Sunday, September 08, 2024
BREAKING NEWS
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ ਹੋਇਆ ਰਿਲੀਜ਼ਆਨਲਾਈਨ ਪਾਸਪੋਰਟ ਪੋਰਟਲ 5 ਦਿਨਾਂ ਲਈ ਹੋਇਆ ਬੰਦਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀਆਂਗਣਵਾੜੀ ਸੈਂਟਰਾਂ,ਸਕੂਲਾਂ, ਰਾਸ਼ਨ ਡਿਪੂਆਂ ਦਾ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅਚਨਚੇਤ ਦੌਰਾਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਦੀ ਸੜਕ ਦੇ ਨਵ ਨਿਰਮਾਣ ਦੀ ਸ਼ੁਰੂਆਤ ਪੰਜਾਬ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਲਈ ਕਰ ਰਹੀ ਹੈ ਸ਼ਾਨਦਾਰ ਕੰਮ : ਅਮਨ ਅਰੋੜਾਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਦੌਰਾ ਕਰਕੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਲਾਭਕਾਰੀ ਸਕੀਮਾਂ ਦਾ ਨਿਰੀਖਣ ਕੀਤਾਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕਾਂਗਰਸ ‘ਚ ਵਾਪਸੀਟੋਲ ਪਲਾਜ਼ੇ ‘ਤੇ FASTag ਦੀ ਥਾਂ ‘ਤੇ ਆ ਰਿਹੈ GNSSਕੁਮਕੁਮ ਭਾਗਿਆ ਫੇਮ ਆਸ਼ਾ ਸ਼ਰਮਾ ਦਾ ਹੋਇਆ ਦੇਹਾਂਤ

Chandigarh

ਵਿਜੀਲੈਂਸ ਬਿਊਰੋ ਵੱਲੋਂ PSPCL ਦਾ ਲਾਈਨਮੈਨ ਤੇ ਸਾਬਕਾ ਸਰਪੰਚ ਗ੍ਰਿਫਤਾਰ

May 22, 2024 11:56 AM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਪੀ.ਐਸ.ਪੀ.ਸੀ.ਐਲ ਦਫ਼ਤਰ ਖੰਨਾ-2 , ਜ਼ਿਲਾ ਲੁਧਿਆਣਾ ਵਿਖੇ ਤਾਇਨਾਤ ਲਾਈਨਮੈਨ ਮਨਜਿੰਦਰ ਸਿੰਘ ਉਰਫ਼ ਰਾਜੂ ਅਤੇ ਪਿੰਡ ਦੁਲਵਾਂ ਦੇ ਸਾਬਕਾ ਸਰਪੰਚ ਪਰਮਜੀਤ ਸਿੰਘ, ਬਲਾਕ ਖੇੜੀ ਨੌਧ ਸਿੰਘ, ਜਿਲ੍ਹਾ ਫਤਿਹਗੜ੍ਹ ਸਾਹਿਬ ਨੂੰ 12000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਸਹਾਇਕ ਸਬ ਇੰਸਪੈਕਟਰ (ਸੇਵਾਮੁਕਤ) ਬਲਵਿੰਦਰ ਸਿੰਘ ਵਾਸੀ ਗੁਰੂ ਨਾਨਕ ਨਗਰ ਕਲੋਨੀ, ਖੰਨਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦਰਜ ਉੱਪਰ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਨੇ ਆਪਣੇ ਪਲਾਟ ਲਈ ਬਿਜਲੀ ਦਾ ਨਵਾਂ ਮੀਟਰ ਲਗਾਉਣ ਲਈ ਦਰਖਾਸਤ ਦਿੱਤੀ ਸੀ ਪਰ ਇਲਾਕੇ ਦੇ ਲਾਈਨਮੈਨ ਮਨਜਿੰਦਰ ਸਿੰਘ ਨੇ ਸਾਬਕਾ ਸਰਪੰਚ ਪਰਮਜੀਤ ਸਿੰਘ ਰਾਹੀਂ 15000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 12000 ਰੁਪਏ ਵਿੱਚ ਹੋਇਆ ਹੈ।
ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇਸ ਕੰਮ ਬਦਲੇ ਮੁਲਜ਼ਮ ਲਾਈਨਮੈਨ 18-04-2024 ਨੂੰ ਪਰਮਜੀਤ ਸਿੰਘ ਦੀ ਹਾਜਰੀ ਵਿਚ 2500 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ ਅਤੇ ਬਾਕੀ 9500 ਰੁਪਏ ਪਰਮਜੀਤ ਸਿੰਘ ਨੂੰ ਉਸਦੇ ਦਫਤਰ ਖੰਨਾ ਵਿਖੇ 19.04.24 ਨੂੰ ਦੇ ਦਿੱਤੇ ਹਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦਿਆਂ ਉਨ੍ਹਾਂ ਦੀ ਕਾਲ ਰਿਕਾਰਡਿੰਗ ਵੀ ਕਰ ਲਈ ਅਤੇ ਉਕਤ ਸ਼ਿਕਾਇਤ ਦਰਜ ਕਰਵਾ ਦਿੱਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਰਿਸ਼ਵਤ ਲੈਣ ਬਾਰੇ ਤੱਥ ਸਹੀ ਪਾਏ ਗਏ ਜਿਸ ਕਰਕੇ ਮੁਲਜ਼ਮ ਮਨਜਿੰਦਰ ਸਿੰਘ ਲਾਈਨਮੈਨ ਅਤੇ ਪਰਮਜੀਤ ਸਿੰਘ ਸਾਬਕਾ ਸਰਪੰਚ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ ਧਾਰਾ 120 ਬੀ ਤਹਿਤ ਐਫਆਈਆਰ ਨੰਬਰ 21 ਮਿਤੀ 20.05.24 ਨੂੰ ਵਿਜੀਲੈਂਸ ਥਾਣਾ ਲੁਧਿਆਣਾ ਰੇਂਜ ਵਿਖੇ ਦਰਜ ਕੀਤੀ ਗਈ ਹੈ। ਉਕਤ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰਕੇ 12000 ਰੁਪਏ ਦੀ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਸਬੰਧਤ ਇਲਾਕੇ ਦੇ ਜੂਨੀਅਰ ਇੰਜੀਨੀਅਰ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Have something to say? Post your comment

 

More in Chandigarh

ਏਸ਼ੀਅਨ ਪੈਸੀਫਿਕ ਵਕੀਲਾਂ ਦੇ ਮੀਤ ਪ੍ਰਧਾਨ ਬਣੇ ਜਸਪਾਲ ਸਿੰਘ ਦੱਪਰ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਵਫਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਮੁਫਤ ਹੋਮਿਓਪੈਥਿਕ ਮੈਡੀਕਲ ਚੈਕਅਪ ਕੈਂਪ ਲਗਾਇਆ

ਅਧਿਆਪਕ ਦਿਵਸ ਮੌਕੇ ਬੱਚਿਆਂ ਨੇ ਕੀਤਾ ਅਧਿਆਪਕਾਂ ਦਾ ਸਨਮਾਨ

ਰਾਜ ਭਵਨ ਵਿਖੇ ਆਯੋਜਿਤ ਸਮਾਗਮ ਦੌਰਾਨ ਪ੍ਰਿੰਸੀਪਲ ਸ਼੍ਰੀਮਤੀ ਆਸ਼ਾ ਰਾਣੀ ਦਾ ਸਨਮਾਨ

ਪਿੰਡ ਦੀ ਪਹੁੰਚ ਸੜਕ ਬੁਰੀ ਤਰ੍ਹਾਂ ਟੁੱਟਣ ਕਾਰਨ ਵਸਨੀਕ ਪਰੇਸ਼ਾਨ

ਦੁਆਬਾ ਗਰੁੱਪ ਨੇ ਕੀਤਾ ਅਧਿਆਪਕ ਦਿਵਸ ਤੇ ਅਧਿਆਪਕਾਂ ਦਾ ਸਨਮਾਨ

ਏਆਈਕੇਸੀਸੀ ਅਤੇ ਬੀਕੇਯੂ ਦੇ ਵਫ਼ਦ ਨੇ ਫੂਡ ਪ੍ਰੋਸੈਸਿੰਗ ਅਤੇ ਰੇਲਵੇ ਰਾਜ ਮੰਤਰੀ ਸ. ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ

ਕੇਂਦਰ ਸਰਕਾਰ ਤੋਂ ਰਾਜ ਸਰਕਾਰਾਂ ਦੇ ਸਲਾਹ-ਮਸ਼ਵਰੇ ਅਤੇ ਭਾਈਵਾਲੀ ਵਿੱਚ ਖੇਤੀ ਬਾਰੇ ਇੱਕ ਰਾਸ਼ਟਰੀ ਨੀਤੀ ਲਿਆਉਣ ਦੀ ਮੰਗ

ਅਧਿਆਪਕ ਦਿਵਸ ਮਨਾਇਆ