ਪਟਿਆਲਾ : ਜ਼ਿਲ੍ਹਾ ਸਵੀਪ ਟੀਮ ਪਟਿਆਲਾ ਵੱਲੋਂ ਪਹਿਲੀ ਵਾਰ ਵੋਟ ਕਰਨ ਵਾਲੇ ਵੋਟਰਾਂ ਨੂੰ ਪ੍ਰੇਰਿਤ ਕਰਨ ਸਰਕਾਰੀ ਆਈ.ਟੀ. ਆਈ ਲੜਕੇ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਡਾ.ਐਸ.ਐਸ.ਰੇਖੀ ਨੇ ਵਿਦਿਆਰਥੀ ਵੋਟਰਾਂ ਸਮੇਤ ਪਹਿਲੀ ਵਾਰ ਵੋਟ ਪਾਉਣ ਜਾ ਰਹੀਆਂ ਵਿਦਿਆਰਥਣਾਂ ਨੂੰ 1 ਜੂਨ ਨੂੰ ਪਰਿਵਾਰਕ ਸਮਾਜਿਕ ਡਿਊਟੀ ਦਿਵਸ ਵਜੋਂ ਮਨਾਉਣ ਦੀ ਅਪੀਲ ਕੀਤੀ। ਇਸ ਦਿਨ ਲੋਕ ਸਭਾ ਚੋਣਾ ਲਈ ਪਰਿਵਾਰ ਦੇ ਸਾਰੇ ਯੋਗ ਮੈਂਬਰ ਵੋਟ ਪਾਉਣਗੇ ਅਤੇ ਜਿਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਹੈ, ਉਹ ਆਪਣੇ ਪਰਿਵਾਰ ਅਤੇ ਦੋਸਤਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨਗੇ। ਵਿਦਿਆਰਥੀਆਂ ਨੂੰ ਉਨ੍ਹਾਂ ਦੇ ਨੇੜਲੇ ਇਲਾਕੇ ਵਿੱਚ ਘਰ-ਘਰ ਜਾ ਕੇ ਵੋਟ ਪਾਉਣ ਦੇ ਪ੍ਰਚਾਰ ਕਰਨ ਲਈ ਉਤਸ਼ਾਹਿਤ ਕੀਤਾ ਗਿਆ।
ਇਸ ਮੌਕੇ ਹਾਜ਼ਰ ਸਾਰਿਆਂ ਨੂੰ ਵੋਟਰ ਸਹੁੰ ਚੁਕਾਈ ਗਈ। ਸਵੀਪ ਟੀਮ ਵੱਲੋਂ ਈ.ਸੀ.ਆਈ ਐਪਸ ਅਤੇ ਵੋਟ ਫਰੋਮ ਹੋਮ-12 ਡੀ ਫਾਰਮ ਦੀ ਜਾਣਕਾਰੀ ਵੀ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਇਹ ਜਾਣਕਾਰੀ ਆਪਣੇ ਆਲੇ-ਦੁਆਲੇ ਫੈਲਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਮਾਡਲ ਟਾਊਨ ਜੋ ਇਕ ਲੋਅ ਵੋਟਰ ਟਰਨਆਊਟ ਇਲਾਕਾ ਹੈ ਤੇ ਵਿਖੇ ਆਈ.ਟੀ.ਆਈ ਦੇ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਰੈਲੀ ਵੀ ਕੀਤੀ ਗਈ। ਆਈ ਟੀ ਆਈ ਦੇ ਸਵੀਪ ਨੋਡਲ ਅਫ਼ਸਰ ਜਗਦੀਪ ਸਿੰਘ ਜੋਸ਼ੀ ਨੇ ਵੀ ਵਿਦਿਆਰਥੀਆਂ ਨੂੰ 01 ਜੂਨ ਨੂੰ ਵੱਧ ਤੋਂ ਵੱਧ ਮਤਦਾਨ ਲਈ ਜਾਗਰੂਕਤਾ ਮੁਹਿੰਮ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਹਾਇਕ ਨੋਡਲ ਅਫ਼ਸਰ ਮੋਹਿਤ ਕੌਂਸਲ ਅਤੇ ਅਵਤਾਰ ਸਿੰਘ ਹਾਜ਼ਰ ਸਨ।