Thursday, November 21, 2024

Chandigarh

ਲਿਫ਼ਟ ਦੀ ਸੁਵਿਧਾ ਲੈਣ ਵਾਲੇ ਸ਼ਹਿਰੀਆਂ ਨੂੰ ਵੋਟ ਪਾਉਣ ਦਾ ਸੁਨੇਹਾ ਦੇਣਗੇ ਪੋਸਟਰ

May 11, 2024 11:54 AM
SehajTimes

ਮੋਹਾਲੀ : ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕਤੰਤਰ ਦੀ ਮਜ਼ਬੂਤੀ ਲਈ ‘ਹਰ ਇੱਕ ਵੋਟ ਜ਼ਰੂਰੀ’ ਦੇ ਸੁਨੇਹੇ ਨੂੰ ਹਰ ਨਾਗਰਿਕ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਸਵੀਪ ਟੀਮ ਵੱਲੋਂ ਮੁੱਖ ਚੋਣ ਅਫ਼ਸਰ ਪੰਜਾਬ ਸਿਬਿਨ ਸੀ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਵੋਟਰ ਜਾਗਰੂਕਤਾ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਯਤਨਾਂ ਦੀ ਲੜੀ ਵਿੱਚ ਜ਼ਿਲ੍ਹੇ ਦੀਆਂ ਜਨਤਕ ਵਰਤੋਂ ਵਾਲੀਆਂ ਲਿਫ਼ਟਾਂ ਵਿੱਚ ਇੱਕ ਜੂਨ ਨੂੰ ਸਮੂਹ ਵਰਗਾਂ ਨੂੰ ਵੋਟ ਪਾਉਣ ਦੀ ਅਪੀਲ ਵਾਲੇ ਪੋਸਟਰ ਲਗਾਏ ਜਾ ਰਹੇ ਹਨ। ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਇਸ ਮੁਹਿੰਮ ਦਾ ਆਗਾਜ਼ ਉਨ੍ਹਾਂ ਵੱਲੋਂ ਚੋਣ ਤਹਿਸੀਲਦਾਰ ਸੰਜੇ ਕੁਮਾਰ ਨਾਲ ਕੀਤੀ ਗਈ। ਜ਼ਿਲ੍ਹਾ ਨੋਡਲ ਅਫਸਰ ਸਵੀਪ ਨੇ ਦੱਸਿਆ ਕਿ ਹਰ ਰੋਜ਼ ਹਜ਼ਾਰਾਂ ਲੋਕ ਬਹੁਮੰਜ਼ਲੀ ਇਮਾਰਤਾਂ ਦੀਆਂ ਲਿਫਟਾਂ ਦੀ ਵਰਤੋਂ ਕਰਦੇ ਹਨ, ਇਸ ਲਈ ਵੋਟਰਾਂ ਨੂੰ ਉਤਸ਼ਾਹਿਤ ਕਰਨ ਅਤੇ ਵੋਟ ਪਾਉਣ ਦੇ ਮੰਤਵ ਨਾਲ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਇਹ ਨਿਵੇਕਲੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਆਉਂਦੇ ਦਿਨਾਂ ਵਿੱਚ ਇਸ ਜਾਗਰੂਕਤਾ ਮੁਹਿੰਮ ਨੂੰ ਹੋਰਨਾਂ ਬਹੁਮੰਜ਼ਿਲਾ ਇਮਾਰਤਾਂ ਤੱਕ ਵੀ ਪਹੁੰਚਾਇਆ ਜਾਵੇਗਾ। ਪ੍ਰੋ ਅੰਟਾਲ ਨੇ ਅੱਗੇ ਦੱਸਿਆ ਕਿ ਇਸਦੇ ਨਾਲ ਹੀ ਵੱਖ-ਵੱਖ ਸਕੂਲਾਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸਤਨਾਮ ਸਿੰਘ ਬਾਠ ਦੀ ਅਗਵਾਈ ਵਿਚ ਵੋਟਰ ਸਾਖਰਤਾ ਕਲੱਬਾਂ ਵੱਲੋਂ ਲੋਕਤੰਤਰ ਦੀ ਮਹਿੰਦੀ, ਰੰਗੋਲੀਆਂ ਅਤੇ ਗਿੱਧੇ ਦੇ ਮਾਧਿਅਮ ਰਾਹੀਂ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ‘ਇੱਕ ਜੂਨ ਨੂੰ ਹਰ ਇਕ ਵੋਟਰ ਪਾਵੇ ਵੋਟ’ ਦੇ ਸੁਨੇਹੇ ਵਾਲੇ ਸਟਿੱਕਰ ਸੁਵਿਧਾ ਕੇਂਦਰਾਂ ਵਿਚ ਵੀ ਲਗਾਏ ਜਾ ਰਹੇ ਹਨ। ਇਸ ਮੌਕੇ ਚੋਣ ਕਾਨੂੰਗੋ ਸੁਰਿੰਦਰ ਬਤਰਾ ਅਤੇ ਜਗਤਾਰ ਸਿੰਘ ਵੀ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ