Friday, November 22, 2024

Haryana

ਹਰਿਆਣਾ ਵਿਚ ਜਬਤ ਕੀਤੀ ਗਈ 11.50 ਕਰੋੜ ਰੁਪਏ ਦੀ ਨਗਦੀ

May 16, 2024 07:10 PM
SehajTimes

ਹੁਣ ਤਕ ਕੁੱਲ 56.19 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਗਦ ਰਕਮ ਤੇ ਮੀਕਤੀ ਵਸਤੂਆਂ ਜਬਤ

ਚੰਡੀਗੜ੍ਹ : ਹਰਿਆਣਾ ਵਿਚ ਲੋਕਸਭਾ ਆਮ ਚੋਣ-2024 ਨੂੰ ਪੂਰੀ ਤਰ੍ਹਾ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਪੰਨ ਕਰਵਾਉਣ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸਾਰੇ ਦਿਸ਼ਾ-ਨਿਰਦੇਸ਼ਾਂ ਦੇ ਨਾਲ-ਨਾਲ ਚੋਣ ਜਾਬਤਾ ਦੀ ਪਾਲਣਾ ਯਕੀਨੀ ਕੀਤੀ ਜਾ ਰਹੀ ਹੈ। ਵੋਟਰਾਂ ਨੂੰ ਕਿਸੇ ਵੀ ਤਰ੍ਹਾ ਦੇ ਲੋਭ-ਲਾਲਚ ਤੋਂ ਬਚਾਉਣ ਲਈ ਕਮਿਸ਼ਨ ਪੂਰੀ ਤਰ੍ਹਾ ਸਖਤ ਹੈ ਅਤੇ ਰਾਜ ਵਿਚ ਵੱਖ-ਵੱਖ ਹੇਜੰਸੀਆਂ ਵੱਲੋਂ ਅਵੈਧ ਸ਼ਰਾਬ, ਨਸ਼ੀਲੇ ਪਦਾਰਥ ਤੇ ਨਗਦ ਰਕਮ ਦੀ ਮੂਵਮੈਂਟ 'ਤੇ ਪੈਨੀ ਨਜਰ ਰੱਖੀ ਜਾ ਰਹੀ ਹੈ। ਹੁਣ ਤਕ 11.50 ਕਰੋੜ ਦੀ ਨਗਦ ਰਕਮ ਜਬਤ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ, 44.69 ਕਰੋੜ ਰੁਪਏ ਦੀ ਅਵੈਧ ਸ਼ਰਾਬ , ਨਸ਼ੀਲੇ ਪਦਾਰਥ ਤੇ ਕੀਮਤੀ ਵਸਤੂਆਂ ਵੀ ਜਬਤ ਕੀਤੀਆਂ ਗਈਆਂ ਹਨ।

ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਹਰਿਆਣਾ ਵਿਚ ਲੋਕਸਭਾ ਆਮ ਚੋਣ 2024 ਨੂੰ ਨਿਰਪੱਖ, ਸੁਤੰਤਰ ਅਤੇ ਪਾਰਦਰਸ਼ੀ ਢੰਗ ਨਾਲ ਸਪੰਨ ਕਰਵਾਉਣ ਲਈ ਚੋਣ ਕਮਿਸ਼ਨ ਦੇ ਨਾਲ-ਨਾਲ ਹੋਰ ਏਨਫੋਰਸਮੈਂਟ ਏਜੰਸੀਆਂ ਵੱਲੋਂ ਵੀ ਲਗਾਤਾਰ ਅਵੈਧ ਸ਼ਰਾਬ, ਨਸ਼ੀਲੇ ਪਦਾਰਥ ਅਤੇ ਨਗਦ ਰਕਮ ਦੀ ਮੂਵਮੈਂਟ 'ਤੇ ਪੇਨੀ ਨਜਰ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਦਸਿਆ ਕਿ ਚੋਣ ਜਾਬਤਾ ਲਾਗੂ ਹੋਣ ਦੇ ਬਾਅਦ ਸੂਬੇ ਵਿਚ ਪੁਲਿਸ , ਇੰਕਮ ਟੈਕਸ ਵਿਭਾਗ, ਆਬਕਾਰੀ ਅਤੇ ਕਰਾਧਾਨ ਵਿਭਾਗ ਅਤੇ ਮਾਲ ਆਸੂਚਨਾ ਮੁੱਖ ਦਫਤਰ (ਡੀਆਰਆਈ) ਵੱਲੋਂ ਉਪਰੋਕਤ ਕਾਰਵਾਈ ਕੀਤੀ ਗਈ ਹੈ।

12.54 ਕਰੋੜ ਰੁਪਏ ਦੀ ਕੀਮਤ ਦੀ 3,83,038 ਲੀਟਰ ਤੋਂ ਵੱਧ ਅਵੈਧ ਸ਼ਰਾਬ ਜਬਤ

ਸ੍ਰੀ ਅਗਰਵਾਲ ਨੇ ਦਸਿਆ ਕਿ ਕੁੱਲ 11.50 ਕਰੋੜ ਰੁਪਏ ਦੀ ਨਗਦ ਰਕਮ ਜਬਤ ਕੀਤੀ ਗਈ, ਜਿਸ ਵਿਚ ਪੁਲਿਸ ਵੱਲੋਂ 5.48 ਕਰੋੜ ਰੁਪਏ, ਇੰਕਮ ਟੈਕਸ ਵਿਭਾਗ, ਵੱਲੋਂ 3.03 ਕਰੋੜ ਰੁਪਏ, ਆਬਕਾਰੀ ਵਿਭਾਗ ਅਤੇ ਡੀਆਰਆਈ ਵੱਲੋਂ ਲਗਭਗ 2.98 ਕਰੋੜ ਰੁਪਏ ਦੀ ਨਗਦ ਰਕਮ ਜਬਤ ਕੀਤਾ ਜਾਣਾ ਸ਼ਾਮਿਲ ਹੈ। ਇਸੀ ਤਰ੍ਹਾ, ਵੱਖ-ਵੱਖ ਏਜੰਸੀਆਂ ਵੱਲੋਂ ਕੁੱਲ 12.54 ਕਰੋੜ ਰੁਪਏ ਦੀ ਕੀਮਤ ਦੀ 3,83,038 ਲੀਟਰ ਤੋਂ ਵੱਧ ਅਵੈਧ ਸ਼ਰਾਬ ਫੜੀ ਗਈ ਹੈ। ਇਸ ਵਿਚ ਪੁਲਿਸ ਵੱਲੋਂ 875.53 ਲੱਖ ਰੁਪਏ ਦੀ ਕਮੀਤ ਦੀ 2,78,613 ਲੀਟਰ ਅਤੇ ਆਬਕਾਰੀ ਵਿਭਾਗ ਵੱਲੋਂ 379 ਲੱਖ ਰੁਪਏ ਦੀ ਕੀਮਤ ਦੀ 1,04,401 ਲੀਟਰ ਅਵੈਧ ਸ਼ਰਾਬ ਫੜਿਆ ਜਾਣਾ ਸ਼ਾਮਿਲ ਹੈ।

13.32 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜਬਤ

ਸ੍ਰੀ ਅਨੁਰਾਗ ਅਗਰਵਾਲ ਨੇ ਦਸਿਆ ਕਿ ਏਜੰਸੀਆਂ ਵੱਲੋਂ ਕੁੱਲ 63.04 ਕਿਲੋ ਨਸ਼ੀਲੇ ਪਦਾਰਥ ਜਬਤ ਕੀਤੇ ਗਏ ਹਨ, ਜਿਨ੍ਹਾਂ ਦੀ ਕੀਮਤ 13.32 ਕਰੋੜ ਰੁਪਏ ਹੈ, ਪੁਲਿਸ ਵੱਲੋਂ 13.28 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜਬਤ ਕੀਤੇ ਗਏ ਹਨ। ਇਸ ਤੋਂ ਇਲਾਵਾ, ਐਨਸੀਬੀ ਨੇ ਵੀ 2 ਕਿਲੋ ਨਸ਼ੀਲੇ ਪਦਾਰਥ ਫੜੇ ਹਨ, ਜਿਨ੍ਹਾਂ ਦੀ ਕੀਮਤ 4 ਲੱਖ ਰੁਪਏ ਹੈ। ਇੰਨ੍ਹਾਂ ਹੀ ਨਹੀਂ 15.84 ਕਰੋੜ ਰੁਪਏ ਦੇ ਕੀਮਤੀ ਸਮਾਨ ਅਤੇ 2.97 ਕਰੋੜ ਰੁਪਏ ਦੀ ਹੋਰ ਵਸਤੂਆਂ ਨੂੰ ਵੀ ਜਬਤ ਕੀਤਾ ਗਿਆ ਹੈ।

ਚੋਣ ਜਾਬਤਾ ਦੇ ਉਲੰਘਣ ਦੇ ਪ੍ਰਤੀ ਨਾਗਰਿਕ ਵੀ ਜਾਕਰੁਕ

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਰਾਜ ਦੇ ਵੋਟਰ ਵੀ ਚੋਣ ਜਾਬਤਾ ਨੂੰ ਲੈ ਕੇ ਬੇਹੱਦ ਜਾਗਰੁਕ ਨਜਰ ਆ ਰਹੀ ਹੈ। ਨਾਗਰਿਕ ਸੀ-ਵਿਜਿਲ ਮੋਬਾਇਲ ਐਪ 'ਤੇ ਚੋਣ ਜਾਬਤ ਦੇ ਉਲੰਘਣ ਦੀ ਸ਼ਿਕਾਇਤ ਕਮਿਸ਼ਨ ਨੁੰ ਭੇਜ ਰਹੇ ਹਨ। ਜਿੰਦਾਂ ਹੀ ਉਨ੍ਹਾਂ ਨੁੰ ਚੋਣ ਜਾਬਤਾ ਦੇ ਉਲੰਘਣ ਦੀ ਜਾਣਕਾਰੀ ਮਿਲਦੀ ਹੈ, ਉਦਾਂ ਹੀ ਉਹ ਚੋਣ ਕਮਿਸ਼ਨ ਨੁੰ ਆਪਣੀ ਸ਼ਿਕਾਇਤਾਂ ਭੇਜਦੇ ਹਨ। ਇੰਨ੍ਹਾਂ ਸ਼ਿਕਾਇਤਾਂ ਦਾ 100 ਮਿੰਟ ਦੇ ਅੰਦਰ ਹੱਲ ਕੀਤਾ ਜਾਂਦਾ ਹੈ। ਆਮਜਨ ਸੀ-ਵਿਜਿਲ ਮੋਬਾਇਲ ਐਪ ਰਾਹੀਂ ਸਿਸਟਮ ਵਿਚ ਆਪਣੀ ਭਾਗੀਦਾਰੀ ਯਕੀਨੀ ਕਰ ਰਹੇ ਹਨ, ਇਹ ਮਾਣ ਦੀ ਗੱਲ ਹੈ। ਉਨ੍ਹਾਂ ਨੇ ਵੋਟਰਾਂ ਨੂੰ ਵੀ ਅਪੀਲ ਕੀਤੀ ਹੈ ਕਿ 25 ਮਈ ਨੂੰ ਆਪਣਾ ਵੋਟ ਦੇ ਕੇ ਲੋਕਤੰਤਰ ਵਿਚ ਆਪਣੀ ਭਾਗੀਦਾਰੀ ਜਰੂਰ ਨਿਭਾਉਣ।

Have something to say? Post your comment

 

More in Haryana

ਨਿਰਮਾਣਧੀਨ ਹਸਪਤਾਲਾਂ ਦੇ ਕੰਮਾਂ ਵਿਚ ਤੇਜੀ ਲਿਆਈ ਜਾਵੇ : ਆਰਤੀ ਸਿੰਘ

1 ਲੱਖ 20 ਹਜਾਰ ਕੱਚੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਸੁਰੱਖਿਅਤ ਕਰਣ ਦਾ ਬਿੱਲ ਵਿਧਾਨਸਭਾ ਵਿੱਚ ਹੋਇਆ ਪਾਸ

CET ਪਾਸ ਕਰਨ ਵਾਲੇ ਨੌਜਵਾਨਾਂ ਨੂੰ ਇਕ ਸਾਲ ‘ਚ ਨੌਕਰੀ ਨਾ ਮਿਲੀ ਤਾਂ ਸਰਕਾਰ ਦੇਵੇਗੀ 9 ਹਜ਼ਾਰ ਰੁਪਏ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੈਯੰਤੀ 'ਤੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਵਿਵਾਦਾਂ ਤੋਂ ਸਮਾਧਾਨ ਯੋਜਨਾ (ਬੀਐਸਐਸਐਸ-2024) ਦੀ ਕੀਤੀ ਸ਼ੁਰੁਆਤ

ਸੀਆਈਐਸਐਫ ਨੂੰ ਮਿਲੀ ਪਹਿਲੀ ਮਹਿਲਾ ਬਟਾਲਿਅਨ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਬਿਆਨ 'ਤੇ ਦਿੱਤਾ ਤਿੱਖਾ ਜਵਾਬ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ 'ਤੇ ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਨੂੰ ਦਿੱਤਾ ਤੋਹਫਾ

ਹਰਿਆਣਾ ਅਧਿਆਪਕ ਯੋਗਤਾ ਪ੍ਰੀਖਿਆ ਦੇ ਆਨਲਾਇਨ ਬਿਨੈ ਤਹਿਤ ਵਧਾਈ ਆਖੀਰੀ ਮਿਤੀ

ਅੰਬਾਲਾ ਏਅਰਪੋਰਟ 'ਤੇ ਸਿਕਓਰਿਟੀ ਸਮੱਗਰੀ ਸਥਾਪਿਤ ਹੁੰਦੇ ਹੀ ਸ਼ੁਰੂ ਹੋਵੇਗੀ ਉੜਾਨ : ਅਨਿਲ ਵਿਜ

ਲੋਕਾਂ ਦੀ ਮੰਗ 'ਤੇ ਕਨੀਪਲਾ ਵਿਚ ਬਣੇਗਾ 33 ਕੇਵੀ ਦਾ ਸਬ ਸਟੇਸ਼ਨ : ਮੁੱਖ ਮੰਤਰੀ