Thursday, September 19, 2024

Malwa

ਫਰੀਡਮ ਫਾਈਟਰ ਉੱਤਰਾਧਿਕਾਰੀ ਜੱਥੇਬੰਦੀ (ਰਜਿ.196) ਪਟਿਆਲਾ (ਪੰਜਾਬ) ਦੀ ਮੀਟਿੰਗ ਦੌਰਾਨ ਅਹਿਮ ਫ਼ੈਸਲੇ ਲਏ

May 13, 2024 07:13 PM
Daljinder Singh Pappi
ਸਮਾਣਾ : ਫਰੀਡਮ ਫਾਈਟਰ ਉਤਰਾਅਧਿਕਾਰੀ ਜੱਥੇਬੰਦੀ ਰਜਿ 196 ਪਟਿਆਲਾ (ਪੰਜਾਬ) ਦੀ ਸੂਬਾ ਪੱਧਰੀ ਬੈਠਕ 'ਚ ਜੱਥੇਬੰਦੀ ਦੇ ਆਗੂਆ ਨੇ ਕਿਹਾ ਕਿ  ਸਿਆਸੀ ਪਾਰਟੀ ਆਪਣੇ ਚੋਣ ਮਨੋਰਥ ਪੱਤਰ ਵਿੱਚ ਸੁਤੰਤਰਤਾ ਸੰਗਰਾਮੀ ਪ੍ਰੀਵਾਰਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਵਚਨਬੱਧ ਹੋਣ, ਜੱਥੇਬੰਦੀ ਉਸੇ ਪਾਰਟੀ ਦਾ ਸਮਰਥਨ ਕਰੇਗੀ। ਸੂਬਾ ਪ੍ਰਧਾਨ ਚਤਿੰਨ ਸਿੰਘ ਮਾਨਸਾ ਅਤੇ ਸੁਬਾਈ ਸਰਪ੍ਰਸਤ ਹਰਿੰਦਰ ਪਾਲ ਸਿੰਘ ਖ਼ਾਲਸਾ ਜੀ ਅਗਵਾਈ ਵਿੱਚ ਇਕਾਈ ਪਟਿਆਲਾ ਦੀ ਮੀਟਿੰਗ ਹੋਈ, ਜਿਸ ਵਿਚ  ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਧਨੇਠਾ, ਜ਼ਿਲ੍ਹਾ ਸੈਕਟਰੀ ਸੁਖਵਿੰਦਰ ਸਿੰਘ ਖੁਰਾਣਾ, ਜ਼ਿਲ੍ਹਾ ਖਜਾਨਚੀ ਜਸਵੀਰ ਸਿੰਘ ਧੀਮਾਨ ਅਤੇ ਸਮੂਹ ਸੁਤੰਤਰਤਾ ਸੰਗਰਾਮੀ ਪਰਿਵਾਰ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਬੁਲਾਰਿਆਂ ਨੇ ਕਿਹਾ ਕਿ ਅਜੇ ਤੱਕ ਫਰੀਡਮ ਫਾਈਟਰ ਪਰਿਵਾਰਾ ਦੀ ਕਿਸੇ ਸਿਆਸੀ ਪਾਰਟੀ ਵੱਲੋਂ ਸਾਰ ਨਹੀਂ ਲਈ ਗਈ ਅਤੇ ਦੇਸ਼ ਭਗਤ ਪਰਿਵਾਰਾਂ ਦੇ ਨਾਂਅ ਤੇ ਸਿਰਫ ਸਿਆਸਤ ਹੀ ਕੀਤੀ ਜਾਂਦੀ ਹੈ। ਦੇਸ਼ ਦੀ ਆਜ਼ਾਦੀ ਲਈ ਲਗਾਏ ਮੋਰਚਿਆਂ ਤੇ ਆਜ਼ਾਦੀ ਘੁਲਾਟੀਆਂ ਦੀਆਂ ਕੀਤੀਆਂ ਗਈਆਂ ਕੁਰਬਾਨੀਆਂ ਬਦਲੇ  ਸਿੱਖਿਆ ਤੇ ਮੈਡੀਕਲ ਅਦਾਰਿਆਂ 'ਚ ਸਹੂਲਤ ਦੇਣ, ਸਰਕਾਰੀ ਨੌਕਰੀ ਕਰ ਰਹੇ ਕਰਮਚਾਰੀਆਂ /ਅਧਿਕਾਰੀ ਨੂੰ ਤਰੱਕੀ ਵਿੱਚ ਰਾਖਵਾਂਕਰਨ ਦੇਣ। ਫਰੀਡਮ ਫਾਈਟਰ ਪਰਿਵਾਰਾਂ ਨੂੰ ਸਰਕਾਰਾਂ ਵਿੱਚ ਭਾਗੀਦਾਰੀ ਦਿੱਤੀ ਜਾਵੇ। ਕਾਨੂੰਨੀ ਤੌਰ 'ਤੇ ਵਾਰਿਸਾਂ ਨੂੰ ਕੈਸ਼ਲੈੱਸ ਮੈਡੀਕਲ ਸਹੂਲਤ ਪ੍ਰਦਾਨ ਕਰਨਾ ਅਤੇ ਪਰਿਵਾਰਾਂ ਦੇ ਬੇਰੁਜ਼ਗਾਰ ਬੱਚਿਆਂ ਨੂੰ ਨੌਕਰੀਆਂ ਅਤੇ ਪੈਨਸ਼ਨ ਦੀ ਸੁਵਿਧਾ ਦਿੱਤੀ ਜਾਣੀ ਚਾਹੀਦੀ ਹੈ। ਮੀਟਿੰਗ ਵਿੱਚ ਫਰੀਡਮ ਫਾਈਟਰ ਮੋਹਕਮ ਸਿੰਘ ਚੋਹਾਨ ਤੇ ਅਵਤਾਰ ਸਿੰਘ ਰਾਠੌਰ ਅਤੇ  ਮੇਜਰ ਸਿੰਘ ਬਰਨਾਲਾ ਤੇ ਆਲ ਇੰਡੀਆ ਕਮੇਟੀ ਮੈਂਬਰ ਅਜੀਤਪਾਲ ਸਿੰਘ ਪਾਲੀ ਨੂੰ ਜ਼ਿਲ੍ਹਾ ਪਟਿਆਲਾ ਜੱਥੇਬੰਦੀ ਵੱਲੋਂ ਆਏ ਅਹੁਦੇਦਾਰਾਂ ਦਾ ਸਨਮਾਨ ਕੀਤਾ ਗਿਆ, ਇਸ ਮੌਕੇ ਮੀਟਿੰਗ 'ਚ ਆਏ ਮੈਂਬਰ ਸਾਹਿਬਾਨ ਬੇਅੰਤ ਸਿੰਘ, ਕਸ਼ਮੀਰ ਸਿੰਘ, ਜੋਗਿੰਦਰ ਰਾਜਪੁਰਾ, ਬਲਵਿੰਦਰ ਸਿੰਘ,ਪਰਮਜੀਤ ਕੌਰ,ਸਰਬਜੀਤ ਕੌਰ, ਜਸਵਿੰਦਰ ਕੌਰ, ਪ੍ਰਭਜੋਤ ਕੌਰ,ਭਰਪੂਰ ਸਿੰਘ, ਹਰਵਿੰਦਰ ਸਿੰਘ ਦਰਦ, ਵਿਜੈ ਕੁਮਾਰ,ਅਨੀਲ ਕੁਮਾਰ, ਕਵਲਜੀਤ ਸਿੰਘ, ਜੋਗਿੰਦਰ ਸਿੰਘ ਬਾਗੀ,ਹਰਦੀਪ ਸਿੰਘ, ਸੁਰਿੰਦਰ ਸਿੰਘ, ਪਰਮਜੀਤ ਸਿੰਘ ਪੰਮਾ, ਕਰਮ ਸਿੰਘ,ਸਵਰਨ ਸਿੰਘ, ਬਲਜੀਤ ਸਿੰਘ, ਬਲਦੇਵ ਸਿੰਘ, ਭੋਲਾ ਤੁਰ,ਹਰਚੰਦ ਦੁਬਲਾ, ਸਰਤਾਜ ਸਿੰਘ, ਆਦਿ ਹਾਜ਼ਰ ਸਨ 
 
 
 

Have something to say? Post your comment

 

More in Malwa

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟਾਂ ਬਣਾਉਣ ਦੀ ਆਖੀਰਲੀ ਮਿਤੀ ਵਿੱਚ ਵਾਧਾ : ਡਾ ਪੱਲਵੀ

ਮਾਲਵਿੰਦਰ ਮਾਲੀ ਦੀ ਗ੍ਰਿਫਤਾਰੀ ਤਾਨਾਸ਼ਾਹੀ ਰਵਈਆ : ਆਈ ਡੀ ਪੀ

ਮ੍ਰਿਤਕ ਦੋ ਮਨਰੇਗਾ ਕਾਮਿਆਂ ਦੇ ਪਰਿਵਾਰਾਂ ਦੀ ਪ੍ਰਸ਼ਾਸਨ ਨਾਲ ਬਣੀ ਸਹਿਮਤੀ 

ਵਿਧਾਇਕ ਮਾਲੇਰਕੋਟਲਾ ਨੇ "ਸਵੱਛਤਾ ਹੀ ਸੇਵਾ 2024" ਮੁਹਿੰਮ ਤਹਿਤ ਪੰਦਰਵਾੜੇ ਦੀ ਕਰਵਾਈ ਸ਼ੁਰੂਆਤ

ਸੁਨਾਮ 'ਚ ਕਾਂਗਰਸੀਆਂ ਵੱਲੋਂ ਡੀਐਸਪੀ ਦਫ਼ਤਰ ਮੂਹਰੇ ਧਰਨਾ 

ਚਾਰ ਮਨਰੇਗਾ ਕਾਮਿਆਂ ਦੀ ਮੌਤ ਨੂੰ ਲੈਕੇ ਸੰਘਰਸ਼ ਕੀਤਾ ਤਿੱਖਾ 

ADC ਨੇ "ਖੇਡਾਂ ਵਤਨ ਪੰਜਾਬ ਦੀਆਂ-2024 " ਅਧੀਨ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਪ੍ਰਬੰਧਾਂ ਸਬੰਧੀ ਕੀਤੀ ਵੱਖ-2 ਅਧਿਕਾਰੀਆਂ ਨਾਲ ਮੀਟਿੰਗ