Tuesday, April 08, 2025

Education

ਗੌਰਮਿੰਟ ਡੀ.ਪੀ.ਈ.ਲੈਕਚਰਾਰ ਯੂਨੀਅਨ ਪੰਜਾਬ ਵੱਲੋਂ ਸਰੀਰਕ ਸਿੱਖਿਆ ਵਿਸ਼ੇ ਨੂੰ ਲਾਜ਼ਮੀ ਕਰਨ ਦੀ ਮੰਗ

May 21, 2024 11:13 AM
SehajTimes

ਮਾਨਸਾ : ਗੌਰਮਿੰਟ ਡੀ.ਪੀ.ਈ./ਲੈਕਚਰਾਰ ਯੂਨੀਅਨ ਪੰਜਾਬ ਵੱਲੋਂ ਜਥੇਬੰਦੀ ਦੇ ਸੂਬਾ ਸਰਪ੍ਰਸਤ ਸਿਕੰਦਰ ਸਿੰਘ ਮਾਨਸਾ ਦੀ ਅਗਵਾਈ ਹੇਠ ਇੱਥੇ ਬਾਲ ਭਵਨ ਵਿੱਚ ਇਕੱਤਰਤਾ ਕਰਕੇ ਸਰੀਰਕ ਸਿੱਖਿਆ ਅਧਿਆਪਕਾਂ ਦੀਆਂ ਸਮੱਸਿਆਵਾਂ ਸਬੰਧੀ ਚਰਚਾ ਅਤੇ ਸਰੀਰਕ ਸਿੱਖਿਆ ਵਿਸ਼ੇ ਨੂੰ ਲਾਜ਼ਮੀ ਕਰਨ ਦੀ ਮੰਗ ਕੀਤੀ ਗਈ। ਯੂਨੀਅਨ ਆਗੂਆਂ ਨੇ ਆਪਣੇ ਸੰਬੋਧਨ ਦੌਰਾਨ ਮੰਗ ਕੀਤੀ ਕਿ ਸਰੀਰਕ ਸਿੱਖਿਆ ਵਿਸ਼ੇ ਨੂੰ ਦਸਵੀਂ ਜਮਾਤ ਤੱਕ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਇਆ ਜਾਵੇ। ਉਹਨਾਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਖੇਡਾਂ ਵਿੱਚ ਰੁਚੀ ਵਧਾਉਣ ਲਈ ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ਤੱਕ ਸਰੀਰਕ ਸਿੱਖਿਆ ਵਿਸ਼ੇ ਦੇ ਛੇ–ਛੇ ਪੀਰੀਅਡ ਕੀਤੇ ਜਾਣ। ਆਗੂਆਂ ਨੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਕਿ ਸਕੂਲ ਦੇ ਸਮੁੱਚੇ ਟਾਈਮ ਟੇਬਲ ਵਿੱਚ ਸੁਧਾਰ ਕਰਕੇ ਰੋਜ਼ਾਨਾ 8 ਦੀ ਜਗ੍ਹਾ 9 ਪੀਰੀਅਡਾਂ ਦਾ ਟਾਈਮ ਟੇਬਲ ਤਿਆਰ ਕੀਤਾ ਜਾਵੇ ਤਾਂ ਕਿ ਹਰ ਵਿਸ਼ੇ ਨੂੰ ਬਣਦੇ ਪੀਰੀਅਡ ਮਿਲ ਸਕਣ। ਲਾਜ਼ਮੀ ਵਿਸ਼ਿਆਂ ਦੀ ਤਰਜ ‘ਤੇ ਸਰੀਰਕ ਸਿੱਖਿਆ ਵਿਸ਼ੇ ਦੇ ਸਾਲਾਨਾ ਪੇਪਰਾਂ ਦਾ ਮੁਲਾਂਕਣ ਬੋਰਡ ਦੁਆਰਾ ਕਰਵਾਇਆ ਜਾਵੇ ਅਤੇ ਸਰੀਰਕ ਸਿੱਖਿਆ ਵਿਸ਼ੇ ਦੀ ਪ੍ਰਯੋਗੀ ਪ੍ਰੀਖਿਆ ਲਈ ਪਹਿਲਾਂ ਦੀ ਤਰ੍ਹਾਂ ਬਾਹਰੀ ਪ੍ਰੀਖਿਅਕਾਂ ਦੀ ਡਿਊਟੀ ਲਗਾਈ ਜਾਵੇ। ਜਥੇਬੰਦੀ ਨੇ ਕਿਹਾ ਕਿ ਸਰੀਰਕ ਸਿੱਖਿਆ ਵਿਸ਼ੇ ਦੀ ਮਹੱਤਤਾ ਨੂੰ ਸਮਝਦੇ ਹੋਏ ਇਸ ਵਿਸ਼ੇ ਨੂੰ ਬਣਦਾ ਸਨਮਾਨ ਦਿੱਤਾ ਜਾਵੇ ਤਾਂ ਕਿ ਵਿਦਿਆਰਥੀਆਂ ਦਾ ਰੁਝਾਨ ਸਰੀਰਕ ਸਿੱਖਿਆ ਵਿਸ਼ੇ ਵੱਲ ਵਧੇ ਅਤੇ ਖੇਡਾਂ ਨਾਲ ਜੁੜ ਕੇ ਉਹ ਨਸ਼ੇ ਤੋਂ ਦੂਰ ਰਹਿਣ। ਇਸ ਮੌਕੇ ਜਥੇਬੰਦੀ ਦੇ ਸਰਪ੍ਰਸਤ ਸਿਕੰਦਰ ਸਿੰਘ ਮਾਨਸਾ, ਸੂਬਾ ਪ੍ਰਧਾਨ ਗੁਰਦੀਪ ਸਿੰਘ ਬੁਰਜ ਹਰੀ, ਰਾਜਵੀਰ ਸਿੰਘ, ਨਛੱਤਰ ਸਿੰਘ, ਗਗਨਦੀਪ ਸਿੰਘ, ਸ਼ਮਿੰਦਰ ਸਿੰਘ, ਪਰਵਿੰਦਰ ਸਿੰਘ, ਨਿਰਮਲ ਸਿੰਘ, ਨਰਿੰਜਣ ਸਿੰਘ, ਕਿਰਨਪਾਲ ਸਿੰਘ, ਜਸਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਹਰਜੀਤ ਸਿੰਘ ਜੋਗਾ ਨੇ ਵੀ ਸੰਬੋਧਨ ਕੀਤਾ।

Have something to say? Post your comment

 

More in Education

ਪੰਜਾਬ ਦੇ "ਸਕੂਲ ਮੈਂਟਰਸ਼ਿਪ ਪ੍ਰੋਗਰਾਮ" ਨੂੰ ਮਿਲਿਆ ਭਰਵਾਂ ਹੁੰਗਾਰਾ, ਮਹਿਜ਼ 3 ਦਿਨਾਂ ਵਿੱਚ 100 ਅਫ਼ਸਰਾਂ ਨੇ ਕੀਤਾ ਅਪਲਾਈ

ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਚੱਗਰਾਂ ਦਾ 8ਵੀਂ ਜਮਾਤ ਦਾ ਨਤੀਜਾ 100% ਰਿਹਾ

ਸਿੱਖਿਆ ਸੁਧਾਰਾਂ ਦੀ ਆਲੋਚਨਾ ਕਰਨ ਵਾਲਿਆਂ ਨੂੰ ਹਰਜੋਤ ਸਿੰਘ ਬੈਂਸ ਨੇ ਕਰੜੇ ਹੱਥੀਂ ਲਿਆ, ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਦੀਆਂ ਪ੍ਰਾਪਤੀਆਂ 'ਤੇ ਪਾਇਆ ਚਾਨਣਾ

ਇਕੱਲੇ-ਇਕੱਲੇ ਸਰਕਾਰੀ ਸਕੂਲ ਦੀ ਕਾਇਆ ਕਲਪ ਕਰਨ ਲਈ ਮਾਨ ਸਰਕਾਰ ਨੇ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ

"ਪੰਜਾਬ ਸਿੱਖਿਆ ਕ੍ਰਾਂਤੀ" ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਿੱਖਿਆ ਕ੍ਰਾਂਤੀ ਦਾ ਅਸਰ, ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਈ : ਅਜੀਤਪਾਲ ਸਿੰਘ ਕੋਹਲੀ

ਸ.ਮਿ.ਸ.ਖੇੜੀ ਗੁੱਜਰਾਂ ਦੇ 5 ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆ ਵਿੱਚ ਕੰਪਿਊਟਰ ਸਾਇੰਸ ਵਿਸ਼ੇ ਵਿੱਚ ਹਾਸਲ ਕੀਤੇ 100 ਵਿਚੋਂ 100 ਅੰਕ

ਸਿੱਖਿਆ ਮੰਤਰੀ ਬੈਂਸ ਵੱਲੋਂ ਅੱਠਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ

ਪੰਜਾਬ ਸਰਕਾਰ ਵੱਲੋਂ 'ਸਕੂਲ ਮੈਂਟਰਸ਼ਿਪ ਪ੍ਰੋਗਰਾਮ' ਸ਼ੁਰੂ; ਆਈਏਐੱਸ ਤੇ ਆਈਪੀਐੱਸ ਅਧਿਕਾਰੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਕਰਨਗੇ ਮਾਰਗਦਰਸ਼ਨ

ਸਿੱਖਿਆ ਕ੍ਰਾਂਤੀ: 12 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਨੂੰ ਸਰਵੋਤਮ ਸਿੱਖਿਆ ਮਿਆਰਾਂ ਮੁਤਾਬਕ ਕੀਤਾ ਅੱਪਗ੍ਰੇਡ