Thursday, November 21, 2024

Haryana

ਏਂਟੀ ਕਰਪਸ਼ਨ ਬਿਊਰੋ ਨੇ ਕੰਪਿਊਟਰ ਆਪਰੇਟਰ ਨੂੰ ਰਿਸ਼ਵਤ ਲੈਂਦੇ ਕੀਤਾ ਗਿਰਫਤਾਰ

May 08, 2024 06:01 PM
SehajTimes

ਚੰਡੀਗੜ੍ਹ : ਹਰਿਆਣਾ ਏਂਟੀ ਕਰਪਸ਼ਨ ਬਿਊਰੋ ਦੀ ਟੀਮ ਨੇ ਜਿਲ੍ਹਾ ਯਮੁਨਾਨਗਰ ਦੇ ਜਗਾਧਰੀ ਨਗਰ ਨਿਗਮ ਵਿਚ ਕੰਮ ਕਰ ਰਹੇ ਕੰਪਿਊਟਰ ਆਪਰੇਟਰ ਆਸ਼ੀਨ ਨੂੰ 3000 ਰੁਪਏ ਦੀ ਰਿਸ਼ਵਤ ਲੈਂਦੇ ਰੰਗੀ ਹੱਥੀ ਗਿਰਫਤਾਰ ਕੀਤਾ। ਦੋਸ਼ੀ ਵੱਲੋਂ ਸ਼ਿਕਾਇਤਕਰਤਾ ਤੋਂ ਪ੍ਰੋਪਰਟੀ ਆਈਡੀ ਬਨਾਉਣ ਦੇ ਬਦਲੇ ਵਿਚ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ।

ਬਿਊਰੋ ਦੇ ਬੁਲਾਰੇ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਏਂਟੀ ਕਰਪਸ਼ਨ ਬਿਊਰੋ ਦੀ ਟੀਮ ਨੂੰ ਸੂਚਨਾ ਪ੍ਰਾਪਤ ਹੋਈ ਕਿ ਨਗਰ ਨਿਗਮ ਜਗਾਧਰੀ ਵਿਚ ਕੰਮ ਕਰ ਰਹੇ ਕੰਪਿਊਟਰ ਆਪਰੇਟਰ ਆਸ਼ੀਸ਼ ਵੱਲੋਂ ਪ੍ਰੋਪਰਟੀ ਆਈਡੀ ਬਨਾਉਣ ਦੇ ਬਦਲੇ ਵਿਚ 3000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ। ਤੱਥਾਂ ਦੀ ਜਾਂਚ ਕਰਦੇ ਹੋਏ ਬਿਊਰੋ ਦੀ ਟੀਮ ਨੇ ਦੋਸ਼ੀ ਨੁੰ ਫੜਨ ਲਈ ਯੋਜਨਾ ਬਣਾਈ ਅਤੇ ਦੋਸ਼ੀ ਨੂੰ 3000 ਰੁਪਏ ਰਿਸ਼ਵਤ ਲੈਂਦੇ ਰੰਗੀ ਹੱਥੀ ਗਿਰਫਤਾਰ ਕਰ ਲਿਆ। ਦੋਸ਼ੀ ਦੇ ਖਿਲਾਫ ਪੰਚਕੂਲਾ ਪੁਲਿਸ ਥਾਨੇ ਵਿਚ ਮੁਕਦਮਾ ਦਰਜ ਕਰਦੇ ਹੋਏ ਉਸ ਦੀ ਗਿਰਫਤਾਰੀ ਕੀਤੀ ਗਈ ਹੈ।

ਬੁਲਾਰੇ ਨੇ ਆਮਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਅਤੇ ਕਰਮਚਾਰੀ ਸਰਕਾਰੀ ਕੰਮ ਕਰਨ ਦੀ ਏਵਜ ਵਿਚ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਤੁਰੰਤ ਇਸ ਦੀ ਜਾਣਕਾਰੀ ਹਰਿਆਣਾ ਏਂਟੀ ਕਰਪਸ਼ਨ ਬਿਉਰੋ ਦੇ ਟੋਲ ਫਰੀ ਨੰਬਰ-1800-180-2022 ਅਤੇ 1064 'ਤੇ ਦੇਣਾ ਯਕੀਨੀ ਕਰਨ।

Have something to say? Post your comment

 

More in Haryana

ਨਿਰਮਾਣਧੀਨ ਹਸਪਤਾਲਾਂ ਦੇ ਕੰਮਾਂ ਵਿਚ ਤੇਜੀ ਲਿਆਈ ਜਾਵੇ : ਆਰਤੀ ਸਿੰਘ

1 ਲੱਖ 20 ਹਜਾਰ ਕੱਚੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਸੁਰੱਖਿਅਤ ਕਰਣ ਦਾ ਬਿੱਲ ਵਿਧਾਨਸਭਾ ਵਿੱਚ ਹੋਇਆ ਪਾਸ

CET ਪਾਸ ਕਰਨ ਵਾਲੇ ਨੌਜਵਾਨਾਂ ਨੂੰ ਇਕ ਸਾਲ ‘ਚ ਨੌਕਰੀ ਨਾ ਮਿਲੀ ਤਾਂ ਸਰਕਾਰ ਦੇਵੇਗੀ 9 ਹਜ਼ਾਰ ਰੁਪਏ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੈਯੰਤੀ 'ਤੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਵਿਵਾਦਾਂ ਤੋਂ ਸਮਾਧਾਨ ਯੋਜਨਾ (ਬੀਐਸਐਸਐਸ-2024) ਦੀ ਕੀਤੀ ਸ਼ੁਰੁਆਤ

ਸੀਆਈਐਸਐਫ ਨੂੰ ਮਿਲੀ ਪਹਿਲੀ ਮਹਿਲਾ ਬਟਾਲਿਅਨ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਬਿਆਨ 'ਤੇ ਦਿੱਤਾ ਤਿੱਖਾ ਜਵਾਬ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ 'ਤੇ ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਨੂੰ ਦਿੱਤਾ ਤੋਹਫਾ

ਹਰਿਆਣਾ ਅਧਿਆਪਕ ਯੋਗਤਾ ਪ੍ਰੀਖਿਆ ਦੇ ਆਨਲਾਇਨ ਬਿਨੈ ਤਹਿਤ ਵਧਾਈ ਆਖੀਰੀ ਮਿਤੀ

ਅੰਬਾਲਾ ਏਅਰਪੋਰਟ 'ਤੇ ਸਿਕਓਰਿਟੀ ਸਮੱਗਰੀ ਸਥਾਪਿਤ ਹੁੰਦੇ ਹੀ ਸ਼ੁਰੂ ਹੋਵੇਗੀ ਉੜਾਨ : ਅਨਿਲ ਵਿਜ

ਲੋਕਾਂ ਦੀ ਮੰਗ 'ਤੇ ਕਨੀਪਲਾ ਵਿਚ ਬਣੇਗਾ 33 ਕੇਵੀ ਦਾ ਸਬ ਸਟੇਸ਼ਨ : ਮੁੱਖ ਮੰਤਰੀ