Wednesday, April 09, 2025
BREAKING NEWS
ਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆ

Chandigarh

ਵੈਕਸੀਨ ਦੀ ਘਾਟ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਸਾਰੀਆਂ ਸੰਭਾਵਨਾਵਾਂ ਤਲਾਸ਼ਣ ਲਈ ਆਖਿਆ

May 05, 2021 06:15 PM
Surjeet Singh Talwandi
ਚੰਡੀਗੜ੍ਹ : ਕੋਵਿਡ ਦੀਆਂ ਖੁਰਾਕਾਂ ਦੀ ਗੈਰ-ਉਪਲੱਬਧਤਾ ਦੇ ਕਾਰਨ ਸਰਕਾਰੀ ਹਸਪਤਾਲਾਂ ਵਿਚ 18-44 ਸਾਲ ਉਮਰ ਵਰਗ ਦੇ ਲੋਕਾਂ ਦੇ ਟੀਕਾਕਰਨ ਦੀ ਪ੍ਰਕਿਰਿਆ ਸ਼ੁਰੂ ਨਾ ਹੋ ਸਕਣ ਕਰਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿਹਤ ਵਿਭਾਗ ਨੂੰ ਟੀਕਾਕਰਨ ਦੀ ਸਪਲਾਈ ਲਈ ਸਾਰੀਆਂ ਸੰਭਾਵਨਾਵਾਂ ਤਲਾਸ਼ਣ ਦੇ ਆਦੇਸ਼ ਦਿੱਤੇ ਹਨ।
ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲੀ ਦੀ ਵਰਚੁਅਲ ਮੀਟਿੰਗ ਦੌਰਾਨ ਸਿਹਤ ਸਕੱਤਰ ਹੁਸਨ ਲਾਲ ਨੇ ਜਾਣਕਾਰੀ ਦਿੱਤੀ ਕਿ ਭਾਵੇਂ ਕਿ ਸੂਬਾ ਸਰਕਾਰ ਵੱਲੋਂ 30 ਲੱਖ ਦੇ ਕਰੀਬ ਖੁਰਾਕਾਂ ਖਰੀਦਣ ਲਈ ਸੀਰਮ ਇੰਸਟੀਚਿਊਟ ਆਫ ਇੰਡੀਆ (ਐਸ.ਆਈ.ਆਈ.) ਨੂੰ 26 ਅਪਰੈਲ ਨੂੰ 10.37 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਪਰ ਇੰਸਟਿਚਿਊਟ ਪਾਸੋਂ ਅਜੇ ਤੱਕ ਸਪਲਾਈ ਲਈ ਕੋਈ ਵੇਰਵਾ ਪ੍ਰਾਪਤ ਨਹੀਂ ਹੋਇਆ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਸਿਰਫ ਕੁਝ ਪ੍ਰਾਈਵੇਟ ਹਸਪਤਾਲਾਂ, ਜਿਨ੍ਹਾਂ ਨੇ ਵੈਕਸੀਨ ਲਈ ਸਿੱਧਾ ਆਰਡਰ ਦਿੱਤਾ ਸੀ, ਨੇ 18-44 ਸਾਲ ਦੀ ਉਮਰ ਦੇ ਲੋਕਾਂ ਦੇ ਟੀਕਾਕਰਨ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲਈ ਐਸ.ਆਈ.ਆਈ. ਨੇ ਸੰਕੇਤ ਦਿੱਤੇ ਹਨ ਕਿ ਕੋਵੀਸ਼ੀਲਡ ਦੀ ਉਪਲੱਬਧਤਾ ਬਾਰੇ ਅਗਲੇ ਚਾਰ ਹਫਤਿਆਂ ਵਿਚ ਪਤਾ ਲੱਗੇਗਾ। ਮੀਟਿੰਗ ਵਿੱਚ ਦੱਸਿਆ ਗਿਆ ਕਿ ਇਨ੍ਹਾਂ ਸਥਿਤੀਆਂ ਵਿੱਚ ਸਰਕਾਰੀ ਹਸਪਤਾਲਾਂ ਵਿੱਚ 18-44 ਸਾਲ ਉਮਰ ਵਰਗ ਲਈ ਵੈਕਸੀਨ ਦੀ ਸ਼ੁਰੂਆਤ ਨਹੀਂ ਹੋ ਸਕੀ ਅਤੇ ਨਾ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਪ੍ਰਕਿਰਿਆ ਕਦੋਂ ਸ਼ੁਰੂ ਹੋਵੇਗੀ।
ਇਸੇ ਦੌਰਾਨ ਮੰਤਰੀ ਮੰਡਲ ਨੇ ਉਤਰੀ ਜ਼ੋਨ ਦਾ ਨੈਸ਼ਨਲ ਇੰਸਟੀਚਿਊਟ ਆਫ ਵਾਇਰੋਲੌਜੀ ਸਥਾਪਤ ਕਰਨ ਲਈ ਮੁਹਾਲੀ ਵਿੱਚ 5 ਏਕੜ ਪੰਚਾਇਤੀ ਜ਼ਮੀਨ ਇੰਡੀਅਨ ਕਾਊਂਸਲ ਆਫ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ.) ਕੋਲ ਤਬਦੀਲ ਕਰਨ ਲਈ ਪੰਜਾਬ ਵਿਲੇਜ਼ ਕਾਮਨ ਲੈਂਡਜ਼ (ਰੈਗੂਲੇਸ਼ਨ) ਰੂਲਜ਼, 1964 ਵਿੱਚ ਇਕ ਵਾਰ ਢਿੱਲ ਦੇਣ ਦੀ ਮਨਜ਼ੂਰੀ ਦਿੱਤੀ। ਇਹ ਇੰਸਟੀਚਿਊਟ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਦੇ ਪ੍ਰਸਤਾਵ 'ਤੇ ਪ੍ਰਵਾਨ ਕੀਤਾ ਗਿਆ ਹੈ।
ਕੈਬਨਿਟ ਨੇ ਐਸ.ਏ.ਐਸ. ਨਗਰ (ਮੁਹਾਲੀ) ਜ਼ਿਲੇ ਦੇ ਬਲਾਕ ਖਰੜ ਦੇ ਪਿੰਡ ਮੁੱਲਾਂਪੁਰ ਗਰੀਬਦਾਸ ਵਿੱਚ ਜ਼ਮੀਨ ਦੇ ਤਬਾਦਲੇ ਲਈ ਸਾਰੀਆਂ ਲੋੜੀਂਦੀਆਂ ਰਸਮਾਂ ਨੂੰ ਪੂਰਾ ਕਰਨ ਲਈ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਅਧਿਕਾਰਤ ਕਰ ਦਿੱਤਾ ਹੈ। ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਇੰਸਟੀਚਿਊਟ ਦੀ ਉਸਾਰੀ ਇਸ ਸਾਲ ਦੇ ਅੰਤ ਤੱਕ ਸ਼ੁਰੂ ਹੋ ਜਾਵੇਗੀ।
ਜ਼ਿਕਰਯੋਗ ਹੈ ਕਿ ਪੰਚਾਇਤੀ ਜ਼ਮੀਨ ਕੇਂਦਰ ਸਰਕਾਰ ਨੂੰ ਤੋਹਫੇ ਵਿੱਚ ਦੇਣ ਲਈ ਪੰਜਾਬ ਵਿਲੇਜ਼ ਕਾਮਨ ਲੈਂਡਜ਼ (ਰੈਗੂਲੇਸ਼ਨ) ਰੂਲਜ਼, 1964 ਵਿੱਚ ਕੋਈ ਪ੍ਰਾਵਧਾਨ ਨਹੀਂ ਹੈ ਪਰ ਜਨਰਲ ਕਲੌਸਜ਼ ਐਕਟ, 1897 ਦੀ ਧਾਰਾ 21 ਨਿਯਮ ਸ਼ਾਮਲ ਕਰਨ ਦੀ ਸ਼ਕਤੀ ਅਤੇ ਨਿਯਮਾਂ ਵਿੱਚ ਢਿੱਲ ਜਾਂ ਸੋਧ ਕਰਨ ਦੀ ਸ਼ਕਤੀ ਦਿੰਦੀ ਹੈ।
ਕੈਬਨਿਟ ਵਿੱਚ ਇਹ ਵੀ ਗੱਲ ਕੀਤੀ ਗਈ ਕਿ ਇਹ ਇੰਸਟੀਚਿਊਟ ਪੰਜਾਬ ਦੇ ਵਸਨੀਕਾਂ ਦੀ ਭਲਾਈ ਲਈ ਹੋਵੇਗਾ। ਇਸ ਵਿੱਚ ਅੱਗੇ ਜ਼ੋਰ ਦਿੱਤਾ ਗਿਆ ਕਿ ਇਹ ਇੰਸਟੀਚਿਊਟ ਮਹਾਂਮਾਰੀ ਨੂੰ ਦੇਖਦਿਆਂ ਅਹਿਮ ਮਹੱਤਤਾ ਰੱਖੇਗਾ।

Have something to say? Post your comment

 

More in Chandigarh

ਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਭਰ ‘ਚ ਡੀਵੌਰਮਿੰਗ ਮੁਹਿੰਮ ਦਾ ਆਗ਼ਾਜ਼; ਦਵਾਈ ਦੀ ਵੰਡ ਲਈ 2 ਹਜ਼ਾਰ ਟੀਮਾਂ ਗਠਿਤ

ਪਾਲਤੂ ਜਾਨਵਰਾਂ ਦੀ ਵਿੱਕਰੀ ਕਰਨ ਵਾਲੀਆਂ ਦੁਕਾਨਾਂ ਅਤੇ ਕੁੱਤਿਆਂ ਦੇ ਪਾਲਕਾਂ ਲਈ ਰਜਿਸਟ੍ਰੇਸ਼ਨ ਸਰਕਾਰ ਵੱਲੋਂ ਲਾਜ਼ਮੀ

ਸਿੱਖਿਆ ਕ੍ਰਾਂਤੀ ਬਦਲੇਗੀ ਪੰਜਾਬ ਦੀ ਤਸਵੀਰ: ਹਰਭਜਨ ਸਿੰਘ ਈ. ਟੀ. ਓ.

ਭਾਜਪਾ ਆਗੂ ਦੇ ਘਰ ’ਤੇ ਗ੍ਰਨੇਡ ਹਮਲਾ: ਪੰਜਾਬ ਪੁਲਿਸ ਨੇ ਮਹਿਜ਼ 12 ਘੰਟਿਆਂ ਦੇ ਅੰਦਰ ਸੁੁਲਝਾਇਆ ਮਾਮਲਾ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੰਗਰੂਰ ਸਮੇਤ ਪੰਜਾਬ ਦੇ 7 ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ

RTA ਬਠਿੰਡਾ ਦੀ ਚੈਕਿੰਗ : ਅਣਫਿੱਟ ਜੀਪਾਂ ਨੂੰ ਜਾਅਲੀ ਦਸਤਾਵੇਜ਼ਾਂ ਰਾਹੀਂ ਰਜਿਸਟਰਡ ਕਰਕੇ ਮਹਿੰਗੀਆਂ ਵੇਚਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਤਿੰਨ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ

ਪੰਜਾਬ ਵਿੱਚ 8 ਅਪ੍ਰੈਲ ਤੋਂ 22 ਅਪ੍ਰੈਲ ਤੱਕ 7ਵਾਂ ਪੋਸ਼ਣ ਪਖਵਾੜਾ ਮਨਾਇਆ ਜਾਵੇਗਾ: ਡਾ. ਬਲਜੀਤ ਕੌਰ

ਪੰਜਾਬ ਦੇ ਪੇਂਡੂ ਖੇਤਰਾਂ ‘ਚ ਆਧੁਨਿਕ ਸਹੂਲਤਾਂ ਨਾਲ ਲੈਸ 196 ਲਾਇਬ੍ਰੇਰੀਆਂ ਕਾਰਜਸ਼ੀਲ: ਤਰੁਨਪ੍ਰੀਤ ਸਿੰਘ ਸੌਂਦ

ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਕੀਤਾ ਜਾਵੇਗਾ ਸੂਬੇ ਦਾ ਦੌਰਾ