Friday, November 22, 2024

Haryana

ਲੋਕਤੰਤਰ ਦੀ ਮਜਬੂਤੀ ਲਈ ਚੋਣ ਜਰੂਰੀ : ਪ੍ਰੋਫੈਸਰ ਬੀਆਰ ਕੰਬੋਜ

May 23, 2024 11:43 AM
SehajTimes

ਚੰਡੀਗੜ੍ਹ : ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੁਨੀਵਰਸਿਟੀ, ਹਿਸਾਰ ਵਿਚ ਵੋਟਰ ਜਾਗਰੁਕਤਾ ਰੈਲੀ ਦਾ ਪ੍ਰਬੰਧ ਕੀਤਾ ਗਿਆ। ਵਿਦਿਆਰਥੀਆਂ ਨੇ ਨੁੱਕੜ ਨਾਟਕ ਰਾਹੀਂ ਲੋਕਾਂ ਨੁੰ ਚੋਣ ਕਰਨ ਲਈ ਜਾਗਰੁਕ ਕੀਤਾ। ਯੂਨੀਵਰਸਿਟੀ ਦੇ ਵਾਇਸ ਚਾਂਸਲਰ ਬੀਆਰ ਕੰਬੋਜ ਨੇ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਨੇ ਕਿਹਾ ਕਿ ਲੋਕਤੰਤਰ ਵਿਚ ਵੋਟਰ ਦੀ ਅਹਿਮ ਭੁਮਿਕਾ ਹੁੰਦੀ ਹੈ। ਵਿਦਿਆਰਥੀ ਜਾਗਰੁਕਤਾ ਰੈਲੀ ਰਾਹੀਂ ਵੋਟਰਾਂ ਨੂੰ ਵੋਟ ਕਰਨ ਲਈ ਜਾਗਰੁਕ ਕਰਨ ਤਾਂ ਜੋ ਚੋਣ ਫੀਸਦੀ ਨੁੰ ਵਧਾਇਆ ਜਾ ਸਕੇ। ਵੋਟਰ ਆਪਣੇ ਬਹੁਮੁੱਲੀ ਵੋਟ ਦੇ ਮਹਤੱਵ ਨੁੰ ਸਮਝਣ ਅਤੇ ਲੋਕਤੰਤਰ ਦੀ ਮਜਬੂਤੀ ਲਈ ਬੂਥ 'ਤੇ ਪਹੁੰਚ ਕੇ ਚੋਣ ਕਰਨ। ਵੋਟਰ ਆਪਣੇ ਵੋਟ ਰਾਹੀਂ ਇਕ ਚੰਗੇ ਜਨ ਪ੍ਰਤੀਨਿਧੀ ਦਾ ਚੋਣ ਕਰ ਸਕਦੇ ਹਨ।

ਯੂਨੀਵਰਸਿਟੀ ਵੱਲੋਂ ਵੋਟਰਾਂ ਨੂੰ ਜਾਗਰੁਕ ਕਰਨ ਲਈ ਵੱਖ-ਵੱਖ ਪ੍ਰੋਗ੍ਰਾਮ ਪ੍ਰਬੰਧਿਤ ਕੀਤੇ ਜਾ ਰਹੇ ਹਨ ਤਾਂ ਜੋ ਕੋਈ ਵੀ ਵੋਟਰ ਆਪਣੀ ਵੋਟ ਅਧਿਕਾਰ ਦੀ ਵਰਤੋ ਕਰਨ ਤੋੋਂ ਵਾਂਝਾਂ ਨਾ ਰਹਿ ਜਾਵੇ।ਵਿਦਿਆਰਥੀਆਂ ਨੇ ਨੁੱਕੜ ਨਾਟਕ ਰਾਹੀਂ ਵੋਟਰਾਂ ਨੁੰ ਚੋਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਡੋਰ ਟੂ ਡੋਰ ਪ੍ਰੋਗ੍ਰਾਮ ਰਾਹੀਂ ਵੋਟਰਾਂ ਨੂੰ ਚੋਣ ਲਈ ਜਾਗਰੁਕ ਕੀਤਾ। ਯੁਨੀਵਰਸਿਟੀ ਵੱਲੋਂ ਇਸ ਲੜ੍ਹੀ ਵਿਚ ਪੋਸਟਰ ਮੇਕਿੰਗ, ਵਾਦ-ਵਿਵਾਦ, ਨਾਰਾ ਲੇਖਨ ਸਮੇਤ ਵੱਖ-ਵੱਖ ਮੁਕਾਬਲੇ ਪ੍ਰਬੰਧਿਤ ਕੀਤੇ ਗਏ।ੋ

Have something to say? Post your comment

 

More in Haryana

ਨਿਰਮਾਣਧੀਨ ਹਸਪਤਾਲਾਂ ਦੇ ਕੰਮਾਂ ਵਿਚ ਤੇਜੀ ਲਿਆਈ ਜਾਵੇ : ਆਰਤੀ ਸਿੰਘ

1 ਲੱਖ 20 ਹਜਾਰ ਕੱਚੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਸੁਰੱਖਿਅਤ ਕਰਣ ਦਾ ਬਿੱਲ ਵਿਧਾਨਸਭਾ ਵਿੱਚ ਹੋਇਆ ਪਾਸ

CET ਪਾਸ ਕਰਨ ਵਾਲੇ ਨੌਜਵਾਨਾਂ ਨੂੰ ਇਕ ਸਾਲ ‘ਚ ਨੌਕਰੀ ਨਾ ਮਿਲੀ ਤਾਂ ਸਰਕਾਰ ਦੇਵੇਗੀ 9 ਹਜ਼ਾਰ ਰੁਪਏ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੈਯੰਤੀ 'ਤੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਵਿਵਾਦਾਂ ਤੋਂ ਸਮਾਧਾਨ ਯੋਜਨਾ (ਬੀਐਸਐਸਐਸ-2024) ਦੀ ਕੀਤੀ ਸ਼ੁਰੁਆਤ

ਸੀਆਈਐਸਐਫ ਨੂੰ ਮਿਲੀ ਪਹਿਲੀ ਮਹਿਲਾ ਬਟਾਲਿਅਨ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਬਿਆਨ 'ਤੇ ਦਿੱਤਾ ਤਿੱਖਾ ਜਵਾਬ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ 'ਤੇ ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਨੂੰ ਦਿੱਤਾ ਤੋਹਫਾ

ਹਰਿਆਣਾ ਅਧਿਆਪਕ ਯੋਗਤਾ ਪ੍ਰੀਖਿਆ ਦੇ ਆਨਲਾਇਨ ਬਿਨੈ ਤਹਿਤ ਵਧਾਈ ਆਖੀਰੀ ਮਿਤੀ

ਅੰਬਾਲਾ ਏਅਰਪੋਰਟ 'ਤੇ ਸਿਕਓਰਿਟੀ ਸਮੱਗਰੀ ਸਥਾਪਿਤ ਹੁੰਦੇ ਹੀ ਸ਼ੁਰੂ ਹੋਵੇਗੀ ਉੜਾਨ : ਅਨਿਲ ਵਿਜ

ਲੋਕਾਂ ਦੀ ਮੰਗ 'ਤੇ ਕਨੀਪਲਾ ਵਿਚ ਬਣੇਗਾ 33 ਕੇਵੀ ਦਾ ਸਬ ਸਟੇਸ਼ਨ : ਮੁੱਖ ਮੰਤਰੀ