ਚੰਡੀਗੜ੍ਹ : ਅਕਸਰ ਲੋਕਾਂ ਦੀ ਭਲਾਈ ਕਰਨ ਲਈ ਜਾਣੇ ਜਾਂਦੇ ਡਾ.ਐੱਸ.ਪੀ. ਸਿੰਘ ਓਬਰਾਏ ਨੇ ਪੰਜਾਬ ਵਾਸੀਆਂ ਲਈ ਵੱਡੀ ਮਦਦ ਦਾ ਹੱਥ ਅੱਗੇ ਵਧਾਇਆ ਹੈ ਅਤੇ ਆਕਸੀਜਨ ਪਲਾਂਟ ਲਾਉਣ ਲਈ ਮੁੱਖ ਮੰਤਰੀ ਨੂੰ ਕਿਹਾ ਹੈ। ਜਾਣਕਾਰੀ ਅਨੁਸਾਰ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਦੇ ਬਾਨੀ ਡਾ. ਓਬਰਾਏ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਉਣ ’ਚ ਆਪਣੇ ਵਲੋਂ ਅੱਧਾ ਖ਼ਰਚਾ ਚੁੱਕਣ ਦਾ ਭਰੋਸਾ ਦਿੱਤਾ ਹੈ। ਐੱਸ.ਪੀ. ਓਬਰਾਏ ਨੇ ਮੁੱਖ ਮੰਤਰੀ ਨੂੰ ਟਵੀਟ ਕਰ ਕੇ ਕਿਹਾ ਹੈ ਕਿ ਸਰਕਾਰ ਪੰਜਾਬ ’ਚ ਨਵੇਂ ਆਕਸੀਜਨ ਪਲਾਂਟ ਬਣਾਉਣ ਦੀ ਯੋਜਨਾ ’ਤੇ ਕੰਮ ਕਰੇ ਅਤੇ ਘੱਟੋ-ਘੱਟ 10 ਨਵੇਂ ਸਰਕਾਰੀ ਪਲਾਂਟ ਬਣਾਵੇ ਤੇ ਉਨ੍ਹਾਂ ਵਲੋਂ ਇਨ੍ਹਾਂ ਪਲਾਟਾਂ ਦਾ ਅੱਧਾ ਖ਼ਰਚਾ ਚੁੱਕਣ ਦਾ ਵਾਅਦਾ ਕੀਤਾ ਗਿਆ ਹੈ। ਹੁਣ ਅੱਗੇ ਵੇਖਣਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਦਾ ਕੀ ਜਵਾਬ ਦਿੰਦੇ ਹਨ।