ਚੰਡੀਗੜ੍ਹ : ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਵਿਚ ਸੇਵਾਮੁਕਤ ਕਰਮਚਾਰੀਆਂ ਲਈ ਸੇਵਾ ਸਨਮਾਨ ਸਮਾਰੋਹ ਦਾ ਪ੍ਰਬੰਧ ਕੀਤਾ ਗਿਆ। ਇਸ ਪ੍ਰੋਗ੍ਰਾਮ ਵਿਚ ਵਾੲਸ ਚਾਂਸਲਰ ਪ੍ਰੋਫੈਸਰ ਬੀ ਆਰ ਕੰਬੋਜ ਮੁੱਖ ਮਹਿਮਾਨ ਰਹੇ। ਉਨ੍ਹਾਂ ਨੇ ਪਿਛਲੀ ਦਸੰਬਰ, ਜਨਵਰੀ ਤੇ ਫਰਵਰੀ ਮਹੀਨੇ ਦੌਰਾਨ 25 ਸੇਵਾਮੁਕਤ ਹੋਏ ਯੂਨੀਵਰਸਿਟੀ ਦੇ ਕਰਮਚਾਰੀਆਂ ਨੂੰ ਸ਼ਾਲ ਅਤੇ ਸਮ੍ਰਿਤੀ ਚਿੰਨ੍ਹ ਭੇਂਟ ਕਰ ਸਨਮਾਨਿਤ ਕੀਤਾ। ਵਾਇਸ ਚਾਂਸਲਰ ਪ੍ਰੋਫੈਸਰ ਬੀਆਰ ਕੰਬੋਜ ਨੇ ਸੇਵਾਮੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਉਜਵੱਲ ਭਵਿੱਖ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਦੀ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਤੁਹਾਡਾ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਪ੍ਰਤੀ ਸਮਰਪਣ ਅਤੇ ਸਖਤ ਮਿਹਨਤ ਸਾਡੀ ਸਾਰਿਆਂ ਲਈ ਪ੍ਰੇਰਣਾ ਰਿਹਾ ਹੈ। ਸਾਰਿਆਂ ਨੇ ਮਿਲ ਕੇ ਯੂਨੀਵਰਸਿਟੀ ਨੂੰ ਉਚਾਈ 'ਤੇ ਲੈ ਜਾਣ ਦਾ ਕੰਮ ਕੀਤਾ ਹੈ। ਇਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਕੀਤੇ ਗਏ ਵਰਨਣਯੋਗ ਕੰਮਾਂ ਦਾ ਹੀ ਨਤੀਜਾ ਹੈ ਕਿ ਯੂਨੀਵਰਸਿਟੀ ਅੱਜ ਕੌਮਾਂਤਰੀ ਪੱਧਰ 'ਤੇ ਆਪਣੀ ਵੱਖ ਪਹਿਚਾਣ ਬਣਾਏ ਹੋਏ ਹਨ।
ਉਨ੍ਹਾਂ ਨੇ ਕਿਹਾ ਕਿ ਯੂਨੀਵਰਸਿਟੀ ਸਦਾ ਸੇਵਾਮੁਕਤ ਕਰਮਚਾਰੀਆਂ ਦਾ ਧੰਨਵਾਦੀ ਹੋਵੇਗਾ। ਤੁਹਾਡੇ ਵੱਲੋਂ ਦਿੱਤੇ ਗਏ ਯੋਗਦਾਨ ਦਾ ਕਰਜਾ ਉਤਾਰਿਆ ਨਹੀਂ ਜਾ ਸਕਦਾ। ਕਰਮਚਾਰੀ ਆਪਣੇ ਆਪ ਨੂੰ ਸੇਵਾਮੁਕਤ ਨਾ ਸਮਝ ਕੇ ਪਰਿਵਾਰ ਤੇ ਸਮਾਜ ਨੂੰ ਆਪਣੀ ਸੇਵਾਵਾਂ ਪ੍ਰਦਾਨ ਕਰਨ। ਸੇਵਾਮੁਕਤ ਕਰਮਚਾਰੀ ਯੂਨੀਵਰਸਿਟੀ ਨਾਲ ਜੁੜੇ ਰਹਿ ਕੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਵਿਕਾਸ ਵਿਚ ਆਪਣਾ ਸਕਾਰਾਤਮ ਯੋਗਦਾਨ ਦਿੰਦੇ ਰਹਿਣ। ਉਨ੍ਹਾਂ ਨੇ ਕਰਮਚਾਰੀਆਂ ਤੋਂ ਯੂਨੀਵਰਸਿਟੀ ਦੇ ਪ੍ਰਤੀ ਆਪਣੀ ਜਿਮੇਵਾਰੀ ਬਣਾਏ ਰੱਖਣ ਅਤੇ ਭਾਵੀ ਪੀੜੀ ਤੋਂ ਆਪਣੇ ਤਜਰਬੇ ਸਾਂਝਾ ਕਰਨ ਦੀ ਅਪੀਲ ਕੀਤੀ।