ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ ਵੱਲੋਂ ਸਮੂਹ ਨਗਰ ਨਿਵਾਸੀਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰੂ ਅਰਜਨ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਦਸਤਾਰ ਦੁਮਾਲਾ ਅਤੇ ਸੁੰਦਰ ਲਿਖਾਈ ਮੁਕਾਬਲੇ 21 ਮਈ 2024 ਦਿਨ ਮੰਗਲਵਾਰ ਸਵੇਰੇ 9 ਵਜੇ ਤੋਂ ਲੈ ਕੇ 12 ਵਜੇ ਤੱਕ ਗੁਰਦੁਆਰਾ ਭਾਈ ਝਾੜੂ ਜੀ ਪੱਤੀ ਮਾਣਾ ਕੀ ਪਿੰਡ ਸੁਰ ਸਿੰਘ ਵਿਖੇ ਕਰਵਾਏ ਜਾਣਗੇ। ਇਨਾ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਭਾਈ ਨਿਰਮਲ ਸਿੰਘ ਸੁਰ ਸਿੰਘ ਸਕੱਤਰ, ਜੋਨਲ ਇਨਚਾਰਜ ਭਿੱਖੀਵਿੰਡ ਭਾਈ ਗੁਰਜੰਟ ਸਿੰਘ, ਖਜਾਨਚੀ ਭਾਈ ਮਨਦੀਪ ਸਿੰਘ ਘੋਲੀਆਂ ਕਲਾਂ,ਭਾਈ ਸੁਖਵਿੰਦਰ ਸਿੰਘ ਖਾਲੜਾ ਪ੍ਰਚਾਰਕ ਦਸਤਾਰ ਕੋਚ ਜਗਦੀਸ਼ ਸਿੰਘ ਭਿੱਖੀਵਿੰਡ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਪ੍ਰੈਸ ਕਾਨਫਰਸ ਨੂੰ ਸੰਬੋਧਨ ਹੁੰਦਿਆਂ ਕੀਤਾ। ਉਹਨਾਂ ਕਿਹਾ ਕਿ ਇਹਨਾਂ ਮੁਕਾਬਲਿਆਂ ਵਿੱਚ ਛੇਵੀਂ ਜਮਾਤ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਬੱਚੇ ਭਾਗ ਲੈ ਸਕਦੇ ਹਨ ਹਰੇਕ ਮੁਕਾਬਲੇ ਵਿੱਚ ਭਾਗ ਲੈਣ ਵਾਲੀ ਬੱਚੇ ਦਸਤਾਰ, ਬਾਜ, ਪਿਨ, ਸ਼ੀਸ਼ਾ ਅਤੇ ਸੁੰਦਰ ਲਿਖਾਈ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਬੱਚੇ ਡਰਾਇੰਗ , ਕਲਰ ਪੇਪਰ, ਕਲਰ ਸਕੈਚ ,ਕਲਮ- ਦਵਾਤ ਗੱਤਾ ਹੋਰ ਲੋੜੀਦਾ ਸਮਾਨ ਆਪਣਾ ਆਪਣਾ ਲੈ ਕੇ ਆਉਣਗੇ। ਸੁਸਾਇਟੀ ਦੀ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ ਭਾਈ ਹਰਜੀਤ ਸਿੰਘ ਆਸਟਰੇਲੀਆ ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ ਨੇ ਫੋਨ ਰਾਹੀਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਲਾਕੇ ਦੀ ਸਕੂਲ ਦੇ ਪ੍ਰਬੰਧਕਾਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਇਹਨਾਂ ਮੁਕਾਬਲਿਆਂ ਵਿੱਚ ਭੇਜਣ ਦੀ ਅਪੀਲ ਕੀਤੀ। ਇਸ ਮੌਕੇ ਦਸਤਾਰ ਕੋਆਰਡੀਨੇਟਰ ਹਰਪ੍ਰੀਤ ਸਿੰਘ ਹਰਜੀਤ ਸਿੰਘ ਲਹਿਰੀ ਆਕਾਸ਼ਦੀਪ ਸਿੰਘ ਆਕਾਸ਼ਦੀਪ ਸਿੰਘ ਜਸਪ੍ਰੀਤ ਕੌਰ ਸਾਜਨ ਪ੍ਰੀਤ ਸਿੰਘ ਆਦਿ ਪਤਵੰਤੇ ਸੱਜਣ ਹਾਜ਼ਰ ਸਨ।