ਮਾਲੇਰਕੋਟਲਾ : ਮਾਨਯੋਗ ਡਾ. ਸਿਮਰਤ ਕੌਰ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਨਸ਼ਿਆ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਸ੍ਰੀ ਵੈਭਵ ਸਹਿਗਲ, ਪੀ.ਪੀ.ਐਸ, ਕਪਤਾਨ ਪੁਲਿਸ, ਇੰਵੈਸਟੀਗੇਸ਼ਨ, ਮਾਲੇਰਕੋਟਲਾ, ਸ੍ਰੀ ਗੁਰਦੇਵ ਸਿੰਘ, ਪੀ.ਪੀ.ਐਸ, ਉਪ ਕਪਤਾਨ ਪੁਲਿਸ, ਸਬ-ਡਵੀਜਨ ਮਾਲੇਰਕੋਟਲਾ ਅਤੇ ਸ੍ਰੀ ਦਲਵੀਰ ਸਿੰਘ, ਉਪ ਕਪਤਾਨ ਪੁਲਿਸ, ਕਾਂਊਟਰ ਇੰਟੈਲੀਜੈਂਸ ਪਟਿਆਲਾ ਦੀ ਨਿਗਰਾਨੀ ਹੇਠ ਮੁੱਖ ਅਫਸਰ ਥਾਣਾ ਸੰਦੌੜ ਅਤੇ ਕਾਂਊਟਰ ਇੰਨਟੈਲੀਜੈਂਸ ਦੀ ਟੀਮ ਨੂੰ ਉਸ ਵੇਲੇ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਮਿਤੀ 04 ਅਪ੍ਰੈਲ 2024 ਨੂੰ ਮੁਖਬਰ ਖਾਸ ਦੀ ਇਤਲਾਹ ਪਰ ਥਾਣਾ ਸੰਦੌੜ ਦੀ ਪੁਲਿਸ ਪਾਰਟੀ ਅਤੇ ਕਾਂਊਟਰ ਇੰਨਟੈਲੀਜੈਂਸ ਦੀ ਟੀਮ ਵੱਲੋਂ ਪਿੰਡ ਫਰਵਾਲੀ ਵਿਖੇ ਸਪੈਸਲ ਨਾਕਾਬੰਦੀ ਕਰਕੇ ਟਰੱਕ ਨੂੰ ਰੋਕਿਆ ਗਿਆ, ਜਿਸਦਾ ਡਰਾਇਵਰ ਗੁਰਦੀਪ ਸਿੰਘ ਵਾਸੀ ਪਿੰਡ ਫਤਹਿਗੜ ਪੰਜਗਰਾਈਆਂ,ਥਾਣਾ ਸੇਰਪੁਰ, ਜਿ਼ਲ੍ਹਾ ਸੰਗਰੂਰ ਅਤੇ ਕੰਡਕਟਰ ਸੰਦੀਪ ਉਈਕੇ ਵਾਸੀ ਬੜੀ, ਜਿ਼ਲ੍ਹਾ ਰਾਏਸੇਨ (ਮੱਧ ਪ੍ਰਦੇਸ) ਟਰੱਕ ਨੰਬਰ ਉਕਤ ਵਿੱਚ ਲੋਹੇ ਨੂੰ ਪਾਲਸ ਕਰਨ ਵਾਲਾ ਮਟੀਰੀਅਲ (ਸਪੰਜ) ਭਰਿਆ ਹੋਇਆ ਸੀ ਜੋ ਕਿ ਡਰਾਇਵਰ ਪਾਸੋਂ ਪੁੱਛਣ ਪਰ ਦੱਸਿਆ ਗਿਆ ਕਿ ਇਹ ਲੋਹੇ ਨੂੰ ਪਾਲਸ ਕਰਨ ਵਾਲਾ ਮਟੀਰੀਅਲ (ਸਪੰਜ) ਉਡੀਸਾ ਤੋਂ ਭਰਕੇ ਲਿਆਏ ਹਨ। ਸੱਕ ਦੇ ਆਧਾਰ ਤੇ ਉਕਤ ਟਰੱਕ ਦੀ ਹੋਰ ਡੂੰਘਾਈ ਨਾਲ ਚੈਕਿੰਗ ਕੀਤੀ ਗਈ, ਚੈਕਿੰਗ ਦੌਰਾਨ ਟਰੱਕ ਦੇ ਕੈਬਨ ਵਿੱਚੋਂ ਡਰਾਇਵਰ ਸੀਟ ਦੇ ਪਿਛਲੇ ਪਾਸਿਓਂ ਪਲਾਸਟਿਕ ਲਿਫਾਫੇ ਵਿੱਚੋਂ 20 ਕਿੱਲੋ ਅਫੀਮ ਬਰਾਮਦ ਹੋਣ ਤੇ ਐਨ.ਡੀ.ਪੀ.ਐਸ. ਐਕਟ ਥਾਣਾ ਸੰਦੌੜ ਦਰਜ ਰਜਿਸਟਰ ਕਰਕੇ ਦੋਸੀਆਨ ਉਕਤਾਨ ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ ਅਤੇ ਟਰੱਕ ਨੰਬਰੀ ਉਕਤ ਨੂੰ ਕਬਜਾ ਪੁਲਿਸ ਵਿੱਚ ਲਿਆ। ਦੋਸੀਆਨ ਗੁਰਦੀਪ ਸਿੰਘ ਅਤੇ ਸੰਦੀਪ ਉਈਕੇ ਦਾ ਪੁਲਿਸ ਰਿਮਾਂਡ ਹਾਸਿਲ ਕਰਕੇ ਇਹਨਾਂ ਪਾਸੋਂ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ, ਦੋਸੀਆਨ ਦੀ ਪੁੱਛਗਿੱਛ ਤੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ