ਸੁਨਾਮ : ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਸੋਮਵਾਰ ਨੂੰ ਸੁਨਾਮ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਜਾ ਰਹੇ ਰੋਡ ਸ਼ੋਅ ਮੌਕੇ ਠੇਕਾ ਮੁਲਾਜ਼ਮਾਂ ਨੇ ਕਾਲੀਆਂ ਝੰਡੀਆਂ ਦਿਖਾਕੇ ਨਾਅਰੇਬਾਜ਼ੀ ਕੀਤੀ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਆਗੂ ਸ਼ੇਰ ਸਿੰਘ ਖੰਨਾ, ਸੁਖਪਾਲ ਸਿੰਘ ,ਅਨੁਜ ਕੁਮਾਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਆਊਟ ਸੋਰਸ ਅਤੇ ਇਨ ਲਿਸਟਮੈਂਟ ਠੇਕਾ ਕਾਮਿਆਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ। ਪਰੰਤੂ ਦੋ ਸਾਲਾਂ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਠੇਕਾ ਕਾਮਿਆਂ ਨੂੰ ਪੱਕੇ ਨਹੀਂ ਕੀਤਾ ਗਿਆ ਜਿਸ ਕਾਰਨ ਠੇਕਾ ਮੁਲਾਜ਼ਮ ਸੰਘਰਸ਼ ਕਰਨ ਲਈ ਮਜਬੂਰ ਹਨ। ਸੰਘਰਸ਼ ਦੇ ਦੌਰਾਨ ਮੁੱਖ ਮੰਤਰੀ ਵੱਲੋਂ 21 ਵਾਰ ਲਿਖਤੀ ਮੀਟਿੰਗਾਂ ਦੇ ਕੇ ਐਨ ਮੌਕੇ ਤੇ ਜਾ ਕੇ ਮੀਟਿੰਗ ਕਰਨ ਤੋਂ ਇਨਕਾਰ ਕੀਤਾ ਗਿਆ। ਕਿਸੇ ਵੀ ਠੇਕਾ ਮੁਲਾਜ਼ਮ ਕਾਮੇ ਨੂੰ ਪੱਕਾ ਤੱਕ ਨਹੀਂ ਕੀਤਾ ਗਿਆ ਜਦੋਂ ਅੱਜ ਚੋਣਾਂ ਦਾ ਦੌਰ ਤੇਜ਼ੀ ਨਾਲ ਚੱਲ ਰਿਹਾ ਹੈ ਉੱਥੇ ਹੀ ਠੇਕਾ ਮੁਲਾਜ਼ਮਾਂ ਦਾ ਸੰਘਰਸ਼ ਵੀ ਜ਼ੋਰਾਂ ਤੇ ਹੈ। ਜਿੱਥੇ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਚੋਣ ਪ੍ਰਚਾਰ ਲਈ ਜਾਂਦੇ ਹਨ ਉੱਥੇ ਉਹਨਾਂ ਦਾ ਕਾਲੇ ਝੰਡਿਆਂ ਨਾਲ ਰੋਸ਼ ਵਿਖਾਵੇ ਕਰਕੇ ਜ਼ੋਰਦਾਰ ਵਿਰੋਧ ਕੀਤਾ ਜਾਂਦਾ ਹੈ ਅੱਜ ਇਸੇ ਤਰ੍ਹਾਂ ਸੁਨਾਮ ਵਿੱਚ ਐਂਟਰ ਹੋਣ ਤੇ ਠੇਕਾ ਕਾਮਿਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਲੇ ਝੰਡਿਆਂ ਨਾਲ ਰੋਸ਼ ਵਿਖਾਵਾ ਕੀਤਾ । ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਸੁਨਾਮ ਵੱਲੋਂ ਕਈ ਕਾਮਿਆਂ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਗਿਆ ਅਤੇ ਕਈ ਕਾਮਿਆਂ ਨੂੰ ਨਜ਼ਰਬੰਦ ਕਰਕੇ ਰੱਖਿਆ ਗਿਆ ਜਿਸ ਵਿੱਚ ਅਸਵਨੀ ਕੁਮਾਰ ,ਰਾਹੁਲ ਕੁਮਾਰ ਅਤੇ ਵਿਸ਼ਵਜੀਤ ਸਿੰਘ ਨੂੰ ਥਾਣਾ ਮਾਰਕੀਟ ਕਮੇਟੀ ਵਿਖੇ ਗ੍ਰਿਫਤਾਰ ਕਰਕੇ ਰੱਖਿਆ ਗਿਆ।ਸੂਬੇ ਦੇ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਮੂਹ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਕਾਮਿਆਂ ਨੂੰ ਪੱਕਿਆ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਨਿਸ਼ਾਨ ਸਿੰਘ ਹਰਪ੍ਰੀਤ ਸਿੰਘ,ਰਾਜਪਾਲ, ਸਤਨਾਮ ਸਿੰਘ ਹਰਦੀਪ ਸਿੰਘ ਹਰਦੀਪ ਸਿੰਘ ਗੁਰਮੁਖ ਸਿੰਘ ਦਰਸ਼ਨ ਸਿੰਘ ਲੌਂਗੋਵਾਲ ਆਦਿ ਹਾਜਰ ਸਨ ।