Wednesday, April 02, 2025
BREAKING NEWS
ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋ

Malwa

ਮੱਛੀ ਪਾਲਣ ਵਿਭਾਗ ਵੱਲੋਂ ਗਰਮੀ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ

May 10, 2024 11:57 AM
SehajTimes

ਪਟਿਆਲਾ : ਮੱਛੀ ਪਾਲਣ ਵਿਭਾਗ ਦੇ ਸਹਾਇਕ ਡਾਇਰੈਕਟਰ ਕਰਮਜੀਤ ਸਿੰਘ ਨੇ ਮੱਛੀ ਪਾਲਕਾਂ ਨੂੰ ਹੀਟ ਵੇਵ ਤੋਂ ਮੱਛੀਆਂ ਦੀਆਂ ਬਚਾਅ ਕਰਨ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੱਛੀ ਪਾਲਕ ਮੱਛੀ ਤਲਾਬ ਦੇ ਪਾਣੀ ਦਾ ਘੱਟੋ-ਘੱਟ 5- 6 ਫੁੱਟ ਲੈਵਲ ਬਰਕਰਾਰ ਰੱਖਣ ਅਤੇ ਮੱਛੀ ਪਾਲਣ ਲਈ ਜ਼ਰੂਰੀ ਮਾਪਦੰਡਾਂ ਜਿਸ ਵਿੱਚ ਪੀ-ਐਚ 7.5 -  8.5, ਪਾਣੀ ਦਾ ਰੰਗ – ਹਲਕਾ ਹਰਾ, ਪਾਣੀ ਵਿੱਚ ਘੁਲ੍ਹੀ ਹੋਈ ਆਕਸੀਜਨ- 5 ਤੋ 10 ਪੀ.ਪੀ.ਐਮ, ਟੋਟਲ ਆਲਕਲੈਨਿਟੀ 100-250 ਪੀ.ਪੀ.ਐਮ, ਟੋਟਲ ਹਾਰਡਨੈਸ – 200 ਪੀ.ਪੀ.ਐਮ ਤੋਂ ਘੱਟਅਤੇ ਅਮੋਨੀਆ - 0.1 ਪੀ.ਪੀ.ਐਮ ਤੋਂ ਘੱਟ ਹੋਵੇ।
ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਨਿਰਧਾਰਿਤ ਮਾਤਰਾ ਤੋਂ ਵੱਧ ਖਾਦ ਅਤੇ ਖੁਰਾਕ ਇਸਤੇਮਾਲ ਨਾ ਕੀਤੀ ਜਾਵੇ ਅਤੇ ਮੁਰਗ਼ੀਆਂ ਦੀਆਂ ਬਿੱਠਾਂ ਪਾਉਣ ਤੋਂ ਗੁਰੇਜ਼ ਕੀਤਾ ਜਾਵੇ। ਤਲਾਬ ਵਿੱਚ ਅਣਚਾਹੇ ਕੀਟਾਂ ਨੂੰ  ਨਸ਼ਟ ਕਰਨ ਲਈ ਡੀਜ਼ਲ, ਮਿੱਟੀ ਦਾ ਤੇਲ, ਸਾਈਪਰਮਾਇਥਰੀਨ ਜਾਂ ਸਾਬਣ, ਤੇਲ ਇਮਲਸ਼ਨ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਲੋੜ ਤੋਂ ਵੱਧ ਮੱਛੀ ਪੂੰਗ ਕਲਚਰ ਟੈਂਕ ਵਿੱਚ ਸਟਾਕ ਨਾਂ ਕੀਤਾ ਜਾਵੇ ਅਤੇ ਮੱਛੀ ਦੀ ਮਾਰਕੀਟਿੰਗ ਕਰਨ ਸਮੇਂ ਇਸਤੇਮਾਲ ਕੀਤੇ ਜਾਣ ਵਾਲੇ ਜਾਲਾਂ ਨੂੰ 5 ਤੋਂ 10 ਪੀ.ਪੀ.ਐਮ ਲਾਲ ਦਵਾਈ ਦੇ ਘੋਲ ਵਿੱਚ ਅੱਧੇ ਘੰਟੇ ਲਈ ਡੁਬੋ ਕੇ ਰੱਖੋ ਤਾਂ ਜੋ ਜਾਲਾਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਹੋ ਸਕੇ। ਉਨ੍ਹਾਂ ਕਿਹਾ ਕਿ ਸੈਂਪਲਿੰਗ ਰਾਹੀਂ, ਜੇਕਰ ਜੂੰਆ ਦਾ ਅਸਰ ਵੇਖਣ ਨੂੰ ਮਿਲੇ ਤਾਂ ਇਸ ਵਿੱਚ ਆਈਵਰਮੈਕਟਿਨ ਦਵਾਈ ਜਾਂ ਸਾਈਪਰਮਾਈਥਰੀਨ 10% ਸੀ.ਸੀ ਘੋਲ 50 ਐਮ.ਐਲ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਣੀ ਵਿੱਚ ਘੋਲ ਕੇ ਸਪਰੇਅ ਕੀਤਾ ਜਾਵੇ । ਇਸ ਵਿਧੀ ਨੂੰ ਹਰ ਹਫ਼ਤੇ ਦੁਹਰਾਇਆ ਜਾਵੇ। ਜ਼ਿਆਦਾ ਗਰਮੀ ਜਾਂ ਬੱਦਲਵਾਈ ਹੋਣ ਕਰਕੇ ਮੱਛੀ ਦੀ ਫੀਡ ਤੁਰੰਤ ਬੰਦ ਕਰ ਦੇਣੀ ਚਾਹੀਦੀ ਹੈ। ਤਲਾਬ ਵਿੱਚ ਤਾਜ਼ਾ ਪਾਣੀ ਪਾਉਣਾ ਚਾਹੀਦਾ ਹੈ। ਪਾਣੀ ਵਿੱਚ ਆਕਸੀਜਨ ਦੀ ਮਾਤਰਾ ਬਣਾਈ ਰੱਖਣ ਲਈ ਤਾਜ਼ਾ ਪਾਣੀ ਪਾਓ ਜਾਂ ਮਕੈਨੀਕਲ ਏਰੀਏਟਰ ਦੀ ਵਰਤੋ ਕੀਤੀ ਜਾਵੇ ਤਾਂ ਜੋ ਵਾਤਾਵਰਣ ਦੀ 21% ਆਕਸੀਜਨ ਦਾ ਕੁੱਝ ਹਿੱਸਾ ਪਾਣੀ ਵਿੱਚ ਘੁਲ ਜਾਵੇ। ਮੱਛੀ ਤਲਾਬ ਦੇ ਧਰਾਤਲ ਉੱਪਰ ਕਿਸੇ ਵੀ ਤਰਾਂ ਦੀ ਗਾਰ ਉਤਪੰਨ ਨਹੀਂ ਹੋਣ ਦੇਣੀ ਚਾਹੀਦੀ। ਮੱਛੀ ਪੂੰਗ ਦੀ ਸਟਾਕਿੰਗ ਸਵੇਰੇ ਜਾਂ ਸ਼ਾਮ ਨੂੰ ਹੀ ਕੀਤੀ ਜਾਵੇ। ਮੱਛੀ ਪੂੰਗ ਲਿਆਉਣ ਸਮੇਂ ਯੋਗ ਵਾਹਨ ਦੀ ਵਰਤੋ ਕੀਤੀ ਜਾਵੇ ਅਤੇ ਪੂੰਗ ਦਾ ਅਕਲੈਮੇਟਾਈਜ਼ ਹੋਣਾ ਜ਼ਰੂਰੀ ਹੈ । ਪੂੰਗ ਦੀ ਪੌਲੀਥੀਨ ਲਿਫਾਫਿਆਂ ਵਿੱਚ ਲੋੜ ਤੋਂ ਵੱਧ ਪੈਕਿੰਗ ਨਾ ਕੀਤੀ ਜਾਵੇ। ਪੂੰਗ ਸਟਾਕ ਕਰਨ ਤੋਂ ਪਹਿਲਾਂ ਤਲਾਬ ਦੇ ਪਾਣੀ ਦੇ ਮਾਪਦੰਡ ਯੋਗ ਹੋਣੇ ਚਾਹੀਦੇ ਹਨ। ਇਸ ਲਈ ਤਲਾਬ ਦੇ ਪਾਣੀ ਦੀ ਗੁਣਵੱਤਾ ਲਈ ਵਿਭਾਗੀ ਲੈਬਾਰਟਰੀਆਂ ਤੋਂ ਇਸ ਦੀ ਜਾਂਚ ਕਰਵਾ ਲੈਣੀ ਚਾਹੀਦੀ ਹੈ ਅਤੇ ਐਮਰਜੈਂਸੀ ਹੋਣ ਤੇ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਕਾਇਮ ਕੀਤਾ ਜਾਵੇ।

 


Have something to say? Post your comment

 

More in Malwa

ਖ਼ਰੀਦ ਕੇਂਦਰਾਂ 'ਚ ਸਫ਼ਾਈ ਪ੍ਰਬੰਧਾਂ ਨੂੰ ਲੈਕੇ ਹਰਕਤ 'ਚ ਆਇਆ ਪ੍ਰਸ਼ਾਸਨ 

ਦੁਕਾਨ ਦਾ ਕਬਜ਼ਾ ਲੈਣ ਆਏ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ 

ਸੁਨਾਮ ਵਿਖੇ ਸ੍ਰੀ ਖਾਟੂ ਸ਼ਿਆਮ ਮੰਦਿਰ ਦੀ ਝੰਡਾ ਯਾਤਰਾ 10 ਨੂੰ- ਜਨਾਲੀਆ 

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 3 ਤੇ 4 ਅਪ੍ਰੈਲ ਨੂੰ ਲੱਗੇਗਾ ਪਲੇਸਮੈਂਟ ਕੈਂਪ

ਵਰਦਾਨ ਹਸਪਤਾਲ ਦੀ ਲਾਪਰਵਾਹੀ, ਮੂਰਤੀ ਦੇਵੀ ਦੀ ਮੌਤ ਗਲਤ ਟੀਕੇ ਅਤੇ ਦਵਾਈ ਕਾਰਨ ਹੋਈ, ਪੋਸਟ ਮਾਰਟਮ ਵੀ ਨਹੀਂ ਹੋਇਆ, ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ : ਕੈਂਥ

ਇੰਜ: ਮੁਨੀਸ਼ ਭਾਰਦਵਾਜ ਨੂੰ ਐਸਈ(ਇਲੇਕ੍ਟ੍ਰਿਕਲ)/ਪੀਐਸਪੀਸੀਐਲ ਸੀਐਮਡੀ ਦੇ ਓਐਸਡੀ ਵਜੋਂ ਦਿੱਤੀ ਗਈ ਤਰੱਕੀ 

ਰਿੰਪਲ ਧਾਲੀਵਾਲ ਓਲਡ ਸਟੂਡੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਬਣੇ 

ਪੰਜਾਬ ਮਹਿਲਾ ਕਮਿਸ਼ਨ ਨੇ ਪਟਿਆਲਾ ਵਿਖੇ ਹੋਏ ਘਿਨੌਣੇ ਅਪਰਾਧ ਦੀ ਸਖ਼ਤ ਨਿੰਦਿਆ ਕੀਤੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਮਹਾਵੀਰ ਜੈਯੰਤੀ ਮੌਕੇ 10 ਅਪ੍ਰੈਲ ਨੂੰ ਮੀਟ, ਮੱਛੀ ਦੀਆਂ ਦੁਕਾਨਾਂ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਸਿਖਲਾਈ ਕੈਂਪ ਤਿੰਨ ਤੋਂ : ਮੋਹਲ