Friday, September 20, 2024

Chandigarh

ਨਾਮਜ਼ਦਗੀ ਪੱਤਰ 17 ਮਈ ਤੱਕ ਵਾਪਸ ਲਏ ਜਾ ਸਕਣਗੇ : Sibin C

May 16, 2024 02:48 PM
SehajTimes
ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਜ਼ਿਕਰਯੋਗ ਹੈ ਕਿ 13 ਲੋਕ ਸਭਾ ਸੀਟਾਂ ਲਈ 7 ਮਈ ਤੋਂ 14 ਮਈ ਤੱਕ ਸੂਬੇ ਵਿੱਚ ਕੁੱਲ 466 ਉਮੀਦਵਾਰਾਂ ਨੇ 598 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਇਸ ਸਬੰਧ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ 40 ਉਮੀਦਵਾਰਾਂ ਨੇ 60 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 29 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।ਅੰਮ੍ਰਿਤਸਰ ਤੋਂ 43 ਉਮੀਦਵਾਰਾਂ ਨੇ 53 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 33 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਖਡੂਰ ਸਾਹਿਬ ਤੋਂ 35 ਉਮੀਦਵਾਰਾਂ ਨੇ 43 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 30 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਜਲੰਧਰ ਤੋਂ 27 ਉਮੀਦਵਾਰਾਂ ਨੇ 35 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 20 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਹੋਏ ਹਨ। ਹੁਸ਼ਿਆਰਪੁਰ ਤੋਂ 23 ਉਮੀਦਵਾਰਾਂ ਨੇ 27 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 19 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਹੋਏ ਹਨ। ਆਨੰਦਪੁਰ ਸਾਹਿਬ ਤੋਂ 41 ਉਮੀਦਵਾਰਾਂ ਨੇ 56 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 29 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਲੁਧਿਆਣਾ ਤੋਂ 57 ਉਮੀਦਵਾਰਾਂ ਨੇ 70 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 44 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।
ਫਤਿਹਗੜ੍ਹ ਸਾਹਿਬ ਤੋਂ 23 ਉਮੀਦਵਾਰਾਂ ਨੇ 33 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 15 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਹੋਏ ਹਨ।ਫਰੀਦਕੋਟ ਤੋਂ 34 ਉਮੀਦਵਾਰਾਂ ਨੇ 41 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 30 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।ਫਿਰੋਜ਼ਪੁਰ ਤੋਂ 41 ਉਮੀਦਵਾਰਾਂ ਨੇ 48 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 33 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।ਬਠਿੰਡਾ ਤੋਂ 30 ਉਮੀਦਵਾਰਾਂ ਨੇ 40 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 20 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।ਸੰਗਰੂਰ ਤੋਂ 38 ਉਮੀਦਵਾਰਾਂ ਨੇ 43 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 26 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਪਟਿਆਲਾ ਤੋਂ 34 ਉਮੀਦਵਾਰਾਂ ਨੇ 49 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 27 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਸਿਬਿਨ ਸੀ ਨੇ ਦੱਸਿਆ ਕਿ 17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ ਉਸ ਤੋਂ ਬਾਅਦ ਸਥਿਤੀ ਸਪੱਸ਼ਟ ਹੋ ਜਾਵੇਗੀ ਕਿ 13 ਲੋਕ ਸਭਾ ਸੀਟਾਂ ਲਈ ਕਿੰਨੇ ਉਮੀਦਵਾਰ ਚੋਣ ਮੈਦਾਨ ਵਿੱਚ ਹਨ। 
 

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ