Friday, November 22, 2024

Chandigarh

ਉਮੀਦਵਾਰਾਂ ਦੇ ਖਰਚੇ 'ਤੇ ਕਰੜੀ ਨਜ਼ਰ ਰੱਖੀ ਜਾਵੇ : ਮੀਤੂ ਅਗਰਵਾਲ

May 16, 2024 05:04 PM
SehajTimes

ਮੋਹਾਲੀ : ਪਟਿਆਲਾ ਸੰਸਦੀ ਹਲਕੇ ਲਈ ਖਰਚਾ ਨਿਗਰਾਨ ਸ੍ਰੀਮਤੀ ਮੀਤੂ ਅਗਰਵਾਲ (ਆਈ ਆਰ ਐਸ) ਨੇ ਵੀਰਵਾਰ ਨੂੰ ਡੇਰਾਬੱਸੀ ਨਾਲ ਸਬੰਧਤ ਸਾਰੇ ਉਡਣ ਦਸਤਿਆਂ, ਸਟੈਟਿਕ ਸਰਵੇਲੈਂਸ, ਵੀਡੀਓ ਸਰਵੇਲੈਂਸ, ਲੇਖਾ ਟੀਮਾਂ ਅਤੇ ਸਹਾਇਕ ਖਰਚਾ ਨਿਗਰਾਨਾਂ ਨੂੰ ਚੋਣ ਪ੍ਰਚਾਰ ਅਤੇ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਪ੍ਰਚਾਰ ਲਈ ਕੀਤੇ ਜਾਣ ਵਾਲੇ ਖਰਚੇ 'ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਅੰਤਰਰਾਜੀ ਸੀਮਾਵਾਂ 'ਤੇ ਚੌਕਸੀ ਵਧਾਉਣ 'ਤੇ ਜ਼ੋਰ ਦਿੰਦਿਆਂ, ਉਨ੍ਹਾਂ ਕਿਹਾ ਕਿ ਸ਼ਰਾਬ ਜਾਂ ਹੋਰ ਸਮਾਨ ਦੀ ਤਸਕਰੀ ਜੋ ਵੋਟਰਾਂ ਨੂੰ ਭਰਮਾਉਣ ਲਈ ਵਰਤੀ ਜਾ ਸਕਦੀ ਹੈ, ਦੀ ਇਜਾਜ਼ਤ ਬਿਲਕੁਲ ਵੀ ਨਹੀਂ ਦਿੱਤੀ ਜਾਵੇਗੀ । ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਦੇ ਮੀਟਿੰਗ ਹਾਲ ਵਿੱਚ ਟੀਮਾਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖਰਚਾ ਅਬਜ਼ਰਵਰ ਨੇ ਟੀਮਾਂ ਨੂੰ ਉਮੀਦਵਾਰਾਂ ਵੱਲੋਂ ਕੀਤੇ ਖਰਚੇ ਦੀ ਰੋਜ਼ਾਨਾ ਆਧਾਰ 'ਤੇ ਰਿਪੋਰਟ ਪੇਸ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੁਆਰਾ ਕੀਤੇ ਗਏ ਖਰਚੇ 'ਤੇ ਸਖ਼ਤ ਨਜ਼ਰ ਰੱਖਣ ਲਈ, ਐਫ.ਐਸ.ਟੀਜ਼, ਐਸ.ਐਸ.ਟੀਜ਼, ਵੀ.ਐਸ.ਟੀਜ਼, ਵੀ.ਵੀ.ਟੀਜ਼, ਏ.ਈ.ਓਜ਼  ਅਤੇ ਐਮ.ਸੀ.ਐਮ.ਸੀ. ਟੀਮਾਂ ਦੀ ਭੂਮਿਕਾ ਚੋਣ ਮੁਹਿੰਮ 'ਤੇ ਖਰਚ ਕੀਤੇ ਗਏ ਹਰੇਕ ਪੈਸੇ ਨੂੰ ਬੁੱਕ ਕਰਨ ਲਈ ਮਹੱਤਵਪੂਰਨ ਹੈ। ਉਨ੍ਹਾਂ ਫਲਾਇੰਗ ਸਕੁਐਡਜ਼, ਸਟੈਟਿਕ ਸਰਵੇਲੈਂਸ ਟੀਮਾਂ ਅਤੇ ਹੋਰਾਂ ਨੂੰ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਆਪਣੀ ਡਿਊਟੀ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ  ਜਿਨ੍ਹਾਂ ਨੂੰ ਖਰਚਿਆਂ ਨੂੰ ਰੋਕਣ ਲਈ ਨਿਯੁਕਤ ਕੀਤਾ ਗਿਆ ਹੈ, ਵਿਚਕਾਰ ਬਿਹਤਰ ਤਾਲਮੇਲ 'ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ, ਜੋ ਉਮੀਦਵਾਰ ਚੋਣ ਮੈਦਾਨ ਵਿਚ ਹਨ, ਉਨ੍ਹਾਂ ਦੇ ਸ਼ੈਡੋ ਰਜਿਸਟਰਾਂ ਦੀ ਤੁਲਨਾ ਉਨ੍ਹਾਂ ਦੁਆਰਾ ਰੱਖੇ ਗਏ ਰਜਿਸਟਰਾਂ ਨਾਲ ਕੀਤੀ ਜਾਵੇਗੀ। ਚੈਕਿੰਗ ਯਕੀਨੀ ਬਣਾਉਣ ਲਈ ਨਿਯਮਤ ਅੰਤਰਾਲਾਂ 'ਤੇ ਮਿਲਾਣ ਕੀਤਾ ਜਾਵੇਗਾ ਤਾਂ ਜੋ ਖਰਚਾ 95 ਲੱਖ ਦੀ ਸੀਮਾ ਤੋਂ ਵੱਧ ਨਾ ਸਕੇ। ਖਰਚੇ ਲਈ ਨੋਡਲ ਦਫਤਰ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਡੇਰਾਬੱਸੀ ਟੀਮਾਂ ਦੀ ਪ੍ਰਗਤੀ ਬਾਰੇ ਖਰਚਾ ਨਿਗਰਾਨ ਨੂੰ ਜਾਣੂ ਕਰਵਾਉਂਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ ਵਿੱਚ ਉਮੀਦਵਾਰਾਂ ਵੱਲੋਂ ਕੀਤੇ ਜਾ ਰਹੇ ਖਰਚਿਆਂ ਨੂੰ ਉਮੀਦਵਾਰਾਂ ਦੇ ਸ਼ੈਡੋ ਰਜਿਸਟਰਾਂ ਵਿੱਚ ਬਕਾਇਦਾ ਦਰਜ ਕੀਤਾ ਜਾ ਰਿਹਾ ਹੈ। ਸਹਾਇਕ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਡੇਰਾਬੱਸੀ, ਹਿਮਾਂਸ਼ੂ ਗੁਪਤਾ ਨੇ ਖਰਚਾ ਨਿਗਰਾਨ ਨੂੰ ਵੱਖ-ਵੱਖ ਟੀਮਾਂ ਵੱਲੋਂ ਕੀਤੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਐਫਐਸਟੀ ਅਤੇ ਐਸਐਸਟੀ ਟੀਮਾਂ ਵੱਲੋਂ ਕੁੱਲ 70.50 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਇਸੇ ਤਰ੍ਹਾਂ ਸੀਵਿਜਿਲ 'ਤੇ ਪ੍ਰਾਪਤ ਹੋਈਆਂ 22 ਸ਼ਿਕਾਇਤਾਂ ਦਾ ਨਿਪਟਾਰਾ ਸਮੇਂ ਤੇ ਕੀਤਾ ਗਿਆ। ਚੋਣ ਖ਼ਰਚਾ ਨਿਗਰਾਨ ਨੇ ਸੀ ਵਿਜੀਲ ਅਤੇ ਟੋਲ ਫਰੀ ਨੰਬਰ 1950 ਤੇ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ਦੀ ਜਾਂਚ ਕਰਨ ਲਈ ਸ਼ਿਕਾਇਤ ਨਿਗਰਾਨ ਸੈੱਲ ਦਾ ਦੌਰਾ ਕੀਤਾ। ਉਨ੍ਹਾਂ ਮੀਡੀਆ ਨਿਗਰਾਨ ਸੈੱਲ ਦੇ ਕੰਮਕਾਜ ਦੀ ਸਮੀਖਿਆ ਕੀਤੀ ਅਤੇ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਪੇਡ ਨਿਊਜ਼ ਅਤੇ ਇਸ਼ਤਿਹਾਰਾਂ ਦੀ ਜਾਂਚ ਕਰਨ ਲਈ ਵਧੇਰੇ ਚੌਕਸ ਰਹਿਣ ਲਈ ਕਿਹਾ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ