ਨਵੀਂ ਦਿੱਲੀ : ਵਿਧਾਨ ਸਭਾ ਚੋਣਾਂ ਖ਼ਤਮ ਹੁੰਦਿਆਂ ਹੀ ਮਹਿੰਗਾਈ ਦਾ ਤਗੜਾ ਝਟਕਾ ਲਗਣਾ ਸ਼ੁਰੂ ਹੋ ਗਿਆ ਹੈ। ਸਰਕਾਰੀ ਤੇਲ ਕੰਪਨੀਆਂ ਨੇ ਅੱਜ ਲਗਾਤਾਰ ਤੀਜੇ ਦਿਨ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਹੈ। ਦਿੱਲੀ ਵਿਚ ਪਟਰੌਲ ਦੀ ਕੀਮਤ ਵਿਚ 52 ਪੈਸੇ ਤਾਂ ਡੀਜ਼ਲ ਦੀ ਕੀਮਤ ਵਿਚ 30 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। ਹੁਣ ਦਿੱਲੀ ਵਿਚ ਪਟਰੌਲ ਦੀ ਕੀਮਤ 90.99 ਰੁਪਏ ਜਦਕਿ ਡੀਜ਼ਲ ਦੀ ਕੀਮਤ 81.42 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਇਸ ਤੋਂ ਪਹਿਲਾਂ 4 ਮਈ ਨੂੰ ਪਟਰੌਲ ਦੀ ਕੀਮਤ 15 ਪੈਸੇ ਜਦਕਿ ਡੀਜ਼ਲ ਦੀ ਕੀਮਤ 18 ਪੈਸੇ ਪ੍ਰਤੀ ਲਿਟਰ ਵਧਾਈ ਗਈ ਸੀ।