Friday, November 22, 2024

Malwa

 ਜਿਲਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਕਰਵਾਇਆ ਜਾਣੂ

May 14, 2024 11:29 AM
SehajTimes

ਫ਼ਤਹਿਗੜ੍ਹ ਸਾਹਿਬ : ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਸੱਤਵੇਂ ਦਿਨ ਲੋਕ ਸਭਾ ਚੋਣ ਹਲਕਾ 08 ਫਤਿਹਗੜ੍ਹ ਸਾਹਿਬ (ਅ:ਜ:) ਤੋਂ ਅੱਜ 06 ਉਮੀਦਵਾਰਾਂ ਨੇ ਜਿਲਾ ਚੋਣ ਅਫਸਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਕੋਲ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ। ਅੱਜ ਸ਼੍ਰੌਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ, ਉਹਨਾਂ ਦੇ ਕਵਰਿੰਗ ਕੈਂਡੀਡੇਟ ਵਜੋਂ ਉਹਨਾਂ ਦੀ ਧਰਮ ਪਤਨੀ ਅਰਵਿੰਦਰ ਕੌਰ, ਸ਼ਿਵ ਸੇਨਾ (ਸ਼ਿੰਦੇ ਗਰੁੱਪ) ਦੇ ਉਮੀਦਵਾਰ ਹਰਗੋਬਿੰਦ ਸਿੰਘ ਬਿੱਟੂ, ਲੋਕ ਰਾਜ ਪਾਰਟੀ ਦੇ ਉਮੀਦਵਾਰ ਬਲਕਾਰ ਸਿੰਘ ਮੰਗਲੀ, ਆਜ਼ਾਦ ਉਮੀਦਵਾਰ ਪ੍ਰਕਾਸ਼ ਪੀਟਰ ਤੇ ਰੁਲਦਾ ਸਿੰਘ ਨੇ ਆਪਣੇ ਕਾਗਜ਼ ਦਾਖਲ ਕੀਤੇ। ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ 08 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਸਨ, ਇਸ ਤਰ੍ਹਾਂ ਹੁਣ ਤੱਕ 14 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਚੁੱਕੇ ਹਨ। ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਨੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਨਵੀਆਂ ਹਦਾਇਤਾਂ ਅਨੁਸਾਰ ਉਮੀਦਵਾਰ ਆਪਣੇ ਚੋਣ ਪ੍ਰਚਾਰ ਤੇ 95 ਲੱਖ ਤੋਂ ਵੱਧ ਦੀ ਰਕਮ ਖਰਚ ਨਹੀਂ ਕਰ ਸਕਦੇ ਅਤੇ 20 ਹਜਾਰ ਤੋਂ ਵੱਧ ਦੀ ਅਦਾਇਗੀ ਕੇਵਲ ਚੈੱਕਾਂ ਰਾਹੀਂ ਹੀ ਕੀਤੀ ਜਾ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਮੀਦਵਾਰ ਵੱਲੋਂ ਕੀਤੇ ਜਾਣ ਵਾਲੇ ਖਰਚੇ ਦਾ ਪੂਰਾ ਰਿਕਾਰਡ ਰੱਖਣਾ ਜਰੂਰੀ ਹੈ ਅਤੇ ਸਾਰੇ ਖਰਚ ਬਾਰੇ "ਖਰਚਾ ਰਜਿਸਟਰ" ਵਿੱਚ ਇੰਦਰਾਜ ਹੋਣਾ ਚਾਹੀਦਾ ਹੈ ਤਾਂ ਜੋ ਕਿਸੇ ਕਿਸਮ ਦੀ ਪਰੇਸ਼ਾਨੀ ਪੇਸ਼ ਨਾ ਆਵੇ। ਉਹਨਾਂ ਉਮੀਦਵਾਰਾਂ ਨੂੰ ਇਹ ਵੀ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਚੋਣਾਂ ਦਾ ਐਲਾਨ ਕਰਨ ਦੇ ਨਾਲ ਹੀ ਆਦਰਸ਼ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ ਇਸ ਲਈ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।ਜ਼ਿਲ੍ਹਾ ਚੋਣ ਅਫਸਰ ਨੇ ਉਮੀਦਵਾਰਾਂ ਨੂੰ ਦੱਸਿਆ ਕਿ 15 ਮਈ ਨੂੰ ਨਾਮਜਦਗੀਆਂ ਦੀ ਪੜਤਾਲ ਕੀਤੀ ਜਾਵੇਗੀ ਅਤੇ 17 ਮਈ ਨੂੰ ਨਾਮਜਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। 

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ