ਮਾਲੇਰਕੋਟਲਾ : ਡਿਪਟੀ ਡਾਇਰੈਕਟਰ ਡਾ.ਜਤਿੰਦਰ ਕਾਂਸਲ ਅਤੇ ਸਲਾਹਕਾਰ ਕਮਿਊਨਿਟੀ ਪ੍ਰਕਿਰਿਆਵਾਂ, ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਮੋਨਿਕਾ ਬੱਬਰ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਹਸਪਤਾਲਾਂ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਮਾਲੇਰਕੋਟਲਾ ਦੀਆਂ ਸਿਹਤ ਸੰਸਥਾਵਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਬ-ਡਵੀਜ਼ਨ ਹਸਪਤਾਲ ਮਾਲੇਰਕੋਟਲਾ ‘ਚ ਇਲਾਜ ਕਰਵਾਉਣ ਆਏ ਲੋਕਾਂ ਨਾਲ ਹਸਪਤਾਲ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਇੱਕਤਰ ਕੀਤੀ । ਇਸ ਉਪਰੰਤ ਡਿਪਟੀ ਡਾਇਰੈਕਟਰ ਦੀ ਅਗਵਾਈ ਅਧੀਨ ਆਈ ਟੀਮ ਨੇ ਸਿਵਲ ਸਰਜਨ ਡਾ ਪ੍ਰਦੀਪ ਕੁਮਾਰ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਡਿਪਟੀ ਡਾਇਰੈਕਟਰ ਡਾ.ਜਤਿੰਦਰ ਕਾਂਸਲ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਹਦਾਇਤ ਕੀਤੀ ਕਿ ਸਿਹਤ ਸੰਸਥਾਵਾਂ ‘ਚ ਇਲਾਜ ਕਰਵਾਉਣ ਲਈ ਆ ਰਹੇ ਮਰੀਜ਼ਾਂ ਨੂੰ ਮਿਆਰੀ ਇਲਾਜ ਅਤੇ ਸਹੂਲਤਾਂ ਦੇਣਾ ਯਕੀਨੀ ਬਣਾਉਣ ਬਾਰੇ ਕਿਹਾ ਗਿਆ। ਉਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ ਆਮ ਜਨਤਾ ਲਈ ਅਹਿਮ ਹਨ ਕਿਉਂਕਿ ਲੋੜਵੰਦ ਲੋਕਾਂ ਆਪਣਾ ਉੱਚ ਮਿਆਰੀ ਇਲਾਜ ਘੱਟ ਖਰਚ ਤੇ ਕਰਵਾ ਸਕਦੇ ਹਨ । ਮੀਟਿੰਗ ਤੋਂ ਪਹਿਲਾਂ ਡਿਪਟੀ ਡਾਇਰੈਕਟਰ ਵੱਲੋਂ ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਿਸ਼ਮਾਂ ਭੌਰਾ ਅਤੇ ਮੋਨਿਕਾ ਬੱਬਰ ਸਲਾਹਕਾਰ ਕਮਿਊਨਿਟੀ ਪ੍ਰਕਿਰਿਆਵਾਂ, ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਨਾਲ ਸਬ-ਡਵੀਜਨ ਹਸਪਤਾਲ ਮਾਲੇਰਕੋਟਲਾ ਦਾ ਦੌਰਾ ਕੀਤਾ ਗਿਆ। ਉਨ੍ਹਾਂ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ਼ ਨੂੰ ਕਿਹਾ ਕਿ ਲੋਕਾਂ ਲਈ ਡਾਕਟਰ ਤੇ ਸਟਾਫ ਰੱਬ ਦਾ ਦੂਜਾ ਰੂਪ ਹੁੰਦੇ ਹਨ, ਇਸ ਲਈ ਉਹ ਲੋਕਾਂ ਨੂੰ ਬਿਨ੍ਹਾ ਖੱਜਲ ਖੁਆਰੀ ਬਿਹਤਰੀਨ ਸਿਹਤ ਸਹੂਲਤਾਂ ਮੁਹਾਈਆ ਕਰਵਾਉਣ। ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਉਹ ਆਪਣੀ ਡਿਉਟੀ ਪੂਰੀ ਜ਼ਿੰਮੇਵਾਰੀ ਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਹਸਪਤਾਲ ਵਿੱਚ ਆਏ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣਾ ਯਕੀਨੀ ਬਣਾਉਣ। ਇਸ ਮੌਕੇ ਸਬ-ਡਵੀਜਨ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਜੀਤ ਸਿੰਘ, ਡਾ. ਰੀਤੂ ਸੇਠੀ, ਡਾ. ਰਜੇਸ਼ ਗਰਗ, ਡੀਪੀਐਮ ਕੁਲਵੰਤ ਸਿੰਘ, ਡੀਸੀਐਮ ਸੁਹਾਵਾ ਸਿੰਘ, ਬਲਾਕ ਐਜੂਕੇਟਰ ਰਣਬੀਰ ਸਿੰਘ ਢੰਡੇ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।