Thursday, November 21, 2024

Chandigarh

ਲੋਕਤੰਤਰ ਦਾ ਤਿਉਹਾਰ ਮਨਾਉਣ ਲਈ ਸਵੀਪ ਟੀਮ ਵੱਲੋਂ ਰੇਲਵੇ ਸਟੇਸ਼ਨ ਅਤੇ ਬੱਸ ਅੱਡਿਆ ਉਤੇ ਦਸਤਕ 

May 14, 2024 01:00 PM
SehajTimes
ਮੋਹਾਲੀ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਇੱਕ ਵੋਟਰ ਤੱਕ ਜ਼ਿਲ੍ਹਾ ਸਵੀਪ ਟੀਮ ਮੋਹਾਲੀ ਵੱਲੋਂ ਪਹੰਚ ਕੀਤੀ ਜਾ ਰਹੀ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਮੁੱਖ ਚੋਣ ਅਫਸਰ ਪੰਜਾਬ ਸ਼੍ਰੀ ਸਿਬਨ ਸੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ਵਿੱਚ ਵੋਟਰ ਜਾਗਰੂਕਤਾ ਕੀਤੀ ਜਾ ਰਹੀ ਹੈ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋਫੈਸਰ ਗੁਰਬਖਸੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਟ੍ਰੇਨ ਅਤੇ ਬੱਸਾਂ ਵਿੱਚ ਸਫਰ ਕਰਨ ਵਾਲੇ ਯਾਤਰੀਆ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨ, ਵੋਟਾਂ ਵਾਲੇ ਦਿਨ ਦਿੱਤੀਆ ਜਾਣ ਵਾਲੀਆ ਸਹੂਲਤਾਂ (ਜਿਵੇਂ ਕਿ ਮਾਡਲ ਪੋਲਿੰਗ ਬੂਥ, ਟੈਂਟ ਅਤੇ ਪੀਣ ਵਾਲੇ ਪਾਣੀ ਦਾ ਪ੍ਰਾਬੰਧ, ਰੈਪਿਡੋ ਰਾਹੀਂ ਵੋਟਰਾਂ ਨੂੰ ਮੁਫ਼ਤ ਪਿਕ ਅਤੇ ਡਰੋਪ ਸਹੂਲਤ) ਅਤੇ ਚੋਣ ਕਮਿਸ਼ਨ ਦੀਆਂ ਮੋਬਾਇਲ ਐਪਸ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜ਼ਿਲ੍ਹਾ ਸਵੀਪ ਕੋਰ ਟੀਮ ਦੇ ਮੈਂਬਰ ਪ੍ਰੋਫੈਸਰ ਅੰਮ੍ਰਿਪਾਲ ਸਿੰਘ ਸਰਕਾਰੀ ਪੋਲੀਟੈਨਿਕ ਕਾਲਜ ਖੂਨੀਮਾਜਰਾ, ਜ਼ਿਲ੍ਹਾ ਸਿੱਖਿਆ ਦਫ਼ਤਰ ਤੋਂ ਸਤਿੰਦਰ ਸਿੰਘ, ਰਣਬੀਰ ਸਿੰਘ ਅਤੇ ਬਲਵਿੰਦਰ ਸਿੰਘ ਪੀ.ਟੀ.ਯੂ. ਕੈਂਪਸ-2 ਦੀਆਂ ਟੀਮਾਂ ਆਪਣੀਆਂ ਸੰਸਥਾਵਾਂ ਦੇ ਕੈਂਪਸ ਅੰਬੈਸਡਰਾਂ ਨੂੰ ਨਾਲ ਲੈ ਕੇ ਪ੍ਰਚਾਰ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਵੱਲੋਂ ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਰੇਲਵੇ ਸਟੇਸ਼ਨ ਦੇ ਸਟਾਫ ਅਤੇ ਯਾਤਰੀਆਂ ਨੂੰ ਵੋਟ ਪਾਉਣ ਦਾ ਪ੍ਰਣ ਕਰਵਾਇਆ ਗਿਆ ਅਤੇ 1 ਜੂਨ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਗਈ। ਨਾਲ ਹੀ ਟਿੱਕਟ ਕਾਊਂਟਰ, ਰੇਲਗੱਡੀ ਅਤੇ ਵੱਖ-ਵੱਖ ਥਾਵਾਂ ਤੇ 1 ਜੂਨ ਨੂੰ ਪੰਜਾਬ ਕਰੇਗਾ ਵੋਟ, ਦੇ ਸਟਿੱਕਰ ਚਿਪਕਾਏ ਗਏ। ਇਸ ਮੌਕੇ ਰੇਲਵੇ ਸਟਾਫ ਅਤੇ ਯਾਤਰੀਆਂ ਨੂੰ ਸੰਦੇਸ਼ ਦਿੰਦੇ ਹੋਏ ਜ਼ਿਲ੍ਹਾ ਨੋਡਲ ਅਫਸਰ ਸਵੀਪ ਗੁਰਬਖਸੀਸ਼ ਸਿੰਘ ਅੰਟਾਲ ਨੇ ਕਿਹਾ ਕਿ ਜਿਸ ਤਰ੍ਹਾਂ ਇਕ ਵਾਰ ਰੇਲਗੱਡੀ ਨਿਕਲ ਜਾਵੇ ਤਾਂ ਸਾਨੂੰ ਅਗਲੇ ਦਿਨ ਤੱਕ ਉਡੀਕ ਕਰਨੀ ਪੈਂਦੀ ਹੈ, ਦੇਖਣ ਕਿਤੇ ਖੁੰਝ ਨਾ ਜਾਣਾ। ਲੋਕਤੰਤਰ ਦੀ ਰੇਲਗੱਡੀ 1 ਜੂਨ ਨੂੰ ਪੰਜਾਬ ਵਿੱਚ ਪ੍ਰਵੇਸ਼ ਕਰੇਗੀ ਅਤੇ ਸਮੂਹ ਯੋਗ ਵੋਟਰ ਉਸ ਦਿਨ ਉਸ ਦੀ ਸਵਾਰੀ ਕਰਨ ਨਹੀ ਤਾਂ ਪੰਜ ਸਾਲ ਉਡੀਕ ਕਰਨੀ ਪਵੇਗੀ। ਇਸੇ ਲੜੀ ਦੌਰਾਨ ਸਵੀਪ ਟੀਮ ਵੱਲੋਂ ਫੇਜ-8 ਦੇ ਬੱਸ ਅੱਡੇ ਪੁਹੰਚ ਕੇ ਯਾਤਰੀਆਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਗਈ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ