Friday, November 22, 2024

Malwa

30 ਮਈ ਨੂੰ ਸ਼ਾਮ 06 ਵਜੇ ਤੋਂ 01 ਜੂਨ ਚੋਣਾਂ ਵਾਲੇ ਦਿਨ ਸ਼ਾਮ 06 ਵਜੇ ਤੱਕ ਤੱਕ ਡਰਾਈ-ਡੇ ਘੋਸ਼ਿਤ : ਜ਼ਿਲ੍ਹਾ ਮੈਜਿਸਟਰੇਟ

May 22, 2024 02:09 PM
ਅਸ਼ਵਨੀ ਸੋਢੀ

ਮਾਲੇਰਕੋਟਲਾ  : ਜ਼ਿਲ੍ਹਾ ਮੈਜਿਸਟਰੇਟ -ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ. ਪੱਲਵੀ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 30 ਮਈ 2024 ਤੋਂ ਵੋਟਾਂ ਵਾਲੇ ਦਿਨ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ (04 ਜੂਨ) ਸ਼ਰਾਬ ਦੀ ਵਿੱਕਰੀ ਉੱਪਰ ਰੋਕ ਲਗਾਈ ਜਾਂਦੀ ਹੈ।ਜ਼ਿਲ੍ਹਾ ਮੈਜਿਸਟਰੇਟ ਡਾ. ਪੱਲਵੀ ਨੇ  ਦੱਸਿਆ ਕਿ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮਲੇਰਕੋਟਲਾ ਵਿੱਚ 30 ਮਈ 2024 ਨੂੰ ਸ਼ਾਮ 06 ਵਜੇ ਤੋਂ  ਲੈ ਕੇ ਚੋਣਾਂ ਵਾਲੇ ਦਿਨ 01 ਜੂਨ 2024 ਨੂੰ ਸ਼ਾਮ 06 ਵਜੇ ਤੱਕ (48 ਘੰਟੇ ਲਈ) ਪੂਰੀ ਤਰ੍ਹਾਂ ਡਰਾਈ ਡੇਅ ਰਹਿਣ ਦੇ ਨਾਲ-ਨਾਲ ਸ਼ਰਾਬ ਦੀ ਵਿੱਕਰੀ ਤੇ ਪੂਰਨ ਤੌਰ ਤੇ ਪਾਬੰਦੀ ਰਹੇਗੀ। ਉਨ੍ਹਾਂ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਵਾਲੇ ਦਿਨ 04 ਜੂਨ 2024 ਨੂੰ ਵੀ ਪੂਰੇ ਦਿਨ ਦਾ ਡਰਾਈ ਡੇ ਘੋਸ਼ਿਤ ਕੀਤਾ ਹੈ ,ਪੂਰੇ ਦਿਨ ਸ਼ਰਾਬ ਦੀ ਵਿੱਕਰੀ ਉੱਪਰ ਰੋਕ ਰਹੇਗੀ।ਇਨ੍ਹਾਂ ਹੁਕਮਾਂ ਤਹਿਤ ਡਰਾਈ ਡੇਜ਼ ਦੌਰਾਨ ਜ਼ਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਕਿਸੇ ਹੋਟਲ, ਅਹਾਤੇ,  ਦੁਕਾਨ, ਠੇਕਿਆਂ ਜਾਂ ਕਿਸੇ ਹੋਰ ਜਗ੍ਹਾ, ਜਨਤਕ ਜਾਂ ਨਿੱਜੀ, ਕੋਈ ਵੀ ਧਾਰਮਿਕ, ਖ਼ਾਮੀ ਜਾਂ ਨਸ਼ਾ ਕਰਨ ਵਾਲੀ ਸ਼ਰਾਬ ਜਾਂ ਸਮਾਨ ਪ੍ਰਕਿਰਤੀ ਦਾ ਕੋਈ ਹੋਰ ਪਦਾਰਥ ਵੇਚਿਆ ਜਾਂ ਵੰਡਿਆ ਨਹੀਂ ਜਾਵੇਗਾ ਅਤੇ ਕਿਸੇ ਵੀ ਸ਼ਰਾਬ ਦੀਆਂ ਦੁਕਾਨਾਂ, ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਵੇਚਣ/ਪਰੋਸਣ ਵਾਲੇ ਹੋਰ ਅਦਾਰਿਆਂ ਨੂੰ ਉਪਰੋਕਤ ਦਿਨਾਂ ਵਿੱਚ ਕਿਸੇ ਨੂੰ ਵੀ ਸ਼ਰਾਬ ਵੇਚਣ/ਪਰੋਸਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਨ੍ਹਾਂ ਹੁਕਮਾਂ ਤਹਿਤ ਗੈਰ ਮਲਕੀਅਤ ਵਾਲੇ ਕਲੱਬਾਂ, ਸਟਾਰ ਹੋਟਲਾਂ, ਰੈਸਟੋਰੈਂਟਾਂ ਆਦਿ ਅਤੇ ਕਿਸੇ ਵੀ ਵਿਅਕਤੀ ਦੁਆਰਾ ਚਲਾਏ ਜਾਂਦੇ ਹੋਟਲ ਭਾਵੇਂ ਉਨ੍ਹਾਂ ਨੂੰ ਸ਼ਰਾਬ ਰੱਖਣ ਅਤੇ ਸਪਲਾਈ ਕਰਨ ਲਈ ਵੱਖ-ਵੱਖ ਸ਼੍ਰੇਣੀਆਂ ਦੇ ਲਾਇਸੈਂਸ ਜਾਰੀ ਕੀਤੇ ਗਏ ਹੋਣ, ਉਨ੍ਹਾਂ ਉੱਪਰ ਵੀ ਇਨ੍ਹਾਂ ਦਿਨਾਂ ਵਿੱਚ ਪੂਰਨ ਤੌਰ ਤੇ ਪਾਬੰਦੀ ਰਹੇਗੀ। ਆਬਕਾਰੀ ਕਾਨੂੰਨ ਤਹਿਤ ਬਿਨਾਂ ਲਾਇਸੈਂਸ ਦੇ ਪਰਮਿਟਾਂ ਤੇ ਸ਼ਰਾਬ ਦੇ ਭੰਡਾਰਨ ਤੇ ਪਾਬੰਦੀ ਸਖ਼ਤੀ ਹੋਵੇਗੀ ।ਇਹ ਹੁਕਮ ਪੂਰਨ ਤੌਰ ਤੇ ਲਾਗੂ ਕਰਵਾਉਣ ਲਈ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਮਾਲੇਰਕੋਟਲਾ ਜ਼ਿੰਮੇਵਾਰ ਹੋਣਗੇ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ