Thursday, November 21, 2024

Chandigarh

ਨੈਤਿਕ ਅਧਾਰ ਉਪਰ ਵੋਟ ਜਰੂਰ ਪਾਉਣ ਦਾ ਨੁੱਕੜ ਨਾਟਕ ਰਾਹੀਂ ਸੁਨੇਹਾ

May 08, 2024 12:42 PM
SehajTimes

ਮੋਹਾਲੀ : ਲੋਕ ਸਭਾ ਚੋਣ 2024 ਲਈ ਹਰ ਵਿਅਕਤੀ ਆਪਣੇ ਮੱਤ ਦਾ ਇਸਤੇਮਾਲ ਕਰੇ, ਇਸ ਲਈ ਜਿਲੇ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਅਲੱਗ ਅਲੱਗ ਖੇਤਰਾਂ ਵਿੱਚ ਮੱਤ ਦਾਤਾਵਾਂ ਨੂੰ ਜਾਗਰੂਕ ਕਰਨ ਲਈ ਅਲੱਗ ਅਲੱਗ ਤਰ੍ਹਾਂ ਦੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਇਸ ਦੇ ਲਈ ਵੱਖ-ਵੱਖ ਖੇਤਰਾਂ ਵਿੱਚ ਸਵੀਪ ਟੀਮਾਂ ਨੂੰ ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਲਗਾਇਆ ਗਿਆ ਹੈ। ਵਿਧਾਨ ਸਭਾ ਹਲਕਾ ਡੇਰਾ ਬੱਸੀ ਦੇ ਸਹਾਇਕ ਰਿਟਰਨਿੰਗ ਅਧਿਕਾਰੀ ਅਤੇ ਐਸਡੀਐਮ ਹਿਮਾਂਸ਼ੂ ਗੁਪਤਾ ਦੀ ਅਗਵਾਈ ਵਿੱਚ ਸਵੀਪ ਟੀਮ ਦੁਆਰਾ ਜ਼ੀਰਕਪੁਰ ਵਾਸੀਆਂ ਨੂੰ ਨੈਤਿਕ ਅਧਾਰ ਉਪਰ ਵੋਟ ਪਾਉਣ ਦਾ ਸੁਨੇਹਾ ਦੇਣ ਲਈ ਮਿਊਸਪਲ ਪਾਰਕ ਲੋਹਗੜ੍ਹ  ਵਿੱਚ  ਨੁੱਕੜ ਨਾਟਕ ਪੇਸ਼ ਕੀਤਾ ਗਿਆ ਜਿਸ ਵਿੱਚ ਲੋਕਾਂ ਨੂੰ ਆਪਣੇ ਮੱਤ ਦਾ ਸਹੀ ਇਸਤੇਮਾਲ ਕਰਨ ਦੀ ਪ੍ਰੇਰਨਾ ਦਿੱਤੀ ਗਈ। ਇਸ ਮੌਕੇ ਜਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ, ਤਹਿਸੀਲਦਾਰ ਸੰਜੇ ਕੁਮਾਰ ਅਤੇ ਉਹਨਾਂ ਦੇ ਨਾਲ ਸੁਰਿੰਦਰ ਕੁਮਾਰ ਕਾਨੂੰਗੋ ਵੀ ਸ਼ਾਮਿਲ ਸਨ,  ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਇਸ ਮੌਕੇ ਜਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਜੂਨ ਮਹੀਨੇ ਦੀ ਗਰਮੀ ਅਤੇ ਲੂ ਨਾਲ ਨਜਿੱਠਣ ਲਈ ਹਰ ਪੋਲਿੰਗ ਬੂਥ ਉਪਰ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਵੋਟਰਾਂ ਨੂੰ ਵੋਟ ਪਾਉਣ ਵਿੱਚ ਕਠਿਨਾਈ ਦਾ ਸਾਹਮਣਾ ਨਾ ਕਰਨਾ ਪਵੇ। ਵਿਧਾਨ ਸਭਾ ਖੇਤਰ 112 ਡੇਰਾ ਬੱਸੀ ਦੀ ਸਵੀਪ ਟੀਮ ਵਿੱਚ ਸ਼ਾਮਿਲ ਮੀਨਾ ਰਾਜਪੂਤ, ਸ਼੍ਰੀਮਤੀ ਮੁਰਿਦਲਾ ਅਤੇ ਅਮਰੀਕ ਸਿੰਘ ਦੁਆਰਾ ਲੋਕਾਂ ਨੂੰ 1 ਜੂਨ 2024 ਨੂੰ ਆਪਣੇ ਮਤਦਾਨ ਕੇਂਦਰ ਤੇ ਜਾ ਕੇ ਵੋਟ ਪਾਉਣ ਦਾ ਪ੍ਰਣ ਵੀ ਦਿਵਾਇਆ ਗਿਆ। ਇਸ ਪਾਰਕ ਵਿੱਚ ਘੁੰਮਣ ਲਈ ਆਏ ਹੋਏ ਬਜ਼ੁਰਗ, ਜਵਾਨ ਮਹਿਲਾ ਤੇ ਪੁਰਸ਼ ਵੀ ਸ਼ਾਮਿਲ ਸਨ ਜਿਨਾਂ ਨੇ ਇਸ ਨਾਟਕ ਦਾ ਆਨੰਦ ਲਿਆ ਅਤੇ ਇਸ ਮੌਕੇ ਤੇ ਟੀਮ ਵੱਲੋਂ ਛੱਲੇ ਵੀ ਵੰਡੇ ਗਏ ਜੋ ਕਿ ਮੱਤ ਦਾਨ ਕਰਨ ਲਈ ਪ੍ਰੇਰਿਤ ਕਰ ਰਹੇ ਸਨ।ਨੁੱਕੜ ਨਾਟਕ ਦੀ ਟੀਮ ਵੱਲੋਂ ਨੈਤਿਕ ਅਧਾਰ ਉਪਰ ਵੋਟ ਪਾਉਣ ਦੇ ਨਾਲ-ਨਾਲ ਸੀ ਵੀਜਲ ਐਪ ਅਤੇ 1950  ਟੋਲ ਫ੍ਰੀ ਨੰਬਰ ਬਾਰੇ ਵੀ ਜਾਗਰੂਕ ਕੀਤਾ ਗਿਆ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ