ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਵੋਟਿੰਗ ਦਰ ਵਧਾਉਣ ਵਾਸਤੇ ਚੋਣ ਕਮਿਸ਼ਨ ਵੱਲੋਂ ਤਿਆਰ ਕੀਤੀਆਂ ਗਈਆਂ ਵੱਖ-ਵੱਖ ਮੋਬਾਇਲ ਐਪ ਦੇ ਕਿਊ.ਆਰ. ਕੋਡ ਦਾ ਪੋਸਟਰ ਛਪਵਾਇਆ ਗਿਆ ਹੈ ਤਾਂ ਜੋ ਵੋਟਰ ਇਨ੍ਹਾਂ ਮੋਬਾਇਲ ਐਪ ਦਾ ਲਾਭ ਲੈ ਕੇ ਆਸਾਨੀ ਨਾਲ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਇਸ ਕਿਊ.ਆਰ. ਕੋਡ ਬਾਰੇ ਸਵੀਪ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਕਿਊ.ਆਰ. ਕੋਡ ਬਾਰੇ ਸਵੀਪ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ਤੇ ਜਿਵੇਂ ਕਿ ਸਿਵਲ ਹਸਪਤਾਲਾਂ, ਰੈਸਟੋਰੈਂਟਾਂ, ਬੱਸ ਸਟੈਂਡਾ ਤੇ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਤਾਂ ਜੋ ਇਹਨਾਂ ਮੋਬਾਇਲ ਐਪਸ ਦੀ ਵਰਤੋਂ ਨਾਲ ਵੋਟਰ ਪ੍ਰਕਿਰਿਆ ਹੋਰ ਵੀ ਆਸਾਨ ਹੋ ਸਕੇ ਅਤੇ ਆਪਣੀ ਵੋਟ ਸਮੇਂ ਨਾਲ ਪਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਿਉ.ਆਰ. ਕੋਡ ਦੀ ਸਹਾਇਤਾ ਨਾਲ ਵੋਟਰ ਆਪਣੀ ਲੋੜ ਅਨੁਸਾਰ ਮੋਬਾਇਲ ਐਪ ਡਾਊਨਲੋਡ ਕਰ ਸਕਣਗੇ।
ਇਨ੍ਹਾਂ ਮੋਬਾਇਲ ਐਪ ਵਿੱਚ ਵੋਟਰ ਹੈਲਪ ਲਾਇਨ, ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਸਕਸ਼ਮ ਐਪ, ਸੀ. ਵਿਜਿਲ, ਨੋ ਯੂਅਰ ਕੈਂਡੀਡੇਟ, ਵੋਟਰ ਸਰਵਿਸ ਪੋਰਟਲ ਤੇ ਵੋਟਰ ਅਵੇਅਰਨੈੱਸ ਐਪ ਸ਼ਾਮਲ ਹਨ। ਜ਼ਿਲ੍ਹਾ ਚੋਣ ਅਫਸਰ ਨੇ ਹੋਰ ਦੱਸਿਆ ਕਿ ਸਵੀਪ ਨੋਡਲ ਅਫਸਰ ਅਤੇ ਉਹਨਾਂ ਦੀ ਸਵੀਪ ਟੀਮਾਂ ਦੁਆਰਾ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰ-ਕਮ-ਪੀ.ਡਬਲਿਊ.ਡੀ ਨੋਡਲ ਅਫਸਰਾਂ ਦੁਆਰਾ ਹਰ ਵਰਗ ਦੇ ਵੋਟਰਾਂ ਨੂੰ ਜਿਵੇਂ ਕਿ ਨੌਜਵਾਨਾਂ, ਦਿਵਿਆਂਗਜਨਾਂ, ਸੀਨੀਅਰ ਸਿਟੀਜਨ, ਔਰਤਾਂ ਨੂੰ ਡੋਰ ਟੂ ਡੋਰ ਜਾ ਕੇ ਸਵੀਪ ਗਤੀਵਿਧੀਆਂ ਰਾਹੀਂ ਵਿਸ਼ੇਸ਼ ਤੌਰ ਤੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਵਾਰ ਵੋਟਰਾਂ ਦੀ ਇਸ ਵਾਰ ਦੀਆਂ ਲੋਕ ਸਭਾ ਚੋਣਾਂ 2024 ਦੌਰਾਨ ਵੱਧ ਤੋਂ ਵੱਧ ਸ਼ਾਮੂਲੀਅਤ ਕਰਵਾਈ ਜਾ ਸਕੇ।
ਇਸ ਤੋਂ ਇਲਾਵਾ ਇਲਕੈਟ੍ਰੋਰਲ ਲਿਟਰੇਸੀ ਕਲੱਬ ਅਧੀਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੁਆਰਾ ਵੋਟਾਂ ਸਬੰਧੀ ਜਾਗਰੂਕਤਾ ਲਈ ਵੱਖ ਵੱਖ ਸਵੀਪ ਗਤੀਵਿਧਿਆ ਰਾਹੀਂ ਜਿਵੇਂ ਕਿ ਨੁੱਕੜ ਨਾਟਕ, ਮਹਿੰਦੀ ਮੁਕਾਬਲੇ, ਪੋਸਟਰ ਮੇਕਿੰਗ, ਰੰਗਲੀ ਮੁਕਾਬਲੇ ਆਦਿ ਰਾਹੀਂ ਜਾਗਰੂਕਤਾ ਕੀਤੀ ਜਾ ਰਹੀ ਹੈ।