ਨਵੀਂ ਦਿੱਲੀ : ਦਿੱਲੀ ਹਾਈਕੋਰਟ 13 ਮਈ ਨੂੰ ਸ਼ਰਾਬ ਨੀਤੀ ਮਾਮਲੇ ’ਚ ਜੇਲ੍ਹ ’ਚ ਬੰਦ ਦਿੱਲੀ ਦੇ ਸਾਬਕਾ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਗੇਗਾ। ਮਨੀਸ਼ ਸਿਸੋਦੀਆ ਦੇ ਵਕੀਲ ਵਿਵੇਕ ਜੈਨ ਨੇ ਜਾਂਚ ਏਜੰਸੀ ਦੀ ਮੰਗ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਏਜੰਸੀਆਂ ਡੇਢ ਸਾਲ ਤੋਂ ਵੱਧ ਸਮੇਂ ਤੋਂ ਇਸ ਦੀ ਜਾਂਚ ਕਰ ਰਹੀਆਂ ਹਨ। ਉਨ੍ਹਾਂ ਨੇ ਸੁਪਰੀਪ ਕੋਰਟ ਦੇ ਸਾਹਮਣੇ ਕਿਹਾ, ਅਸੀਂ 6 ਮਹੀਨੀਆਂ ਦੇ ਅੰਦਰ ਮੁਕੱਦਮੇ ਨੂੰ ਖਤਮ ਕਰ ਦੇਵਾਂਗੇੇ। ਹੇਠਲੀ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਵੀ ਕਈ ਵਾਰ ਮੁਲਤਵੀ ਕੀਤੀ ਗਈ ਸੀ। ਮੀਡੀਆ ਮੁਤਾਬਕ ਵਕੀਲਾਂ ਨੇ ਕਿਹਾ ਕਿ ਸਾਡੇ ਜਾਂਚ ਅਧਿਕਾਰੀ ਰੁੱਝੇ ਹੋਏ ਹਨ। ਅਸੀਂ ਸੁਪਰੀਮ ਕੋਰਟ ਵਿੱਚ ਇਸੇ ਕੇਸ ਦੇ ਇੱਕ ਹੋਰ ਮੁਲਾਜ਼ਮ ਦੇ ਕੇਸ ਦੀ ਵੀ ਜਾਂਚ ਕਰ ਰਹੇ ਹਾਂ, ਇਸ ਲਈ ਕ੍ਰਿਪਾ ਕਰਕੇ ਸਾਨੂੰ ਆਪਣਾ ਜਵਾਬ ਦਾਖ਼ਲ ਕਰਨ ਲਈ 7 ਦਿਨਾਂ ਦਾ ਸਮਾਂ ਦਿਓ। ਇਸ ਤੋਂ ਪਹਿਲਾਂ 3 ਮਈ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਈ ਡੀ ਸੀਬੀਆਈ ਨੂੰ ਹਫ਼ਤੇ ਵਿੱਚ ਇੱਕ ਵਾਰ ਆਪਣੀ ਬੀਮਾਰ ਪਤਨੀ ਸੀਮਾ ਨੂੂੰ ਮਿਲਣ ਦੀ ਇਜਾਜ਼ਤ ਵੀ ਦਿੱਤੀ ਗਈ ਸੀ। ਘੱਟੋ ਘੱਟ 8 ਘੰਟੇ ਪੁੱਛਗਿੱਛ ਤੋਂ ਬਾਅਦ ਮਨੀਸ਼ ਸਿਸੋਦੀਆਂ ਨੂੰ ਸੀਬੀਆਈ ਨੇ 26 ਫਰਵਰੀ 2023 ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਈਡੀ ਨੇ ਉਸਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਵੀ ਕੀਤਾ ਸੀ। ਉਹ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਹੈ। 7 ਮਈ 2024 ਨੂੰ ਸਿਸੋਦੀਆਂ ਦੀ ਨਿਆਂਇਕ ਹਿਰਾਸਤ 15 ਮਈ ਤੱਕ ਵਧਾ ਦਿੱਤੀ ਗਈ ਹੈ। ਦਿੱਲੀ ਸ਼ਰਾਬ ਨੀਤੀ ਘਪਲੇ ਮਾਮਲੇ ’ਚ ਹੁਣ ਤੱਕ 16 ਹਾਈ ਪ੍ਰੋਫਾਈਲ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਸਿਸੋਦੀਆ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਅਤੇ ਬੀਆਰਐਸ ਨੇਤਾ ਕੇ ਕਵਿਤਾ ਵੀ ਨਿਆਇਕ ਹਿਰਾਸਤ ਵਿੱਚ ਹੈ। ਆਪ ਆਗੂ ਸੰਜੇ ਸਿੰਘ ਵੀ ਇਸੇ ਕੇਸ ਵਿੱਚ ਜੇਲ੍ਹ ਵਿੱਚ ਸਨ।