ਪਟਿਆਲਾ : CBSE ਵੱਲੋਂ 12ਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ। ਨਾਨ-ਮੈਡੀਕਲ ਦੇ ਵਿਦਿਆਰਥੀਆਂ ਵਿੱਚੋਂ ਸੁਕ੍ਰਿਤੀ ਕੌਰ 96.6% ਲੈ ਕੇ ਅੱਵਲ ਰਹੀ। ਆਸੀਨ ਨੇ 87.8% ਲੈ ਕੇ ਦੂਸਰਾ, ਏਕਮਪ੍ਰੀਤ ਨੇ 87.6% ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਸਕਾਲਰ ਫੀਲਡਜ਼ ਪਬਲਿਕ ਸਕੂਲ ਦੇ ਮੈਡੀਕਲ ਦੇ ਵਿਦਿਆਰਥੀ ਅੰਗਦਮੇਹਰ ਸਿੰਘ ਨੇ 94.8 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸਹਿਜਵੀਰ ਸਿੰਘ ਪੌਲ ਨੇ 93.2 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਸਟੀਵ ਗੁਪਤਾ ਨੇ 92.6 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਕਾਮਰਸ ਦੀ ਵਿਦਿਆਰਥਣ ਸੁਖਮਨਜੋਤ ਕੌਰ ਨੇ 94 ਫੀਸਦੀ ਅੰਕ ਲੈ ਕੇ ਪਹਿਲਾ, ਜਸ਼ਨਪ੍ਰੀਤ ਕੌਰ 92 ਫੀਸਦੀ ਅੰਕ ਲੈ ਕੇ ਦੂਜਾ ਅਤੇ ਨਿਖਿਲ 89.2 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ।
ਆਰਟਸ ਦੀ ਵਿਦਿਆਰਥਣ ਰਵਨੀਤ ਕੌਰ ਨੇ 94.4 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਤਮੰਨਾ ਨੇ 93.6 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਪ੍ਰਨੀਤ ਕੌਰ ਨੇ 89.8 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਸਕਾਲਰ ਫੀਲਡਜ਼ ਪਬਲਿਕ ਸਕੂਲ ਪਟਿਆਲਾ ਦੀ ਮਨੇਜਮੈਂਟ ਨੇ ਬਾਰ੍ਹਵੀਂ ਜਮਾਤ ਦੀਆਂ ਸੀ.ਬੀ.ਐਸ.ਈ ਪ੍ਰੀਖਿਆਵਾਂ ਵਿੱਚ ਅਜਿਹੇ ਸ਼ਾਨਦਾਰ ਨਤੀਜੇ ਦੇਣ ਲਈ ਆਪਣੇ ਵਿਦਿਆਰਥੀਆਂ ਉੱਤੇ ਬਹੁਤ ਮਾਣ ਮਹਿਸੂਸ ਕੀਤਾ। ਸਕੂਲ ਪ੍ਰਿੰਸੀਪਲ ਡਾ.ਪੂਨਮ ਅਰੋੜਾ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਸਕੂਲ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ।