ਪਟਿਆਲਾ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ. ਕਰਨਲ ਮਨਿੰਦਰ ਸਿੰਘ ਰੰਧਾਵਾ (ਸੇਵਾਮੁਕਤ) ਨੇ ਦੱਸਿਆ ਕਿ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ, ਪਟਿਆਲਾ ਵਿਖੇ ਵਿਦਿਆਰਥੀਆਂ ਲਈ ਇੱਕ ਸਾਲ ਦਾ ਪੰਜਾਬੀ ਸਟੈਨੋਗ੍ਰਾਫ਼ੀ ਦਾ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਅਧੀਨ ਪੰਜਾਬੀ ਸਟੈਨੋ ਅਤੇ ਪੰਜਾਬੀ ਟਾਈਪ ਦੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਕੋਰਸ ਭਾਸ਼ਾ ਵਿਭਾਗ, ਪਟਿਆਲਾ (ਪੰਜਾਬ) ਤੋਂ ਮਾਨਤਾ ਪ੍ਰਾਪਤ ਹੈ ਅਤੇ ਕੋਰਸ ਲਈ ਘੱਟੋ-ਘੱਟ ਯੋਗਤਾ ਗਰੈਜੂਏਸ਼ਨ ਪਾਸ ਹੈ।
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਦੱਸਿਆ ਕਿ ਦਾਖਲਾ ਲੈਣ ਲਈ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਅਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਨੂੰ ਪਹਿਲ ਦੇ ਆਧਾਰ ਤੇ ਵਿਚਾਰਿਆ ਜਾਵੇਗਾ। ਦਾਖਲਾ ਫਾਰਮ ਭਰਨ ਦੀ ਆਖਰੀ ਮਿਤੀ 10 ਅਕਤੂਬਰ 2020 ਹੈ। ਲੈਫ.ਕਰਨਲ ਰੰਧਾਵਾ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੋਰਸ ਵਿੱਚ ਦਾਖਲਾ ਲੈ ਕੇ ਸਰਕਾਰ ਵੱਲੋਂ ਦਿੱਤੀ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਨ੍ਹਾਂ ਕੋਰਸਾਂ ਵਿਚ ਦਾਖਲੇ ਸਬੰਧੀ ਜਾਣਕਾਰੀ ਲੈਣ ਲਈ ਕਿਸੇ ਵੀ ਕੰਮ-ਕਾਜ ਵਾਲੇ ਦਿਨ ਫੋਨ ਨੰ: 0175-2361188 ਤੇ ਸੰਪਰਕ ਕੀਤਾ ਜਾ ਸਕਦਾ ਹੈ।