Thursday, November 21, 2024

Chandigarh

ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਪੁਲਿਸ ਪਾਰਟੀ 'ਤੇ ਸ਼ੁਰੂ ਕੀਤੀ ਫਾਇਰਿੰਗ : ਐਸਐਸਪੀ ਮੋਹਾਲੀ ਸੰਦੀਪ ਗਰਗ

May 10, 2024 01:13 PM
SehajTimes

 

ਚੰਡੀਗੜ੍ਹ : ਪੰਜਾਬ ਪੁਲਿਸ ਨੇ ਅੱਜ ਇੱਥੇ ਨਿਊ ਚੰਡੀਗੜ੍ਹ ਖੇਤਰ ਵਿੱਚ ਸੰਖੇਪ ਮੁਕਾਬਲੇ ਉਪਰੰਤ ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਕੇ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ 48 ਘੰਟਿਆਂ ਅੰਦਰ ਸੁਲਝਾ ਦਿੱਤੀ ਹੈ। ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਪੀੜਤ ਮੁਨੀਸ਼ ਰਾਣਾ ਉਰਫ਼ ਬਾਊਂਸਰ ਦੀ ਹੱਤਿਆ ਕਰ ਦਿੱਤੀ ਸੀ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਗ੍ਰਿਫਤਾਰ ਕੀਤੇ ਸ਼ੂਟਰਾਂ ਦੀ ਪਛਾਣ ਵਿਕਰਮ ਰਾਣਾ ਉਰਫ਼ ਹੈਪੀ (23) ਵਾਸੀ ਪਿੰਡ ਤਿਊੜ ਅਤੇ ਕਿਰਨ ਸਿੰਘ (23) ਵਾਸੀ ਗੁਰੂ ਰਾਮਦਾਸ ਐਨਕਲੇਵ ਖਰੜ ਵਜੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ .32 ਬੋਰ ਦੇ ਪਿਸਤੌਲ ਸਮੇਤ ਛੇ ਜਿੰਦਾ ਕਾਰਤੂਸ ਅਤੇ ਗੋਲੀਆਂ ਦੇ ਚਾਰ ਖਾਲੀ ਖੋਲ ਬਰਾਮਦ ਕਰਨ ਦੇ ਨਾਲ ਨਾਲ ਵਾਰਦਾਤ 'ਚ ਵਰਤਿਆ ਗਿਆ ਹੌਂਡਾ ਸ਼ਾਈਨ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ। ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.) ਐਸ.ਏ.ਐਸ.ਨਗਰ ਡਾ. ਸੰਦੀਪ ਗਰਗ ਨੇ ਦੱਸਿਆ ਕਿ ਥਾਣਾ ਸਦਰ ਖਰੜ ਵਿਖੇ ਕਤਲ ਕੇਸ ਦਰਜ ਹੋਣ ਤੋਂ ਤੁਰੰਤ ਬਾਅਦ ਵਿਸ਼ੇਸ਼ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਿਊ ਚੰਡੀਗੜ੍ਹ ਖੇਤਰ ਵਿੱਚ ਮੈਡੀਸਿਟੀ ਨੇੜੇ ਸ਼ੂਟਰਾਂ ਦੀ ਮੌਜੂਦਗੀ ਬਾਰੇ ਭਰੋਸੇਮੰਦ ਅਤੇ ਸੂਤਰਾਂ ਦੇ ਹਵਾਲੇ ਤੋਂ ਮਿਲੀ ਸੂਹ 'ਤੇ ਕਾਰਵਾਈ ਕਰਦਿਆਂ, ਡੀਐਸਪੀ ਗੁਰਸ਼ੇਰ ਸਿੰਘ ਸੰਧੂ ਦੀ ਅਗਵਾਈ ਵਿੱਚ ਸਪੈਸ਼ਲ ਸੈੱਲ ਮੁਹਾਲੀ ਦੀਆਂ ਪੁਲਿਸ ਟੀਮਾਂ ਨੇ ਸ਼ੂਟਰਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਦਾ ਪਤਾ ਲਗਾਉਣ ਵਿੱਚ ਸਫ਼ਲ ਰਹੇ। ਉਨ੍ਹਾਂ ਦੱਸਿਆ ਕਿ ਪੁਲੀਸ ਪਾਰਟੀ ਵੱਲੋਂ ਪਿੱਛਾ ਕਰਨ ’ਤੇ ਮੁਲਜ਼ਮਾਂ ਨੇ ਪੁਲੀਸ ਪਾਰਟੀ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਦੋਂਕਿ ਪੁਲੀਸ ਟੀਮਾਂ ਨੇ ਵੀ ਆਪਣੇ ਬਚਾਅ ਵਿੱਚ ਜਵਾਬੀ ਗੋਲੀਬਾਰੀ ਕੀਤੀ, ਜਿਸ ਦੌਰਾਨ ਦੋਵੇਂ ਮੁਲਜ਼ਮਾਂ ਨੂੰ ਗੋਲੀਆਂ ਲੱਗੀਆਂ। ਦੋਵਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਸ ਸਬੰਧੀ ਐਫਆਈਆਰ ਨੰ. 120 ਮਿਤੀ 7/5/2024 ਨੂੰ ਥਾਣਾ ਸਦਰ ਖਰੜ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 302 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪਹਿਲਾਂ ਹੀ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ।

 

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ