Thursday, November 21, 2024
BREAKING NEWS
ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦਈਡੀ ਨੇ ਜੀਬੀਪੀ ਗਰੁੱਪ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਕੀਤੀ ਜਬਤਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

Chandigarh

ਕੇ.ਵਾਈ.ਸੀ ਐਪ ਰਾਹੀਂ ਪੰਜਾਬ ਦੇ ਕਿਸੇ ਵੀ ਉਮੀਦਵਾਰ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ : ਸਿਬਿਨ ਸੀ 

May 15, 2024 12:49 PM
SehajTimes
ਚੋਣ ਕਮਿਸ਼ਨ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਐਪਾਂ ਅਤੇ ਆਈ.ਟੀ. ਖੇਤਰ ਦੀਆਂ ਪਹਿਲਕਦਮੀਆਂ ਬਾਰੇ ਦਿੱਤੀ ਜਾਣਕਾਰੀ 
 
ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਚਲਾਏ ਜਾ ਰਹੇ ਪੋਡਕਾਸਟ ਦਾ ਚੌਥਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕੇ.ਵਾਈ.ਸੀ, ਸਕਸ਼ਮ, ਵੋਟਰ ਹੈਲਪਲਾਈਨ ਅਤੇ ਚੋਣ ਕਮਿਸ਼ਨ ਦੇ ਵੱਖ-ਵੱਖ ਮੋਬਾਇਲ ਐਪਾਂ ਬਾਰੇ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ ਹੈ। 
 
ਉਨ੍ਹਾਂ ਦੱਸਿਆ ਕਿ ਕਿਸੇ ਵੀ ਉਮੀਦਵਾਰ ਦੇ ਵੇਰਵੇ ਅਤੇ ਜਮ੍ਹਾਂ ਕਰਵਾਏ ਐਫੀਡੈਵਟਾਂ ਬਾਬਤ ਕੇ.ਵਾਈ.ਸੀ ਐਪ (ਨੋ ਯੂਅਰ ਕੈਂਡੀਡੇਟ - ਆਪਣੇ ਉਮੀਦਵਾਰ ਨੂੰ ਜਾਣੋ) ਤੋਂ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਐਪ ਨੂੰ ਐਨਡਰਾਇਡ/ਆਈਫੋਨ ਮੋਬਾਇਲ ਵਿਚ ਡਾਊਨਲੋਡ ਕਰਕੇ ਆਸਾਨ ਤਰੀਕੇ ਨਾਲ ਉਮੀਦਵਾਰਾਂ ਦੇ ਵੇਰਵੇ ਹਾਸਲ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਮੁੱਖ ਚੋਣ ਅਧਿਕਾਰੀ ਨੇ ਹੋਰ ਵੀ ਕਈ ਐਪਾਂ ਬਾਰੇ ਆਸਾਨ ਭਾਸ਼ਾ ਵਿਚ ਬਹੁਤ ਰੌਚਕ ਜਾਣਕਾਰੀ ਸਾਂਝੀ ਕੀਤੀ ਹੈ। 
 
ਸਿਬਿਨ ਸੀ ਨੇ ਇਸ ਐਪੀਸੋਡ ਵਿਚ ਆਈ.ਟੀ. ਖੇਤਰ ਦੀਆਂ ਕਈ ਪਹਿਲਕਦਮੀਆਂ ਬਾਬਤ ਵੀ ਜਾਣਕਾਰੀ ਸਾਂਝੀ ਕੀਤੀ ਹੈ ਜੋ ਮੁੱਖ ਚੋਣ ਅਧਿਕਾਰੀ ਦਫਤਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬਹੁਤ ਵਧੀਆਂ ਬੰਦੋਬਸਤ ਕੀਤੇ ਜਾ ਰਹੇ ਹਨ ਇਸ ਲਈ ਸਾਰੇ ਵੋਟਰ 1 ਜੂਨ ਨੂੰ ਆਪਣੀ ਵੋਟ ਦੀ ਵਰਤੋਂ ਜ਼ਰੂਰ ਕਰਨ ਤੇ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਵਿਚ ਆਪਣਾ ਯੋਗਦਾਨ ਪਾਉਣ। 
 
ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਚੋਣਾਂ ਬਾਬਤ ਤਾਜ਼ੀ ਅਤੇ ਪੁਖਤਾ ਜਾਣਕਾਰੀ ਹਾਸਲ ਕਰਨ ਲਈ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚਲਾਏ ਜਾ ਰਹੇ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਤੇ ਯੂ ਟਿਊਬ) ਅਤੇ ਵਟਸਐਪ ਚੈੱਨਲ 'ਚੀਫ਼ ਇਲੈਕਟੋਰਲ ਆਫਿਸਰ, ਪੰਜਾਬ' ਨੂੰ ਜ਼ਰੂਰ ਫਾਲੋ/ਸਬਸਕ੍ਰਾਈਬ ਕੀਤਾ ਜਾਵੇ।

Have something to say? Post your comment

 

More in Chandigarh

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ

ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ

ਪੰਜਾਬ ਮੰਤਰੀ ਮੰਡਲ ਲੱਖਾਂ ਲੋਕਾਂ ਨੂੰ ਬੇਘਰ ਹੋਣ ਤੋਂ ਰੋਕਣ ਲਈ ਤਿਨ ਕਿਲੋਮੀਟਰ ਤੱਕ ਦੇ ਸੁਖਨਾ ਈ.ਏਸ.ਜ਼ੈਡ. ਨੂੰ ਕਰੇ ਰੱਦ : ਜੋਸ਼ੀ

ਚੰਡੀਗੜ੍ਹ ਦੀ ਕਮਿਸ਼ਨਰ ਦਿਵਿਆਂਗ ਵੱਲੋਂ ਪਲਸੌਰਾ ਦੇ ਪਿੰਗਲਵਾੜਾ ਦਾ ਦੌਰਾ

22 ਨਵੰਬਰ ਦੀ ਹੜਤਾਲ ਦੀਆਂ ਤਿਆਰੀਆਂ ਜ਼ੋਰਾਂ ’ਤੇ

ਚੰਡੀਗੜ੍ਹ ਬਣਿਆ 'ਚਲਾਨਗੜ੍ਹ' ਟ੍ਰੈਫਿਕ ਨਿਯਮ ਤੋੜਿਆਂ ਤਾਂ ਹੋਵੇਗਾ ਡਰਾਈਵਿੰਗ ਲਾਇਸੰਸ ਰੱਦ

ਅਮਨ ਅਰੋੜਾ ਵੱਲੋਂ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ

ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ 2024 ਦੌਰਾਨ ਸੂਬੇ ਦੀ ਤਰੱਕੀ ਨੂੰ ਦਰਸਾਉਂਦਾ ਪੰਜਾਬ ਪੈਵਿਲੀਅਨ, ਲੋਕਾਂ ਲਈ ਖਿੱਚ ਦਾ ਬਣ ਰਿਹਾ ਹੈ ਕੇਂਦਰ