ਸੁਨਾਮ : ਸੰਗਰੂਰ ਜ਼ਿਲ੍ਹਾ ਇੰਡਸਟਰੀ ਚੈਂਬਰ ਦੀ ਨਵੀਂ ਟੀਮ ਨੇ ਜ਼ਿਲ੍ਹਾ ਪ੍ਰਧਾਨ ਸਜੀਵ ਸੂਦ, ਚੇਅਰਮੈਨ ਡਾ: ਏ.ਆਰ.ਸ਼ਰਮਾ , ਸੀਨੀਅਰ ਵਾਈਸ ਚੇਅਰਮੈਨ ਘਨਸ਼ਿਆਮ ਕਾਂਸਲ, ਵਾਈਸ ਚੇਅਰਮੈਨ ਸੰਜੀਵ ਚੋਪੜਾ ਕਿੱਟੀ ਦੀ ਅਗਵਾਈ ਹੇਠ ਐਸਐਸਪੀ ਸਰਤਾਜ ਸਿੰਘ ਚਾਹਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਐਸਐਸਪੀ ਨੂੰ ਉਦਯੋਗਾਂ ਨੂੰ ਢੁੱਕਵੀਂ ਸੁਰੱਖਿਆ ਦੇਣ ਅਤੇ ਸਨਅਤੀ ਖੇਤਰਾਂ ਵਿੱਚ ਪੁਲੀਸ ਗਸ਼ਤ ਵਧਾਉਣ ਦੀ ਮੰਗ ਕੀਤੀ ਗਈ। ਐਸਐਸਪੀ ਚਾਹਲ ਨੇ ਕਿਹਾ ਕਿ ਉਦਯੋਗਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਦਯੋਗਾਂ ਦੇ ਵਾਧੇ ਨਾਲ ਹੀ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ, ਇਸ ਲਈ ਪੁਲਿਸ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ ਕਿ ਉਹ ਉਦਯੋਗਾਂ ਨੂੰ ਉਤਸ਼ਾਹਿਤ ਕਰੇ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰੇ। ਉਨ੍ਹਾਂ ਸਮੂਹ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਲੋਕ ਸਭਾ ਚੋਣਾਂ ਲੋਕਤੰਤਰ ਦਾ ਮਹਾਨ ਕੁੰਭ ਹੈ ਅਤੇ ਲੋਕ ਸਭਾ ਲਈ ਵੋਟਾਂ ਪਹਿਲੀ ਜੂਨ ਨੂੰ ਪੈਣਗੀਆਂ। ਇਸ ਲਈ ਹਰ ਇੱਕ ਨੂੰ ਵੋਟ ਪਾਉਣੀ ਚਾਹੀਦੀ ਹੈ ਅਤੇ ਖੁੱਲ੍ਹਕੇ ਵੋਟ ਕਰਨੀ ਚਾਹੀਦੀ ਹੈ। ਇਸ ਮੌਕੇ ਸਨਅਤਕਾਰਾਂ ਨੇ ਭਰੋਸਾ ਦਿੱਤਾ ਕਿ ਉਹ ਵੋਟ ਜ਼ਰੂਰ ਪਾਉਣਗੇ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਐਮਪੀ ਸਿੰਘ, ਜ਼ਿਲ੍ਹਾ ਵਿੱਤ ਸਕੱਤਰ ਪ੍ਰੇਮ ਗੁਪਤਾ, ਸੰਗਰੂਰ ਬਲਾਕ ਪ੍ਰਧਾਨ ਵਿਸ਼ਾਲ ਗੁਪਤਾ, ਪੀਆਰਓ ਅਮਰ ਗੁਪਤਾ ਆਦਿ ਹਾਜ਼ਰ ਸਨ।