ਮੋਹਾਲੀ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਸ਼ਿਵਮ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ ਸ਼ਿਵਮ ਕੰਸਲਟੈਂਸੀ ਐਸ.ਸੀ.ਐਫ. ਨੰ: 26, ਦੂਜੀ ਮੰਜਿਲ, ਫੇਜ-2, ਮੋਹਾਲੀ, ਜਿਲ੍ਹਾ-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਸੁਨੀਲ ਸੁਰਮਾ ਪੁੱਤਰ ਸ੍ਰੀ ਜੀਵਨ ਪ੍ਰਕਾਸ ਵਾਸੀ ਪਿੰਡ ਤੇ ਡਾਕਘਰ-ਦੌਲਤਪੁਰ ਚੌਕ, ਤਹਿਸੀਲ-ਅੰਬ, ਜਿਲ੍ਹਾ ਉਨ੍ਹਾਂ-ਹਿਮਾਚਲ ਪ੍ਰਦੇਸ਼, ਹਾਲ ਵਾਸੀ C/o ਸ੍ਰੀ ਸੁਰਜਨ ਸਿੰਘ ਮਕਾਨ ਨੰ: 6794, ਪਿੰਡ ਮਦਨਪੁਰ, ਨੇੜੇ ਗਿੱਲ ਆਟਾ ਚੱਕੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 02-07-2022 ਨੂੰ ਖਤਮ ਹੋ ਚੁੱਕੀ ਹੈ। ਫਰਮ ਦੇ ਪ੍ਰੋਪਰਾਈਟਰ ਸ੍ਰੀ ਸੁਨੀਲ ਸ਼ਰਮਾ ਪੁੱਤਰ ਸ੍ਰੀ ਜੀਵਨ ਪ੍ਰਕਾਸ ਵੱਲੋਂ ਆਪਣੇ ਪੱਤਰ ਮਿਤੀ 18-03-2019 ਰਾਹੀਂ ਇਸ ਦਫਤਰ ਨੂੰ ਸੂਚਿਤ ਕੀਤਾ ਗਿਆ ਕਿ ਅਮਨਦੀਪ ਸਿੰਘ ਨਾਮਕ ਵਿਅਕਤੀ ਵੱਲੋਂ ਉਸਦੇ ਲਾਇਸੰਸ ਦੀ ਦੁਰਵਰਤੋਂ ਕਰਦੇ ਹੋਏ ਉਸਦੇ ਬਿਜਨਸ ਤੇ ਗੈਰ-ਕਾਨੂੰਨੀ ਢੰਗ ਨਾਲ ਕਬਜਾ ਕਰ ਲਿਆ ਹੈ। ਲਾਇਸੰਸੀ ਵੱਲੋਂ ਪੇਸ਼ ਕੀਤੀ ਗਈ ਦਰਖਾਸਤ ਸਮੇਤ ਸਹਿ-ਪੱਤਰਾਂ ਨੂੰ ਉਕਤ ਐਕਟ/ਰੂਲਜ਼ ਅਨੁਸਾਰ ਵਿਚਾਰਿਆ ਗਿਆ ਅਤੇ ਪਾਇਆ ਗਿਆ ਕਿ ਉਸ ਵੱਲੋਂ ਆਪਣੇ ਪੱਤਰ ਨਾਲ ਸ਼ਾਮਿਲ ਕੀਤੀ ਗਈ ਪਟੀਸ਼ਨ ਦੀ ਫੋਟੋ ਕਾਪੀ ਦੇ ਪੈਰਾ ਨੰ:2 ਵਿੱਚ ਜਿਕਰ ਕੀਤੀ ਅੰਡਰਟੇਕਿੰਗ ਕਿ ਉਕਤ ਕਾਰੋਬਾਰ ਨੂੰ ਅਮਨਦੀਪ ਸਿੰਘ ਪੁੱਤਰ ਸ੍ਰੀ ਮੁੱਲਖ ਰਾਜ ਏ ਟੂ ਜ਼ੈਡ ਸੋਲੂਸ਼ਨਸ ਕੰਸਲਟੈਂਟਸ ਐਸ.ਸੀ.ਓ. ਨੰਬਰ 148-149, ਸੈਕਟਰ-34-ਏ, ਚੰਡੀਗੜ੍ਹ ਦੇ ਨਾਮ ਤਬਦੀਲ ਕਰ ਦਿੱਤਾ ਹੈ, ਜਦੋਂ ਕਿ ਐਕਟ ਅਨੁਸਾਰ ਅਜਿਹਾ ਕੀਤਾ ਜਾਣਾ ਸੰਭਵ ਨਹੀਂ ਹੈ ਅਤੇ ਨਾ ਹੀ ਲਾਇਸੰਸੀ ਵੱਲੋਂ ਇਸ ਸਬੰਧੀ ਇਸ ਦਫਤਰ ਨੂੰ ਸੂਚਿਤ ਹੀ ਕੀਤਾ ਗਿਆ, ਜੋ ਕਿ ਐਕਟ/ਰੂਲਜ ਅਤੇ ਲਾਇਸੰਸ ਦੀਆਂ ਧਾਰਾਵਾਂ ਦੀਆਂ ਗੰਭੀਰ ਉਲੰਘਣਾ ਹੈ।
ਫਰਮ ਦੇ ਲਾਇਸੰਸ ਦੀ ਮਿਆਦ ਮਿਤੀ 02.07.2022 ਨੂੰ ਖਤਮ ਹੋ ਚੁੱਕੀ ਹੈ। ਲਾਇਸੰਸ ਮੁਅੱਤਲ ਹੋਣ ਉਪਰੰਤ ਲਾਇਸੰਸੀ ਨੂੰ 7 ਦਿਨਾਂ ਦਾ ਸਮਾਂ ਦਿੰਦੇ ਹੋਏ ਆਪਣੀ ਸਥਿਤੀ ਸਪਸ਼ਟ ਕਰਨ ਲਈ ਪੱਤਰ ਮਿਤੀ 18.07.2019 ਰਾਹੀਂ ਨੋਟਿਸ ਜਾਰੀ ਕੀਤਾ ਗਿਆ ਸੀ। ਪ੍ਰੰਤੂ ਕਾਫੀ ਸਮਾਂ ਬੀਤ ਜਾਣ ਤੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਆਧਾਰ ਤੇ, ਲਾਇਸੰਸ ਮੁਅੱਤਲ ਹੋਣ ਕਰਕੇ, ਲਾਇਸੰਸ ਦੀ ਮਿਆਦ ਖਤਮ ਹੋਣ ਕਰਕੇ ਅਤੇ ਨੋਟਿਸ ਦਾ ਜਵਾਬ/ਸਪਸ਼ਟੀਕਰਨ ਪ੍ਰਾਪਤ ਨਾ ਹੋਣ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ। ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਸ਼ਿਵਮ ਕੰਸਲਟੈਂਸੀ ਨੂੰ ਜਾਰੀ ਲਾਇਸੰਸ ਨੰਬਰ 90/7692/ਐਮ.ਸੀ.-2 ਮਿਤੀ 03-07-2017 ਤਰੁੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਜ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।