Thursday, November 21, 2024

Chandigarh

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਗਰਮੀ ਅਤੇ ਲੂੰ ਤੋਂ ਬਚਣ ਦੀ ਸਲਾਹ

May 08, 2024 11:30 AM
SehajTimes

ਮੋਹਾਲੀ : ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਗਰਮੀ ਅਤੇ ਲੂੰ ਤੋਂ ਬਚਣ ਦੀ ਸਲਾਹ ਦਿਤੀ ਹੈ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਭਾਸ਼ ਕੁਮਾਰ ਨੇ ਕਿਹਾ ਕਿ ਇਨ੍ਹਾਂ ਦਿਨਾਂ ਦੌਰਾਨ ਮੌਸਮ ਆਮ ਤੌਰ ’ਤੇ ਕਾਫ਼ੀ ਗਰਮ ਹੁੰਦਾ ਹੈ, ਇਸ ਲਈ ਗਰਮੀ ਤੋਂ ਬਚਾਅ ਜ਼ਰੂਰੀ ਹੈ। ਸਿਹਤ ਅਧਿਕਾਰੀਆਂ ਨੇ ਆਖਿਆ ਕਿ ਗਰਮੀ ਕਾਰਨ ਤਾਪਮਾਨ ਵੱਧ ਜਾਂਦਾ ਹੈ ਜਿਸ ਕਾਰਨ ਸਰੀਰ ਅੰਦਰ ਪਾਣੀ ਦੀ ਘਾਟ ਪੈਦਾ ਹੋ ਸਕਦੀ ਹੈ, ਵਿਅਕਤੀ ਨੂੰ ਚੱਕਰ ਆ ਸਕਦੇ ਹਨ, ਬੇਹੋਸ਼ ਹੋ ਕੇ ਡਿੱਗ ਸਕਦਾ ਹੈ। ਉਨ੍ਹਾਂ ਕਿਹਾ ਕਿ ਗਰਮੀ ਅਤੇ ਲੂੰ ਦਾ ਅਸਰ ਬਜ਼ੁਰਗਾਂ, ਬੱਚਿਆਂ, ਨਵਜਨਮੇ ਬੱਚਿਆਂ, ਗਰਭਵਤੀ ਔਰਤਾਂ, ਖੁੱਲ੍ਹੇ ਆਸਮਾਨ ਹੇਠ ਕੰਮ ਕਰਨ ਵਾਲੇ ਮਜ਼ਦੂਰਾਂ, ਕਿਸਾਨਾਂ, ਬੇਘਰੇ ਲੋਕਾਂ, ਸੜਕਾਂ-ਫ਼ੁੱਟਪਾਥਾਂ ਕੰਢੇ ਰਹਿਣ ਵਾਲੇ ਲੋਕਾਂ, ਮਾਨਸਿਕ ਜਾਂ ਸਰੀਰਕ ਬੀਮਾਰੀਆਂ ਤੋਂ ਪੀੜਤ ਲੋਕਾਂ ਖ਼ਾਸਕਰ ਦਿਲ ਦੀ ਬੀਮਾਰੀ ਅਤੇ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ, ਮੋਟਾਪੇ ਤੋਂ ਪੀੜਤ ਲੋਕਾਂ, ਖੁਲ੍ਹੇ ਵਿਚ ਸਖ਼ਤ ਕਸਰਤ ਕਰਨ ਵਾਲੇ ਖਿਡਾਰੀਆਂ ਆਦਿ ’ਤੇ ਜ਼ਿਆਦਾ ਹੋ ਸਕਦਾ ਹੈ। ਇਸ ਲਈ ਇਨ੍ਹਾਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ ਹੈ। ਅਜਿਹੇ ਵਿਅਕਤੀਆਂ ਅੰਦਰ ਪਾਣੀ ਦੀ ਘਾਟ ਪੈਦਾ ਹੋ ਸਕਦੀ ਹੈ ਜਿਸ ਕਾਰਨ ਉਹ ਗਰਮੀ ਤੇ ਲੂੰ ਦੀ ਲਪੇਟ ਵਿਚ ਛੇਤੀ ਆ ਸਕਦੇ ਹਨ। ਲੂੰ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਗਰਮੀ ਕਾਰਨ ਪਿੱਤ ਹੋਣਾ ਜਾਂ ਚੱਕਰ ਆਉਣੇ, ਬਹੁਤ ਪਸੀਨਾ ਆਉਣਾ ਤੇ ਥਕਾਣ ਹੋਣਾ, ਸਿਰ ਦਰਦ ਤੇ ਉਲਟੀਆਂ ਲੱਗਣੀਆਂ, ਗਰਮੀ ਦੇ ਬਾਵਜੂਦ ਘੱਟ ਪਸੀਨਾ ਆਉਣਾ, ਲਾਲ, ਗਰਮ ਤੇ ਖ਼ੁਸ਼ਕ ਚਮੜੀ, ਪੁਰਾਣੀਆਂ ਬੀਮਾਰੀਆਂ, ਮਾਸਪੇਸ਼ੀਆਂ ਵਿਚ ਕਮਜ਼ੋਰੀ ਆਦਿ ਇਸ ਦੇ ਲੱਛਣ ਹੋ ਸਕਦੇ ਹਨ। ਗਰਮੀ ਤੋਂ ਬਚਾਅ ਲਈ ਇਹ ਕਰੋ ਅਪਣੇ ਘਰ ਨੂੰ ਠੰਢਾ ਰੱਖੋ। ਦਿਨ ਵੇਲੇ ਤਾਕੀਆਂ ਅਤੇ ਦਰਵਾਜ਼ੇ ਬੰਦ ਰੱਖੋ। ਪਾਣੀ ਜ਼ਿਆਦਾ ਪੀਉ, ਲੱਸੀ, ਨਿੰਬੂ ਪਾਣੀ, ਓ.ਆਰ.ਐਸ. ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਕਰੋ। ਸਰੀਰ ਨੂੰ ਠੰਢਾ ਰੱਖੋ। ਹਲਕੇ ਰੰਗ ਦੇ ਕਪੜੇ ਪਾਉ। ਬਾਹਰ ਜਾਣ ’ਤੇ ਐਨਕ ਲਾਉ ਤੇ ਸਿਰ ਢੱਕ ਕੇ ਰੱਖੋ। ਜੇਕਰ ਬਾਹਰ ਹੋ ਤਾਂ ਬੈਠਣ ਲਈ ਠੰਢੀ ਥਾਂ ਲੱਭੋ ਜਿਵੇਂ ਰੁੱਖ ਜਾਂ ਹੋਰ ਛਾਂਦਾਰ ਥਾਂ। ਮੌਸਮੀ ਫਲ ਖਾਉ। ਨੰਗੇ ਪੈਰ ਬਾਹਰ ਨਾ ਜਾਉ। ਹਰ ਅੱਧੇ ਘੰਟੇ ਬਾਅਦ ਪਾਣੀ ਪੀਉ। ਧੁੱਪ ਵਿਚ ਜਾਣ ਵੇਲੇ ਪਾਣੀ ਨਾਲ ਲੈ ਕੇ ਜਾਉ। ਇਹ ਨਾ ਕਰੋ ਆਮ ਤੌਰ ’ਤੇ ਦੁਪਹਿਰ 12 ਵਜੇ ਤੋਂ ਦੁਪਹਿਰ ਬਾਅਦ 3 ਵਜੇ ਤਕ ਬਾਹਰ ਜਾਣ ਤੋਂ ਬਚੋ। ਗਰਮੀ ਦੇ ਸਿਖਰ ਦੇ ਸਮੇਂ ਖਾਣਾ ਬਣਾਉਣ ਤੋਂ ਬਚੋ। ਰਸੋਈ ਦੇ ਖੇਤਰ ਨੂੰ ਹਵਾਦਾਰ ਰੱਖੋ। ਬੱਚਿਆਂ ਤੇ ਜਾਨਵਰਾਂ ਨੂੰ ਪਾਰਕ ਕੀਤੇ ਵਾਹਨ ਵਿਚ ਨਾ ਛੱਡੋ। ਤਿੱਖੀ ਧੁੱਪ ਵਿਚ ਨਾ ਜਾਉ। ਸ਼ਰਾਬ, ਚਾਹ, ਕੌਫ਼ੀ ਆਦਿ ਤੋਂ ਪਰਹੇਜ਼ ਕਰੋ। ਬਾਸੀ ਖਾਣਾ ਨਾ ਖਾਉ। ਜਿੰਨਾ ਹੋ ਸਕੇ, ਸਖ਼ਤ ਸਰੀਰਕ ਸਰਗਰਮੀ ਤੋਂ ਬਚੋ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ