Friday, November 22, 2024

Education

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ

May 16, 2024 04:20 PM
SehajTimes

ਮੋਹਾਲੀ : ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਪੰਜਾਬ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਕਮੇਟੀ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਨਵਪ੍ਰੀਤ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਐਸ.ਏ.ਐਸ. ਨਗਰ ਨੇ ਕਿਹਾ ਕਿ ਸਕੂਲ ਪ੍ਰਸ਼ਾਸ਼ਨ ਦੁਆਰਾ ਸਕੂਲੀ ਵਾਹਨਾਂ ਦੀ ਪੰਜਾਬ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਲਾਜ਼ਮੀ ਹੈ। ਇਸੇ ਮੰਤਵ ਤਹਿਤ ਟੀਮ ਦੁਆਰਾ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇੰਸਪੈਕਸ਼ਨ ਟੀਮ ਵਿੱਚ ਸ਼ਾਮਿਲ ਨਵਪ੍ਰੀਤ ਕੌਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਸ੍ਰੀ ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਸਿੱਖਿਆ ਅਫਸਰ, ਐਲੀਮੈਂਟਰੀ ਐਜੂਕੇਸ਼ਨ, ਸ੍ਰੀ ਜਨਕ ਰਾਜ, ਇੰਚਾਰਜ ਟਰ੍ਰੈਫਿਕ ਐਜੂਕੇਸ਼ਨ ਅਤੇ ਸ੍ਰੀ ਅਮਨਦੀਪ ਸਿੰਘ, ਟਰਾਂਸਪੋਰਟ ਵਿਭਾਗ ਦੁਆਰਾ ਸ਼ੈਮਰੋਕ ਸਕੂਲ, ਸੈਕਟਰ 69, ਮੋਹਾਲੀ ਦੀ ਬੱਸਾਂ ਦੀ ਚੈਕਿੰਗ ਕੀਤੀ ਗਈ।

ਇਸ ਦੌਰਾਨ ਸ਼ੈਮਰੋਕ ਸਕੂਲ ਦੀਆਂ 13 ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ 03 ਬੱਸਾਂ ਦੇ ਚਲਾਨ ਵੀ ਕੀਤੇ ਗਏ, ਇਸੇ ਦੌਰਾਨ  ਪੰਜਾਬ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਸੰਬੰਧੀ ਬੱਸਾਂ ਦੇ ਡਰਾਇਵਰਾਂ ਅਤੇ ਲੇਡੀ ਅਟੈਂਡੈਟ ਨੂੰ ਜਾਣੂ ਕਰਵਾਇਆ ਗਿਆ ਅਤੇ ਸਕੂਲ ਦੇ ਬੱਚਿਆਂ ਨੂੰ ਟਰੈਫਿਕ ਰੂਲਜ਼ ਬਾਰੇ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਐਸ.ਏ.ਐਸ. ਨਗਰ ਦੁਆਰਾ ਦੱਸਿਆ ਗਿਆ ਕਿ ਇਹ ਚੈਕਿੰਗ ਲਗਾਤਾਰਤਾ ਵਿੱਚ ਕੀਤੀ ਜਾਵੇਗੀ ਸੋ ਸਕੂਲ ਪ੍ਰਬੰਧਕਾਂ ਦੁਆਰਾ ਸੇਫ ਸਕੂਲ ਵਾਹਨ ਪਾਲਿਸੀ ਦੀਆ ਸ਼ਰਤਾਂ ਦੀ ਪੂਰਨ ਤੌਰ ਤੇ ਪਾਲਣਾ ਕੀਤੀ ਜਾਵੇ।

 

 

Have something to say? Post your comment

 

More in Education

ਦੀਵਾਨ ਟੋਡਰ ਮੱਲ ਪਬਲਿਕ ਸਕੂਲ ਦੇ ਪੰਜਾਬੀ ਅਧਿਆਪਕ ਸੰਦੀਪ ਸਿੰਘ ਨੇ ਤੀਜ਼ੀ ਵਾਰ ਹਾਸਿਲ ਕੀਤਾ ‘ਨੈਸ਼ਨਲ ਬੈਸਟ ਟੀਚਰ ਅਵਾਰਡ 2024-25’

ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ

ਸੁਨਾਮ ਕਾਲਜ਼ 'ਚ ਪੇਂਟਿੰਗ ਤੇ ਸਲੋਗਨ ਮੁਕਾਬਲੇ ਕਰਵਾਏ 

ਸਟੀਲਮੈਨਜ਼ ਪਬਲਿਕ ਸਕੂਲ ਚੰਨੋਂ ਦੀ ਅਧਿਆਪਕਾ ਮੀਨਾਕਸ਼ੀ ਚਾਵਲਾ ਨੂੰ ਕੀਤਾ ਗਿਆ ਸਨਮਾਨਿਤ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਨਦਾਣਾ ਦੇ ਵਿਦਿਆਰਥੀਆਂ ਨੇ ਪੁਲਿਸ ਲਾਈਨ ਦਾ ਕੀਤਾ ਦੌਰਾ 

ਮੁੱਖ ਮੰਤਰੀ ਨੇ ਹੁਸ਼ਿਆਰਪੁਰ ਵਿਖੇ ਯੁਵਕ ਮੇਲੇ 'ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ

ਗਿਲਕੋ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਅਮੀਨ ਨੇ ਜਿੱਤਿਆ ਰਾਸ਼ਟਰੀ ਕੁਇਜ਼ ਮੁਕਾਬਲਾ

ਭਾਸ਼ਣ ਪ੍ਰਤੀਯੋਗਤਾ 'ਚ ਅੱਵਲ ਰਹੀ ਵਿਦਿਆਰਥਣ ਰਸ਼ਨਦੀਪ ਸਨਮਾਨਿਤ

ਮੋਹਾਲੀ ਦੇ ਕਰਮਨ ਸਿੰਘ ਤਲਵਾੜ ਨੇ ਭਾਰਤੀ ਫ਼ੌਜ ਦੀ ਟੈਕਨੀਕਲ ਐਂਟਰੀ ਸਕੀਮ ਵਿੱਚ ਆਲ ਇੰਡੀਆ ਮੈਰਿਟ ਸੂਚੀ ਵਿੱਚ ਦੂਜਾ ਸਥਾਨ ਹਾਸਲ ਕੀਤਾ

ਵਿਜੀਲੈਂਸ ਬਿਊਰੋ ਵੱਲੋਂ ਰਿਮਟ ਕਾਲਜ਼ ਵਿਖੇ ਜਾਗਰੂਕਤਾ