ਨਵੀਂ ਦਿੱਲੀ : ਕੋਰੋਨਾ ਲਾਗ ਦੀ ਬੀਮਾਰੀ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਮੇਨ 2021 ਦੀ ਪ੍ਰੀਖਿਆ ਮੁਲਤਵੀ ਕਰ ਦਿਤੀ ਗਈ ਹੈ। ਕੇਂਦਰੀ ਸਿਖਿਆ ਮੰਤਰੀ ਰਮੇਸ਼ ਪੋਖਰੀਆਲ ਨਿਸ਼ੰਕ ਨੇ ਟਵੀਟ ਕਰਕੇ ਇਸ ਦਾ ਐਲਾਨ ਕੀਤਾ। ਸਿਖਿਆ ਮੰਤਰੀ ਨੇ ਟਵੀਟ ਕੀਤਾ ਕਿ ਕੋਰੋਨਾ ਦੀ ਮੌਜੂਦਾ ਸਥਿਤੀ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਜੇ.ਈ.ਈ. ਮੇਨ 2021 ਦੀ ਪ੍ਰੀਖਿਆ ਮੁਲਤਵੀ ਕਰ ਰਹੇ ਹਾਂ। ਸਿਖਿਆ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਲਾਹ ਦਿਤੀ ਜਾਂਦੀ ਹੈ ਕਿ ਉਹ ਅੱਗੇ ਦੀ ਅਪਡੇਟ ਲਈ ਐਨ.ਟੀ.ਏ. ਦੀ ਅਧਿਕਾਰਤ ਵੈੱਬਸਾਈਟ ਚੈੱਕ ਕਰਦੇ ਰਹਿਣ।
ਮਈ ਸੈਸ਼ਨ ਲਈ ਜੇ.ਈ.ਈ ਮੇਨ 2021 ਦੀ ਪ੍ਰੀਖਿਆ 24, 25, 26, 27, ਅਤੇ 28 ਮਈ 2021 ਨੂੰ ਹੋਣੀ ਸੀ ਪਰ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਫਿਲਹਾਲ ਲਈ ਇਹ ਪ੍ਰੀਖਿਆ ਮੁਲਤਵੀ ਕਰ ਦਿਤੀ ਗਈ ਹੈ। ਜੇ.ਈ.ਈ. ਮੇਨ ਪ੍ਰੀਖਿਆ ਦੇਸ਼ ਦੇ ਵੱਖ-ਵੱਖ ਕੇਂਦਰਾਂ ’ਤੇ ਆਯੋਜਤ ਕੀਤੀ ਜਾਂਦੀ ਹੈ। ਇਸ ਤੋਂ ਪਹਿਲਾਂ ਦੀ ਪ੍ਰੀਖਿਆ ਵੀ ਟਾਲ ਦਿਤੀ ਗਈ ਹੈ।