Sunday, November 10, 2024
BREAKING NEWS
ਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦਈਡੀ ਨੇ ਜੀਬੀਪੀ ਗਰੁੱਪ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਕੀਤੀ ਜਬਤਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦਮੁੱਖ ਮੰਤਰੀ ਨੇ ਕੇਜਰੀਵਾਲ ਦੀ ਹਾਜ਼ਰੀ ਵਿੱਚ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ ਚੁਕਾਈ ਸਹੁੰਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦਮੋਮੋਜ਼ ਖਾਣ ਨਾਲ ਔਰਤ ਦੀ ਮੌਤ ਬੱਚੇ ਹਸਪਤਾਲ ਵਿੱਚ ਇਲਾਜ ਅਧੀਨਚੰਡੀਗੜ੍ਹ ਵਿਖੇ ਭਾਜਪਾ ਖਿਲਾਫ ਆਮ ਆਦਮੀ ਪਾਰਟੀ ਦਾ ਜ਼ਬਰਦਸਤ ਰੋਸ਼ ਪ੍ਰਦਰਸ਼ਨਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ

Chandigarh

80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ 

May 21, 2024 04:00 PM
SehajTimes

ਮੁਹਾਲੀ : ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਾਂਝੇ ਉਦਮ ਨੇ ਵੋਟਰ ਜਾਗਰੂਕਤਾ ਮੁਹਿੰਮ ਵਿੱਚ ਨਵਾਂ ਰੂਹ ਫੂਕ ਦਿੱਤੀ ਹੈ। ਮਈ ਮਹੀਨੇ ਦੀ ਤਪਸ਼ ਵਿਚ ਵੀ ਆਪਣੇ ਫਰਜਾਂ ਪ੍ਰਤੀ ਵੋਟਰਾਂ ਨੂੰ ਜਾਗਰੂਕ ਕਰਨ ਅਤੇ 1 ਜੂਨ ਨੂੰ ਵੋਟ ਪਾਉਣ ਦਾ ਸੁਨੇਹਾ ਦੇਣ ਲਈ ਹਰ ਘਰ-ਹਰ ਦੁਕਾਨ ਜਾਂ ਪਾਰਕ ਵਿਚ ਰਾਹ-ਦਸੇਰਿਆਂ ਦੀ ਅਗਵਾਈ ਵਿਚ ਵਿਦਿਆਰਥੀਆਂ ਦਾ ਜੋਸ਼ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਦੇ ਵੋਟਰਾਂ ਵਿਚ ਖਿੱਚ ਪੈਦਾ ਕਰ ਰਿਹਾ ਹੈ। 

     ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਘਰ-ਘਰ ਇੱਕ ਜੂਨ ਨੂੰ ਵੋਟ ਪਾਉਣ ਦਾ ਸੁਨੇਹਾ ਦੇਣ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਪ੍ਰਿੰਸੀਪਲ ਸ਼ਲਿੰਦਰ ਸਿੰਘ ਦੀ ਅਗਵਾਈ ਸਕੂਲ ਆਫ ਐਮੀਨੈਂਸ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 3 ਬੀ 1 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼ 5 ਦੇ ਵੋਟਰ ਸਾਖ਼ਰਤਾ ਕਲੱਬਾਂ ਦੇ ਵਲੰਟੀਅਰਜ਼ ਵੱਲੋਂ ਨੱਚ ਗਾ ਕੇ, ਰੈਲੀ ਦੇ ਰੂਪ ਵਿੱਚ ਰਿਹਾਇਸ਼ੀ ਖੇਤਰਾਂ ਅਤੇ ਮਾਰਕੀਟ, ਫ਼ੈਜ਼ 3ਬੀ 2 ਮੁਹਾਲੀ ਵਿੱਚ ਵੋਟਰ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਗਏ। 

     ਇਹਨਾਂ ਸਮਾਗਮਾਂ ਵਿੱਚ ਬਤੌਰ ਵਿਸ਼ੇਸ਼ ਮਹਿਮਾਨ ਪਹੁੰਚੇ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਪ੍ਰਿੰਸੀਪਲ ਸ਼ਲਿੰਦਰ ਸਿੰਘ ਅਤੇ ਕੋਰ ਕਮੇਟੀ ਮੈਬਰ ਮਿਤੇਸ਼ ਮੁਕੇਸ਼  ਜੌਹਰ ਦੀ ਅਗਵਾਈ ਵਿਚ  ਐਮਵਲੰਟੀਅਰਾਂ ਨੇ ਗਿੱਧਾ ਪੇਸ਼ ਕੀਤਾ,  ਅਤੇ ਭੰਗੜੇ ਦੀ ਤਾਲ ਤੇ  “ਮੈ ਭਾਰਤ ਹਾਂ” ਗੀਤ  ਰਾਹੀਂ  1 ਜੂਨ ਨੂੰ ਵੋਟ ਪਾਉਣ ਦਾ ਸੁਨੇਹਾ ਦਿੱਤਾ। ਵਿਦਿਆਰਥੀ ਨਾਅਰੇ ਲਾ ਰਹੇ ਸਨ, “ਵੋਟ ਪਾਵਾਂਗੇ ਵੋਟ ਪਾਵਾਂਵਾਗੇ, ਮੰਮੀ-ਡੈਡੀ ਨੂੰ ਨਾਲ ਲੈ ਕੇ ਜਾਵਾਂਗੇ।

” ਵਿਦਿਆਰਥੀਆਂ ਵੱਲੋਂ ਰਾਹਗੀਰਾਂ ਦੀਆਂ ਕਾਰਾਂ ਤੇ ਮਾਰਕੀਟ ਵਿਚ ਸਟਿੱਕਰ ਲਾਏ ਗਏ ਅਤੇ ਡਫਲੀ ਵਜਾਉਂਦੇ ਹੋਏ ਲੋਕ ਸਭਾ ਚੋਣਾਂ ਵਿੱਚ ਪੰਜਾਬ ਦਾ ਮਾਸਕਟ ਸ਼ੇਰਾ ਨਾਲ ਲਿਜਾ ਕੇ ਵੋਟ ਪਾਉਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। 

     ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਮਾਰਕੀਟ ਵਿਚ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕਰਨ ਮੌਕੇ  ਗਰਮੀ ਦੇ ਕਹਿਰ ਤੋਂ ਬਚਣ ਲਈ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਦੱਸਿਆ ਗਿਆ ਕਿ ਹਰ ਇੱਕ ਬੂਥ ਉਪਰ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਾਈਆਂ ਜਾਣਗੀਆਂ ਅਤੇ ਟੈਂਟ ਲਗਾਏ ਜਾ ਰਹੇ ਹਨ। ਮਹਿਲਾ ਵੋਟਰਾਂ ਦੇ ਹੱਥਾਂ ਉਪਰ ਮਹਿੰਦੀ ਲਾਈ ਜਾਵੇਗੀ ਅਤੇ ਟੈਟੂ ਦੇ ਸ਼ੁਕੀਨ ਵੋਟਰਾਂ ਦੇ ਟੈਟੂ ਬਣਾਏ ਜਾਣਗੇ। ਇਸ ਤੋਂ ਇਲਾਵਾ ਸੈਲਫੀ ਪੁਆਇੰਟ ਵੀ ਬਣਾਏ ਜਾ ਰਹੇ ਹਨ।

Have something to say? Post your comment

 

More in Chandigarh

ਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀ

ਮੋਹਾਲੀ ; ਬਾਰ ਐਸੋਸੀਏਸ਼ਨ ਦੀ ਚੋਣ ਵਿੱਚ ਸਨੇਹਪ੍ਰੀਤ ਸਿੰਘ ਨੂੰ ਪ੍ਰਧਾਨ ਅਤੇ ਅਕਸ਼ੇ ਚੇਤਲ ਨੂੰ ਸਕੱਤਰ ਚੁਣਿਆ

Vigilance Bureau ਵੱਲੋਂ ਸਰਕਾਰ ਨੂੰ 35 ਕਰੋੜ ਰੁਪਏ ਦਾ ਚੂਨਾ ਲਾਉਣ ਵਾਲਾ ਕੀਤਾ ਕਾਬੂ

ਕਡਾਲਾ ਦੇ ਅਗਾਂਹਵਧੂ ਕਿਸਾਨ ਜਸਮਿੰਦਰ ਨੇ ਡੀ ਏ ਪੀ  ਖਾਦ ਦੇ ਬਦਲ ਵਜੋਂ 12:32:16 m ਵਰਤਣ ਦੀ ਕੀਤੀ ਅਪੀਲ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਵਿਧਾਇਕ ਕੁਲਵੰਤ ਸਿੰਘ ਨਾਲ ਮੋਹਾਲੀ ਸ਼ਹਿਰ ਦੇ ਮਸਲਿਆਂ ਸਬੰਧੀ ਮੀਟਿੰਗ

ਈਡੀ ਨੇ ਜੀਬੀਪੀ ਗਰੁੱਪ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਕੀਤੀ ਜਬਤ

ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ 18 ਦਿਨਾਂ ਦੇ ਅੰਦਰ 48 ਫ਼ੀਸਦੀ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ: ਗੁਰਮੀਤ ਸਿੰਘ ਖੁੱਡੀਆਂ

ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ ‘ਲਾਈਵ ਸਰਟੀਫਿਕੇਟ’ ਅਪਲੋਡ ਕਰਨ ਲਈ ਕੀਤੀ ਜਾਵੇਗੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ : ਮਹਿੰਦਰ ਭਗਤ

ਭਾਜਪਾ ਆਗੂ ਤਾਹਿਲ ਸ਼ਰਮਾ ਨੇ ਆਪਣੇ ਜਨਮ ਦਿਨ ਮੌਕੇ "ਪਾਰਕਾਂ ਦੀ ਸਫਾਈ" ਮੁਹਿੰਮ ਦੀ ਕੀਤੀ ਸ਼ੁਰੂਆਤ

ਵਿਧਾਇਕ ਕੁਲਵੰਤ ਸਿੰਘ ਨੇ Mohali ਸ਼ਹਿਰ ਵਿੱਚ ਸਫਾਈ ਲਈ 2 ਹੋਰ ਨਵੀਆਂ ਮਕੈਨੀਕਲ ਸਵੀਪਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ