Friday, November 22, 2024

Health

ਸੰਗਰੂਰ ‘ਚ ਆਂਗਣਵਾੜੀ ਵੱਲੋਂ ਐਕਸਪਾਇਰੀ ਸੀਰਪ ਦੇਣ ਦੇ ਮਾਮਲੇ ਚ ਵੱਡਾ ਐਕਸ਼ਨ

May 10, 2024 03:03 PM
SehajTimes

ਸੰਗਰੂਰ : ਸੰਗਰੂਰ ਦੇ ਗੋਬਿੰਦਪੁਰਾ ਜਵਾਹਰਵਲਾ ‘ਚ ਆਂਗਣਵਾੜੀ ਸੈਂਟਰ ਵੱਲੋਂ ਜ਼ੀਰੋ ਤੋਂ ਤਿੰਨ ਸਾਲ ਦੇ ਬੱਚਿਆਂ ਨੂੰ ਐਕਸਪਾਇਰੀ ਡੇਟ ਦੇ ਸੀਰਪ ਦੇਣ ਦਾ ਮਾਮਲਾ ਸਾਹਮਣੇ ਆਇਆ ਸੀ। ਸਿਹਤ ਵਿਭਾਗ ਨੇ ਇਸ ਅਣਗਹਿਲੀ ‘ਚ ਸ਼ਾਮਿਲ ਪਿੰਡ ਦੇ ਸੈਂਟਰ ਵਿੱਚ ਆਂਗਣਵਾੜੀ ਵਰਕਰ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਹਨ। ਪਿਛਲੇ ਦਿਨੀਂ ਆਂਗਣਵਾੜੀ ਸੈਂਟਰ ਦੇ ਵਿੱਚ ਆਉਣ ਵਾਲੇ ਛੋਟੇ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਐਕਸਪਾਇਰੀ ਡੇਟ ਦੀ ਦਵਾਈ ਘਰ ਭੇਜ ਦਿੱਤੀ ਗਈ ਸੀ। ਇਸ ਤੋਂ ਬਾਅਦ ਲੋਕਾਂ ਨੇ ਨਾਰਾਜ਼ਗੀ ਜਾਹਿਰ ਕੀਤੀ ਸੀ। ਜਿਸ ਤੋਂ ਬਾਅਦ ਇਸ ਮਾਮਲੇ ਵਿੱਚ ਸਿਹਤ ਵਿਭਾਗ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ।

ਸਿਹਤ ਵਿਭਾਗ ਵੱਲੋਂ ਆਂਗਣਵਾੜੀ ਸੈਂਟਰ ਵਿੱਚ ਛੋਟੇ ਬੱਚਿਆਂ ਨੂੰ ਦਿੱਤੇ ਜਾਣ ਵਾਲਾ ਆਇਰਨ ਐਂਡ ਫੋਲਿਕ ਐਸਿਡ ਸਿਰਪ 2022 ਦੇ ਵਿੱਚ ਸਪਲਾਈ ਹੋਇਆ ਸੀ। ਉਸ ਤੋਂ ਬਾਅਦ 2023 ਅਤੇ 2024 ਵਿੱਚ ਵੀ ਇਸ ਦੀ ਸਪਲਾਈ ਆਂਗਣਵਾੜੀ ਸੈਂਟਰ ਵਿੱਚ ਦਿੱਤੀ ਗਈ। ਪਰ ਹੁਣ ਛੋਟੇ ਬੱਚਿਆਂ ਨੂੰ 2022 ਵਾਲੀ ਸਪਲਾਈ ਦੇਣ ਦੇ ਮਾਮਲੇ ‘ਚ ਇਹ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਨੇ ਦੱਸਿਆ ਕਿ ਜਿਹੜੀ ਰਿਪੋਰਟ ਸਾਡੇ ਕੋਲ ਆਉਂਦੀ ਸੀ ਉਹ ਨਿਲ ਹੋ ਕੇ ਆਉਂਦੀ ਸੀ ਕਿ ਅਸੀਂ ਸਿਹਤ ਵਿਭਾਗ ਵੱਲੋਂ ਭੇਜੀ ਗਈ ਸਾਰੀ ਦਵਾਈ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਰਿਪੋਰਟ ਦੇਖਣ ਤੋਂ ਬਾਅਦ ਹੀ 2023 ਅਤੇ 2024 ਦੇ ਵਿੱਚ ਦਵਾਈ ਦੀ ਅਗਲੀ ਸਪਲਾਈ ਦਿੱਤੀ ਜਾਂਦੀ ਹੈ। ਉਧਰ ਆਂਗਣਵਾੜੀ ਵਿਭਾਗ ਦੇ ਡੀਪੀਓ ਪ੍ਰਦੀਪ ਸਿੰਘ ਗਿੱਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਹਿਰਾ ਗਾਗਾ ਦੇ ਗੋਬਿੰਦਪੁਰਾ ਜਵਾਹਰ ਵਾਲਾ ਪਿੰਡ ਦੇ ਵਿੱਚ ਛੋਟੇ ਬੱਚਿਆਂ ਨੂੰ ਐਕਸਪਾਇਰੀ ਡੇਟ ਦੀ ਸੀਰਪ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਜਾਂਚ ਕਰਾਉਣ ਤੋਂ ਬਾਅਦ ਸਾਹਮਣੇ ਆਇਆ ਕਿ ਇਹ ਵੱਡੀ ਅਣਗਹਿਲੀ ਪਿੰਡ ਦੇ ਆਂਗਣਵਾੜੀ ਸੈਂਟਰ ਦੇ ਵਿੱਚ ਮੌਜੂਦ ਵਰਕਰਾਂ ਵੱਲੋਂ ਹੀ ਕੀਤੀ ਗਈ ਹੈ। ਇਸ ਨੂੰ ਲੈ ਕੇ ਉਹਨਾਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ।

Have something to say? Post your comment

 

More in Health

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ! ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ

ਜਿਲ੍ਹੇ ਵਿੱਚ 83 ਯੋਗ ਕਲਾਸਾਂ ਵਿੱਚ 2815 ਲੋਕਾਂ ਨੇ ਕਰਵਾਈ ਰਜਿਸਟਰੇਸ਼ਨ : ਵਿਨੀਤ ਕੁਮਾਰ

ਲੋਕਾਂ ’ਚ ‘ਸੀ ਐਮ ਦੀ ਯੋਗਸ਼ਾਲਾ’ ਪ੍ਰਤੀ ਦਿਨੋ ਦਿਨ ਵੱਧ ਰਿਹਾ ਉਤਸ਼ਾਹ : ਐਸ ਡੀ ਐਮ ਦਮਨਦੀਪ ਕੌਰ

ਭਾਕਿਯੂ ਉਗਰਾਹਾਂ ਨੇ ਸਿਵਲ ਹਸਪਤਾਲ ਦੇ ਪ੍ਰਬੰਧਾਂ ’ਤੇ ਚੁੱਕੇ ਸਵਾਲ 

ਸਿਹਤ ਵਿਭਾਗ ਨੇ ਸਾਰੇ ਜ਼ਿਲ੍ਹੇ 'ਚ ਚਲਾਈ ਡੇਂਗੂ ਜਾਂਚ ਮੁਹਿੰਮ 

ਗਰਭ ਅਵਸਥਾ ਦੌਰਾਨ ਲਿੰਗ ਜਾਂਚ ਕਰਨਾ ਤੇ ਕਰਵਾਉਣਾ ਗੰਭੀਰ ਅਪਰਾਧ : ਡਾ. ਰੇਨੂੰ ਸਿੰਘ

ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਘਰ-ਘਰ ਕੀਤੀ ਜਾਂਚ

ਐੱਸ.ਡੀ.ਐਮ. ਨੇ ਕਮਿਊਨਿਟੀ ਹੈਲਥ ਸੈਂਟਰ ਬੱਸੀ ਪਠਾਣਾਂ ਵਿਖੇ ਸਿਹਤ ਸੁਵਿਧਾਵਾਂ ਦਾ ਲਿਆ ਜਾਇਜ਼ਾ

ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੜ ਆਪਣੀ ਡਾਕਟਰੀ ਭੂਮਿਕਾ ਵਿੱਚ ਆਏ

ਮੋਹਾਲੀ ’ਚ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਵਿਆਪਕ ਮੁਹਿੰਮ, ਡੀ ਸੀ ਆਸ਼ਿਕਾ ਜੈਨ ਫ਼ੇਜ਼-7 ਦੇ ਸਕੂਲ ਅਤੇ ਘਰ-ਘਰ ਜਾ ਕੇ ਕੀਤੀ ਚੈਕਿੰਗ