Thursday, April 10, 2025

Social

ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਨੇ 79 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

May 11, 2024 12:31 PM
SehajTimes

ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਦੇਹਾਂਤ ਹੋਇਆ ਹੈ। ਉਨ੍ਹਾਂ ਨੇ 79 ਸਾਲ ਦੀ ਉਮਰ ਵਿਚ ਦੁਨੀਆ ਨੂੰ ਅਲਵਿਦਾ ਕਿਹਾ। ਸੁਰਜੀਤ ਪਾਤਰ ਦਾ ਦੇਹਾਂਤ ਹਾਰਟ ਅਟੈਕ ਨਾਲ ਹੋਇਆ ਦੱਸਿਆ ਜਾ ਰਿਹਾ ਹੈ ਤੇ ਲੁਧਿਆਣਾ ਵਿਚ ਉਨ੍ਹਾਂ ਨੇ ਆਖਰੀ ਸਾਹ ਲਏ ਹਨ। ਸੁਰਜੀਤ ਪਾਤਰ ਦਾ ਜਨਮ 14 ਜਨਵਰੀ 1945 ਨੂੰ ਹੋਇਆ ਸੀ । ਉਹ ਜਲੰਧਰ ਦੇ ਪਿੰਡ ਪਤਾੜ ਕਲਾਂ ਦੇ ਜੰਮਪਲ ਸਨ। ਆਪਣੀਆਂ ਕਵਿਤਾਵਾਂ ਤੇ ਲਿਖਤਾਂ ਨਾਲ ਉਨ੍ਹਾਂ ਨੇ ਸਾਹਿਤ ਦੇ ਖੇਤਰ ਵਿਚ ਪ੍ਰਸਿੱਧੀ ਹਾਸਲ ਕੀਤੀ ਸੀ। ਪੰਜਾਬ ਯੂਨੀਵਰਸਿਟੀ, ਪਟਿਆਲਾ ਤੋਂ ਆਪਣੀ ਮਾਸਟਰ ਡਿਗਰੀ ਪੂਰੀ ਕਰਨ ਤੋਂ ਬਾਅਦ, ਪਾਤਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪੀਐਚਡੀ ਕੀਤੀ। ਉਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਪੰਜਾਬੀ ਦੇ ਪ੍ਰੋਫੈਸਰ ਵਜੋਂ ਯੋਗਦਾਨ ਪਾਇਆ ਅਤੇ ਉੱਥੋਂ ਸੇਵਾਮੁਕਤ ਹੋ ਗਏ।

ਸੁਰਜੀਤ ਪਾਤਰ ਨੇ ਸਾਹਿਤ ਦੇ ਖੇਤਰ ‘ਚ ਖਾਸ ਉਪਲੱਬਧੀਆਂ ਹਾਸਲ ਕੀਤੀਆਂ ਹਨ। 2012 ‘ਚ ਪਦਮ ਸ਼੍ਰੀ ਨਾਲ ਕੀਤਾ ਸਨਮਾਨਿਤ, 1979 ‘ਚ ਪੰਜਾਬ ਸਾਹਿਤ ਅਕਾਦਮੀ ਅਵਾਰਡ, 1993 ‘ਚ ਸਾਹਿਤ ਅਕਾਦਮੀ ਅਵਾਰਡ, 1999 ‘ਚ ਪੰਚਾਨੰਦ ਅਵਾਰਡ, 2007 ‘ਚ ਅਨਦ ਕਾਵਯ ਸਨਮਾਨ, 2009 ‘ਚ ਸਰਸਵਤੀ ਸਨਮਾਨ ਤੇ ਗੰਗਾਧਰ ਰਾਸ਼ਟਰੀ ਕਵਿਤਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ।

Have something to say? Post your comment