Friday, November 22, 2024

Malwa

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਪੋਲਿੰਗ ਸਟੇਸ਼ਨਾਂ ਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਦੀ ਕੀਤੀ ਸਮੀਖਿਆ

May 08, 2024 01:45 PM
ਅਸ਼ਵਨੀ ਸੋਢੀ

ਮਾਲੇਰਕੋਟਲਾ : 01 ਜੂਨ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਜ਼ਿਲ੍ਹੇ 'ਚ ਸਥਾਪਤ 400 ਪੋਲਿੰਗ ਸਟੇਸਨਾਂ ਵਿਚੋਂ ਮਾਡਲ ਪੋਲਿੰਗ ਸਟੇਸ਼ਨ, ਗਰੀਨ ,ਪਿੰਕ, ਦਿਵਿਆਂਗਜਨਾਂ ਅਤੇ ਨੌਜਵਾਨਾਂ ਵਲੋਂ ਮੈਨੇਜ ਪੋਲਿੰਗ ਸਟੇਸ਼ਨ ਹਰੇਕ ਵਿਧਾਨ ਸਭਾ ਸੈਗਮੈਂਟ ਅਧੀਨ ਸਥਾਪਿਤ ਕੀਤੇ ਜਾਣਗੇ। ਇਸ ਗੱਲ ਦੀ ਜਾਣਕਾਰੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜਪਾਲ ਸਿੰਘ ਨੇ ਅੱਜ ਲੋਕ ਸਭਾ ਚੋਣਾ -2024 ਦੌਰਾਨ ਆਮ ਜਨਤਾ ਨੂੰ ਵੋਟ ਪਾਉਣ ਪ੍ਰਤੀ ਜਾਗਰੂਕ ਕਰਨ ਦੇ ਕੰਮ ਵਿੱਚ ਤੇਜੀ ਲਿਆਉਣ ਲਈ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਹੋਰ ਦੱਸਿਆ ਕਿ ਪੋਲਿੰਗ ਸਟੇਸ਼ਨ ਸਥਾਪਿਤ ਕਰਨ ਦਾ ਮੁੱਖ ਮਨੋਰਥ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ, ਬਜੁਰਗ, ਦਿਵਿਆਂਗ ਵੋਟਰਾਂ ਆਦਿ ਨੂੰ ਲੋਕਤੰਤਰ ਤਿਉਹਾਰ ਮੌਕੇ ਵਿਸ਼ੇਸ ਹੋਣ ਦਾ ਅਹਿਸਾਸ ਕਰਵਾਉਵਾ ਕੇ ਲੋਕਤੰਤਰ ਦੀ ਮਜਬੂਤੀ ਲਈ ਸਾਰੇ ਵਰਗਾਂ ਦੀ ਸ਼ਮੂਲੀਅਤ ਨੂੰ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਵੋਟ ਪ੍ਰਤੀਸਤਾਂ ਨੂੰ ਵਧਾਵਾ ਦੇਣ ਲਈ ਜ਼ਿਲ੍ਹੇ ਵਿੱਚ ਵੱਖ ਵੱਖ ਸਵੀਪ ਗਤੀਵਿਧੀਆਂ ਲਗਾਤਾਰ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਤਾਂ ਜੋ ਵੋਟਰਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਚੋਣ ਕਮਿਸ਼ਨ ਦੀ ਵਿਲੱਖਣ ਪਹਿਲਕਦਮੀ ਸਦਕਾ ਜ਼ਿਲ੍ਹੇ ਵਿੱਚ ਦੋ ਗਰੀਨ ਪੋਲਿੰਗ ਬੂਥ 'ਗਰੀਨ ਇਨੀਸ਼ੀਏਟਿਵ' ਤਹਿਤ ਸਥਾਪਿਤ ਕੀਤੇ ਜਾਣਗੇ, ਜਿਥੇ ਵੋਟਰਾਂ ਨੂੰ ਵੋਟਾਂ ਪਾਉਣ ਲਈ ਉਤਸ਼ਾਹਿਤ ਕਰਨ ਲਈ ਫਲ ਅਤੇ ਫੁੱਲਾਂ ਦੇ ਬੂਟੇ ਮੁਫਤ ਵੰਡੇ ਜਾਣਗੇ। ਵੋਟਰਾਂ ਨੂੰ ਇਸ ਵਿਲੱਖਣ ਪਹਿਲ ਬਾਰੇ ਜਾਣੂ ਕਰਵਾਉਣ ਲਈ ਵੱਖ-ਵੱਖ ਸਵੀਪ ਗਤੀਵਿਧੀਆਂ ਰਾਹੀਂ ਵਿਆਪਕ ਪ੍ਰਚਾਰ ਕਰਨ ਦੀ ਸਵੀਪ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਵਧੇਰੇ ਪਹੁੰਚਯੋਗ ਬਣਾਉਣ ਲਈ, ਕਮਿਸਨ ਦੀ ਹਦਾਇਤ ਤੇ ਸਾਰੇ ਪੋਲਿੰਗ ਸਟੇਸਨ ਹੇਠਲੀ ਮੰਜਲ ’ਤੇ ਸਥਿਤ ਕਰਨ ਦਾ ਉਪਰਾਲਾ ਕੀਤਾ ਗਿਆ ਹੈ ਅਤੇ ਘੱਟੋ-ਘੱਟ ਯਕੀਨੀ ਸਹੂਲਤਾਂ ਜਿਵੇਂ ਕਿ ਪੀਣ ਵਾਲਾ ਪਾਣੀ, ਪਖਾਨੇ, ਰੈਂਪ, ਵੀਲਚੇਅਰ, ਬਿਜਲੀ, ਵਲੰਟੀਅਰ, ਸੇਡਜ, ਹੈਲਪ ਡੈਸਕ ਆਦਿ ਸਹੂਲਤਾਂ ਉਪਲਬਧ ਕਰਵਾਈਆ ਜਾ ਰਹੀਆਂ ਹਨ। ਇਸ ਤੋਂ ਇਲਾਵਾ ਮਹਿਲਾ ਵੋਟਰਾਂ ਨੂੰ ਸੁਖਾਵਾਂ ਮਾਹੌਲ ਪ੍ਰਦਾਨ ਕਰਨ ਦੇ ਮੱਦੇਨਜਰ ਕਮਿਸਨ ਦੀ ਪਹਿਲਕਦਮੀ ਦੇ ਹਿੱਸੇ ਵਜੋਂ, ਜ਼ਿਲ੍ਹੇ ਵਿੱਚ ਘੱਟੋ-ਘੱਟ 02 ਆਲ-ਵੋਮੈਨ ਪ੍ਰਬੰਧਿਤ ਪੋਲਿੰਗ ਸਟੇਸਨ ਸਥਾਪਤ ਕੀਤੇ ਜਾਣਗੇ ਜਿਨਾਂ ਵਿੱਚ ਮਹਿਲਾ ਸੁਰੱਖਿਆ ਕਰਮਚਾਰੀਆਂ ਸਮੇਤ ਮਹਿਲਾ ਪੋਲਿੰਗ ਸਟਾਫ ਹੋਵੇਗਾ। ਇਸੇ ਤਰ੍ਹਾਂ ਦਿਵਿਆਂਗ ਵੋਟਰਾਂ ਦਾ ਚੋਣਾਂ ਵਿਚ ਵਿਸ਼ਵਾਸ਼ ਵਧਾਉਣ ਅਤੇ ਪ੍ਰੇਰਿਤ ਕਰਨ ਦੇ ਉਪਾਅ ਵਜੋਂ, ਘੱਟੋ-ਘੱਟ 02 ਪੋਲਿੰਗ ਸਟੇਸਨ ਸਥਾਪਤ ਕੀਤੇ ਜਾਣਗੇ ਜਿਨਾਂ ਦਾ ਪ੍ਰਬੰਧਨ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਵਲੋਂ ਹੀ ਕੀਤਾ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ 10 ਮਾਡਲ ਪੁਲਿੰਗ ਸਟੇਸ਼ਨ,02 ਗਰੀਨ ਅਤੇ 02 ਨੌਜਵਾਨਾਂ ਵਲੋਂ ਮੈਨੇਜ ਪੋਲਿੰਗ ਸਟੇਸ਼ਨ ਵੀ ਸਥਾਪਿਤ ਕੀਤੇ ਜਾਣਗੇ ।

 

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ