Friday, November 22, 2024

Chandigarh

ਗਰਮੀ ਦੇ ਮੱਦੇਨਜ਼ਰ ਮਤਦਾਨ ਕੇਂਦਰਾਂ ਤੇ ਪੁਖਤਾ ਪ੍ਰਬੰਧ ਕੀਤੇ ਜਾਣ: DC Ashika Jain ਵੱਲੋਂ AROs ਨੂੰ ਹਦਾਇਤ

May 07, 2024 03:37 PM
SehajTimes
ਮੁਹਾਲੀ : ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਮਤਦਾਨ ਮੌਕੇ ਜੂਨ ਮਹੀਨੇ ਵਿੱਚ ਮੌਸਮ ਦੀ ਗਰਮੀ ਅਤੇ ਲੂ ਦੀ ਸੰਭਾਵਨਾ ਕਾਰਨ ਆਉਣ ਵਾਲੀ ਵੱਖਰੀ ਤਰਾਂ ਦੀ ਚੁਣੌਤੀ ਦਾ ਸਾਹਮਣਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਚੋਣ ਪ੍ਰਕਿਰਿਆ ਦੌਰਾਨ ਗਰਮੀ ਅਤੇ ਲੂ ਨਾਲ ਜੁੜੇ ਸੰਭਾਵੀ ਖਤਰਿਆਂ ਨਾਲ ਨਜਿੱਠਣ ਲਈ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਅਸਰਦਾਰ ਕਦਮ ਚੁੱਕਣ ਲਈ ਕਿਹਾ ਹੈ। ਅੱਜ ਮੁਹਾਲੀ, ਖਰੜ ਅਤੇ ਡੇਰਾਬੱਸੀ ਵਿਖੇ ਪੋਲਿੰਗ ਸਟਾਫ਼ ਦੇ ਸਿਖਲਾਈ ਸਥਾਨਾਂ ਦੇ ਦੌਰੇ ਦੌਰਾਨ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ (ਐਸ.ਡੀ.ਐਮਜ਼) ਨਾਲ ਪਹਿਲਾਂ ਹੀ ਕੀਤੀ ਜਾ ਚੁੱਕੀ ਵਿਸਤ੍ਰਿਤ ਮੀਟਿੰਗ ਅਨੁਸਾਰ ਉਨ੍ਹਾਂ ਨੂੰ ਇਸ ਸਬੰਧੀ ਜਾਣੂ ਕਰਵਾਇਆ ਗਿਆ ਹੈ ਕਿ ਮਤਦਾਨ ਵਾਲੇ ਦਿਨ ਮੌਸਮ ਦੀ ਤਪਿਸ਼ ਦੀਆਂ ਸਥਿਤੀਆਂ ਨਾਲ ਨਜਿੱਠਣ ਲਈ ਬਹੁਤ ਜ਼ਿਆਦਾ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ‘ਹੀਟ ਵੇਵ ਮੈਨੇਜਮੈਂਟ’ ਨੂੰ ਪੋਲਿੰਗ ਸਟਾਫ ਦੀ ਸਿਖਲਾਈ ਦੇ ਹਿੱਸੇ ਵਜੋਂ ਪਹਿਲਾਂ ਹੀ ਸਿਖਲਾਈ ਸ਼ਾਮਲ ਕੀਤਾ ਗਿਆ ਹੈ, ਉਨ੍ਹਾਂ ਕਿਹਾ ਕਿ ਜੇਕਰ ਕੋਈ ਵੋਟਰ ਠੀਕ ਮਹਿਸੂਸ ਨਾ ਕਰੇ, ਅਜਿਹੀ ਸਥਿਤੀ ਨਾਲ ਨਜਿੱਠਣ ਲਈ ਪੋਲਿੰਗ ਸਟਾਫ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਜਾ ਰਹੇ ਹਨ। ਪੋਲਿੰਗ ਬੂਥਾਂ 'ਤੇ ਵਾਲੰਟੀਅਰਾਂ/ਸਿਹਤ ਕਰਮਚਾਰੀਆਂ ਦਾ ਪ੍ਰਬੰਧ ਕਰਕੇ ਢੁਕਵੇਂ ਉਪਾਵਾਂ ਜਿਵੇਂ ਕਿ ਗਿੱਲੇ ਤੌਲੀਏ, ਪੀਣ ਵਾਲੇ ਪਾਣੀ ਅਤੇ ਓਆਰਐਸ ਪਾਊਚ ਆਦਿ ਦਾ ਪ੍ਰਬੰਧ ਕਰਨ ਤੋਂ ਇਲਾਵਾ ਏ.ਆਰ.ਓਜ਼ ਨੂੰ ਵੱਧ ਤੋਂ ਵੱਧ ਪੱਖੇ/ਕੂਲਰ, ਹਾਈਡ੍ਰੇਸ਼ਨ ਸਟੇਸ਼ਨ, ਕਮਜ਼ੋਰ ਅਤੇ ਸਰੀਰਕ ਤੌਰ 'ਤੇ ਅਸਮਰੱਥ ਵੋਟਰਾਂ ਲਈ ਉਡੀਕ ਖੇਤਰ, ਮੈਡੀਕਲ ਸਹੂਲਤਾਂ, ਲਚਕਦਾਰ ਕਤਾਰ ਪ੍ਰਬੰਧਨ ਅਤੇ ਐਮਰਜੈਂਸੀ ਪ੍ਰਤੀਕਿਰਿਆ ਯੋਜਨਾ ਆਦਿ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਗਰਮ ਮੌਸਮ ਦੇ ਮੱਦੇਨਜ਼ਰ ਵੋਟਰਾਂ ਨੂੰ ਪੋਲਿੰਗ ਬੂਥਾਂ ਤੱਕ ਲੈ ਕੇ ਆਉਣਾ ਸਾਡੇ ਲਈ ਵੱਡੀ ਚੁਣੌਤੀ ਹੋਵੇਗੀ ਪਰ ਸਾਨੂੰ ਪੋਲਿੰਗ ਬੂਥਾਂ 'ਤੇ ਢੁਕਵੇਂ ਪ੍ਰਬੰਧਾਂ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਹਿਲਾਂ ਤੋਂ ਹੀ ਯੋਜਨਾ ਬਣਾਉਣੀ ਪਵੇਗੀ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ