Thursday, November 21, 2024

Chandigarh

ਏ.ਡੀ.ਸੀ. ਵੱਲੋਂ ਅਬਰੋਡ ਕੈਰੀਅਰਜ਼ ਫਰਮ ਦਾ ਲਾਇਸੰਸ ਰੱਦ

May 14, 2024 01:08 PM
SehajTimes

ਮੋਹਾਲੀ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਅਬਰੋਡ ਕੈਰੀਅਰਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ ਅਬਰੋਡ ਕੈਰੀਅਰਜ਼ ਫਰਮ ਐਸ.ਸੀ.ਓ. ਨੰਬਰ 1040 ਦੂਜੀ ਮੰਜ਼ਿਲ, ਹਨੀ ਕਮਰਸ਼ੀਅਲ ਕੰਪਲੈਕਸ, ਸੰਨੀ ਇੰਨਕਲੇਵ ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਮਿਸ:ਅਮਨਦੀਪ ਕੌਰ ਪੁੱਤਰੀ ਸ੍ਰੀ ਗੁਰਨਾਮ ਸਿੰਘ, ਵਾਸੀ ਮਕਾਨ ਨੰ: 1415/7, ਫੇਜ-11, ਮੋਹਾਲੀ, ਜ਼ਿਲ੍ਹਾ-ਸਾਹਿਬਜਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 10-07-2023 ਨੂੰ ਖਤਮ ਹੋ ਚੁੱਕੀ ਹੈ। ਇਸ ਦਫਤਰ ਦੇ ਪੱਤਰ ਮਿਤੀ 21-01-2019 ਅਤੇ ਪੱਤਰ ਮਿਤੀ 26-06-2020 ਰਾਹੀਂ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਜਾਰੀ ਕਰਦੇ ਹੋਏ ਐਕਟ/ਰੂਲਜ਼ ਤਹਿਤ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ, ਜਿਨ੍ਹਾਂ ਨੂੰ ਫਰਮ ਵੱਲੋਂ ਸਰਵਿਸ ਦਿੱਤੀ ਹੈ, ਬਾਰੇ ਰਿਪੋਰਟ ਭੇਜਣ ਅਤੇ ਫਰਮ ਵੱਲੋਂ ਕੀਤੇ ਜਾਣ ਵਾਲੇ ਇਸ਼ਤਿਹਾਰ/ਸੈਮੀਨਾਰ ਆਦਿ ਸਬੰਧੀ ਜਾਣਕਾਰੀ ਦੀ ਮੰਗ ਕੀਤੀ ਗਈ। ਇਸ ਸਬੰਧੀ ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋਂ ਉਕਤ ਰਿਪੋਰਟਾਂ ਨਾ ਭੇਜਣ ਦੀ ਸੂਰਤ ਵਿੱਚ ਇਸ ਦਫਤਰ ਵਲੋਂ ਪੱਤਰ ਮਿਤੀ 30-09-2020 ਅਤੇ ਪੱਤਰ ਮਿਤੀ 21-05-2021 ਅਤੇ ਪੱਤਰ ਮਿਤੀ 25-03-2022 ਰਾਹੀਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਅਧੀਨ ਨੋਟਿਸ ਜਾਰੀ ਕਰਦੇ ਹੋਏ ਸਪਸ਼ਟੀਕਰਨ ਸਮੇਤ ਰਿਪੋਰਟ ਇਸ ਦਫਤਰ ਵਿਖੇ ਪੇਸ਼ ਹੋਣ ਲਈ ਹਦਾਇਤ ਕੀਤੀ ਗਈ। ਤਹਿਸੀਲਦਾਰ, ਖਰੜ ਵੱਲੋਂ ਫਰਮ ਦੇ ਦਫਤਰੀ ਪਤੇ ਉਤੇ ਭੇਜੇ ਨੋਟਿਸ ਦੀ ਰਿਪੋਰਟ ਭੇਜਕੇ ਸੂਚਿਤ ਕੀਤਾ ਗਿਆ ਕਿ ਐਸ.ਸੀ.ਓ. ਨੰ: 1040, ਦੂਜੀ ਮੰਜਿਲ, ਹਨੀ ਕਮਰਸੀਅਲ ਕੰਪਲੈਕਸ, ਸੰਨੀ ਇਨਕਲੇਵ, ਖਰੜ ਦੇ ਦਫਤਰ ਨੂੰ ਤਾਲਾ ਲੱਗਾ ਹੋਣ ਕਰਕੇ ਫੋਟੋ ਕਾਪੀ ਉਸਦੇ ਦਫਤਰ ਦੇ ਦਰਵਾਜੇ ਤੇ ਚਸਪਾ ਕਰ ਦਿੱਤੀ ਹੈ। ਇਹ ਨੋਟਿਸ ਲਾਇਸੰਸੀ ਨੂੰ ਉਸਦੀ Email Id: abroadcareers0172@gmail.com ਉਤੇ ਵੀ ਭੇਜਿਆ ਗਿਆ। ਫਰਮ ਨੂੰ ਨੋਟਿਸ ਜਾਰੀ ਕਰਨ ਦੇ ਬਾਵਜੂਦ ਪ੍ਰੋਪਰਾਈਟਰ ਖੁੱਦ ਜਾਂ ਉਸਦਾ ਕੋਈ ਨੁਮਾਇੰਦਾ ਇਸ ਦਫਤਰ ਵਿਖੇ ਹਾਜਰ/ਪੇਸ਼ ਨਹੀ ਹੋਇਆ ਹੈ। ਇਸ ਤਰਾਂ ਫਰਮ ਦੀ ਪ੍ਰੋਪਰਾਈਟਰ ਮਿਸ: ਅਮਨਦੀਪ ਕੌਰ ਪੁੱਤਰੀ ਸ੍ਰੀ ਗੁਰਨਾਮ ਸਿੰਘ ਵੱਲੋਂ ਐਕਟ/ਰੂਲਜ਼ ਅਧੀਨ ਕੀਤੇ ਜਾ ਰਹੇ ਕੰਮ ਸਬੰਧੀ ਕਲਾਇੰਟਾਂ/ਇਸ਼ਤਿਹਾਰ/ਸੈਮੀਨਾਰ ਆਦਿ ਬਾਰੇ ਸੂਚਨਾਂ ਨਾ ਭੇਜਣ ਕਰਕੇ ਅਤੇ ਆਪਣਾ ਪੱਖ ਸਪਸ਼ਟ ਕਰਨ ਹਿੱਤ ਇਸ ਦਫਤਰ ਵਿਖੇ ਹਾਜਰ ਪੇਸ਼ ਨਾ ਹੋਣ ਦੀ ਕਾਰਨ ਹੁਕਮ ਮਿਤੀ 07-06-2022 ਰਾਹੀਂ ਲਾਇਸੰਸ 90 ਦਿਨਾਂ ਲਈ ਮੁਅੱਤਲ ਕੀਤਾ ਗਿਆ ਸੀ। ਇਸ ਤੋਂ ਇਲਾਵਾ ਪੱਤਰ ਮਿਤੀ 07-06-2022 ਰਾਹੀਂ ਲਾਇਸੰਸੀ ਨੂੰ ਆਪਣੀ ਸਥਿਤੀ ਸਪਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਨੋਟਿਸ ਜਾਰੀ ਕੀਤਾ ਗਿਆ ਸੀ। ਪ੍ਰੰਤੂ ਕਾਫੀ ਸਮਾਂ ਬੀਤ ਜਾਣ ਤੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ।
ਉਕਤ ਦਰਸਾਏ ਅਨੁਸਾਰ ਫਰਮ ਦਾ ਲਾਇਸੰਸ ਦੀ ਮਿਆਦ ਮਿਤੀ 10.07.2023 ਨੂੰ ਖਤਮ ਹੋ ਚੁੱਕੀ ਹੈ। ਇਸ ਤੋਂ ਇਲਾਵਾ ਲਾਇਸੰਸੀ ਵੱਲੋਂ ਲਾਇਸੰਸ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸਨ 5(2) ਅਧੀਨ ਲਾਇਸੰਸ ਰੀਨਿਊ ਕਰਵਾਉਣ ਦੀ ਮਿਆਦ ਖਤਮ ਹੋਣ ਤੋਂ ਪਹਿਲਾਂ ਨਿਰਧਾਰਤ ਸਮੇਂ ਦੌਰਾਨ ਲਾਇਸੰਸ ਰੀਨਿਊ ਨਹੀਂ ਕਰਵਾਇਆ ਅਤੇ ਐਕਟ/ਰੂਲਜ਼/ਅਡਵਾਈਜ਼ਰੀ ਅਧੀਨ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ (ਲਾਇਸੰਸ ਜਾਰੀ ਹੋਣ ਤੋਂ ਹੁਣ ਤੱਕ ਨਹੀ ਭੇਜੀ ਜਾ ਰਹੀ ਹੈ। ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾਂ ਨਾ ਕਰਨ ਕਰਕੇ, ਲਾਇਸੰਸ ਮੁਅੱਤਲ ਹੋਣ ਕਰਕੇ ਅਤੇ ਇਸ ਦਫਤਰ ਵਿਖੇ ਹਾਜਰ ਨਾ ਹੋਣ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ। ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਅਬਰੋਡ ਕੈਰੀਅਰਜ਼ ਦੇ ਲਾਇਸੰਸ ਨੰਬਰ 163/ਆਈ.ਸੀ. ਮਿਤੀ 11-07-2018 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

 

 

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ