ ਪੋਸਟਲ ਬੈਲਟ ਪੇਪਰਾਂ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ ਤਾਂ ਜੋ ਕੋਈ ਵੀ ਵੋਟਰ ਵੋਟ ਪਾਉਣ ਤੋਂ ਵਾਂਝਾ ਨਾ ਰਹੇ।
ਸ. ਧਾਲੀਵਾਲ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਪੰਜ ਅਜਿਹੀਆਂ ਸ਼੍ਰੇਣੀਆਂ ਦੀ ਸ਼ਨਾਖਤ ਕੀਤੀ ਗਈ ਹੈ ਜੋ ਕਿ ਪੋਸਟਲ ਬੈਲਟ ਪੇਪਰ ਰਾਹੀਂ ਆਪਣੀ ਵੋਟ ਦਾ ਇਸਤੇਮਾਲ ਕਰ ਸਕਦੇ ਹਨ। ਇਨ੍ਹਾਂ ਵਿੱਚ 85 ਸਾਲ ਤੋਂ ਵੱਧ ਉਮਰ ਦੇ ਵੋਟਰ ਜੋ ਕਿ ਪੋਲਿੰਗ ਸਟੇਸ਼ਨ ਤੇ ਜਾ ਕੇ ਵੋਟ ਪਾਉਣ ਤੋਂ ਅਸਮਰਥ ਹਨ, ਉਹ ਆਪਣੇ ਘਰ ਤੋਂ ਹੀ ਪੋਸਟਲ ਬੈਲਟ ਪੇਪਰ ਰਾਹੀਂ ਵੋਟ ਪਾ ਸਕਣਗੇ। ਇਸੇ ਤਰ੍ਹਾਂ ਡਿਊਟੀ ਤੇ ਤਾਇਨਾਤ ਚੋਣ ਅਮਲੇ ਦੇ ਸਮੂਹ ਅਧਿਕਾਰੀ ਤੇ ਕਰਮਚਾਰੀ ਜੋ ਕਿ ਡਿਊਟੀ ਕਾਰਨ ਆਪਣੇ ਪੋਲਿੰਗ ਸਟੇਸ਼ਨ ਤੇ ਜਾ ਕੇ ਵੋਟ ਨਹੀਂ ਪਾ ਸਕਦੇ, ਉਹ ਪੋਸਟਲ ਬੈਲਟ ਪੇਪਰ ਰਾਹੀਂ ਵੋਟ ਪਾ ਸਕਣਗੇ। ਇਸੇ ਤਰ੍ਹਾਂ ਦਿਵਿਆਂਗਜ਼ਨ ਵੀ ਜੇਕਰ ਚਾਹੁੰਣਗੇ ਤਾਂ ਪੋਸਟਲ ਬੈਲਟ ਪੇਪਰ ਦਾ ਇਸਤੇਮਾਲ ਕਰਕੇ ਆਪਣੀ ਵੋਟ ਦਾ ਇਸਤੇਮਾਲ ਕਰ ਸਕਦੇ ਹਨ।