ਇਜ਼ਰਾਈਲ : ਵਿਦੇਸ਼ ਮੰਤਰੀ ਇਜ਼ਰਾਈਲ ਕਾਟਜ਼ ਨੇ ਇਸ ਫੈਸਲੇ ’ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਹੈ ਕਿ ਨਾਰਵੇ ਅਤੇ ਆਇਰਲੈਂਡ ਵਰਗੇ ਦੇਸ਼ਾਂ ਨੂੰ ਫਲਸਤੀਨ ਨੂੰ ਮਾਨਤਾ ਦੇਣਾ ਅੱਤਵਾਦ ਨੂੰ ਇਨਾਮ ਦੇਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਇਜ਼ਰਾਈਲ ਉਸ ਦੀ ਪ੍ਰਭੂਸੱਤਾ ਨੂੰ ਢਾਹ ਲਾਉਣ ਵਾਲਿਆਂ ਖ਼ਿਲਾਫ਼ ਚੁੱਪ ਨਹੀ ਬੈਠੇਗਾ। ਉਨ੍ਹਾਂ ਕਿਹਾ ਕਿ ਜੇਕਰ ਸਪੇਨ ਨੇ ਫਲਸਤੀਨ ਨੂੰ ਮਾਨਤਾ ਦਿੱਤੀ ਤਾਂ ਉਹ ਉਚਿਤ ਕਦਮ ਚੁੱਕਣਗੇ। ਦੂਜੇ ਪਾਸੇ ਨਾਰਵੇ ਦੇ ਪ੍ਰਧਾਨ ਮੰਤਰੀ ਜੋਨਾਸ ਗਾਰ ਸਟੋਰ ਨੇ ਕਿਹਾ ਕਿ ਫਲਸਤੀਨ ਨੂੰ ਇੱਕ ਦੇਸ਼ ਦੇ ਰੂਪ ਵਿੱਚ ਮਾਨਤਾ ਦੇਣ ਤੋਂ ਇਲਾਵਾ ਮੱਧ ਪੂਰਬ ਵਿੱਚ ਸ਼ਾਂਤੀ ਦਾ ਕੋਈ ਹੋਰ ਰਸਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਅਗਲੇ ਹਫਤੇ 29 ਮਈ ਨੂੰ ਫਲਸਤੀਨ ਨੂੰ ਮਾਨਤਾ ਦੇਣਗੇ। ਇਜ਼ਰਾਈਲ ਹਮਾਸ ਯੁੱਧ ਦੇ ਦੌਰਾਨ ਨਾਰਵੇ ਆਇਰਲੈਂਡ ਅਤੇ ਸਪੇਨ ਨੇ ਰਸਮੀ ਤੌਰ ’ਤੇ ਫਲਸਤੀਨ ਨੂੰ ਦੇਸ਼ ਵਜੋਂ ਮਾਨਤਾ ਦੇ ਸਕਦੇ ਹਨ। ਇਸ ਤੋਂ ਨਾਰਾਜ਼ Çਂੲਜ਼ਰਾਈਲ ਨੇ ਇਨ੍ਹਾਂ ਯੂਰਪੀ ਦੇਸ਼ਾਂ ਤੋਂ ਆਪਣੇ ਰਾਜਦੂਤਾਂ ਨੂੰ ਵਾਪਸ ਬੁਲਾਉਣ ਦਾ ਐਲਾਣ ਕੀਤਾ ਹੈ। ਕਾਟਜ਼ ਨੇ ਇਹ ਵੀ ਕਿਹਾ ਕਿ ਫਲਸਤੀਨ ਨੂੰ ਮਾਨਤਾ ਦੇਣ ਦਾ ਫੈਸਲਾ ਗਾਜ਼ਾ ਤੋਂ ਬੰਧਕਾਂ ਦੀ ਵਾਪਸੀ ਅਤੇ ਜੰਗਬੰਦੀ ਦੀਆਂ ਕੋਸ਼ਿਸ਼ਾਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਟੀਚੇ ਨੂੰ ਹਾਸਲ ਕਰਨ ਲਈ ਦ੍ਰਿੜ ਹਾਂ। ਦੁਨੀਆ ਦੇ 140 ਤੋਂ ਵੱਧ ਦੇਸ਼ਾਂ ਨੇ ਫਲਸਤੀਨ ਨੂੰ ਮਾਨਤਾ ਦਿੱਤੀ ਹੈ ਪਰ ਕਈ ਯੂਰਪੀ ਦੇਸ਼ਾਂ ਅਤੇ ਅਮਰੀਕਾ ਨੇ ਅਜਿਹਾ ਨਹੀਂ ਕੀਤਾ ਹੈ। ਇਹੀ ਕਾਰਨ ਹੈ ਕਿ ਫਲਸਤੀਨ ਸੰਯੁਕਤ ਰਾਸ਼ਟਰ ਦਾ ਸਥਾਈ ਮੈਂਬਰ ਨਹੀਂ ਬਣ ਸਕਿਆ ਹੈ। ਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਫਲਸਤੀਨ ਦੀ ਸਥਾਈ ਮੈਂਬਰਸ਼ਿਪ ਦਾ ਸਮਰਥਨ ਕੀਤਾ ਹੈ। ਮੁਤਾਬਕ ਫਲਸਤੀਨ ਨੂੰ ਮਾਨਤਾ ਦੇਣ ਨਾਲ ਦੋ-ਰਾਜੀ ਹੱਲ ਬਾਰੇ ਗੱਲਬਾਤ ਸ਼ੁਰੂ ਹੋ ਸਕਦੀ ਹੈ।