ਚੰਡੀਗੜ੍ਹ : ਕੋਰੋਨਾ ਮਹਾਂਮਾਰੀ ਕਾਰਨ ਹਰ ਪਾਸੇ ਹਾਹਾਕਾਰ ਮੱਚੀ ਹੋਈ ਹੈ। ਇਸੇ ਸਬੰਧ ਵਿਚ ਚੰਡੀਗੜ੍ਹ ਵਿਚ ਵੀ ਦਿਨੋ ਦਿਨ ਕੋਰੋਨਾ ਮਰੀਜ਼ਾਂ ਦੀ ਸੰਖਿਆ ਵੱਧ ਰਿਹਾ ਹੈ ਅਤੇ ਇਸ ਦੇ ਨਾਲ ਹੀ ਮੌਤ ਦਰ ਵੀ ਵੱਧ ਰਹੀ ਹੈ। ਅਜਿਹੇ ਵਿਚ ਪ੍ਰਸ਼ਾਸਨ ਨੇ ਪਹਿਲਾਂ ਹੀ ਤਾਲਾਬੰਦੀ ਲਾਈ ਹੋਈ ਹੈ। ਹੁਣ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਕੋਰੋਨਾ ਮਰੀਜ਼ਾਂ ਲਈ ਇਕ ਹੋਰ ਹੰਭਲਾ ਮਾਰਿਆ ਹੈ ਜਿਸ ਤਹਿਤ ਹੁਣ ਮਰੀਜ਼ਾਂ ਨੂੰ ਹਸਪਤਾਲਾਂ ਵਿਚ ਬੈਡ ਲੈਣ ਲਈ ਮੁਸ਼ਕਲ ਪੇਸ਼ ਨਹੀ ਆਵੇਗੀ। ਇਸ ਸਬੰਧੀ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰਿਦਾ ਨੇ ਕਿਹਾ ਹੈ ਕਿ ਬੈੱਡ ਦੀ ਉਪਲੱਬਧਤਾ ਸਬੰਧੀ ਰੋਜ਼ ਯੂ. ਟੀ. ਪ੍ਰਸ਼ਾਸਨ ਦੀ ਵੈੱਬਸਾਈਟ ’ਤੇ ਡਾਟਾ ਅੱਪਲੋਡ ਕੀਤਾ ਜਾਵੇਗਾ। ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਹੀ ਅਜਿਹਾ ਕੀਤਾ ਜਾ ਰਿਹਾ ਹੈ। ਨਾਲ ਹੀ ਆਕਸੀਜਨ ਲਈ ਵੀ ਇਕ ਸਪੈਸ਼ਲ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ।