ਫ਼ਤਹਿਗੜ੍ਹ ਸਾਹਿਬ : ਦੇਸ਼ ਦੇ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾ ਲਈ ਦਿੱਤੇ " ਇਸ ਵਾਰ 70 ਪਾਰ " ਦੇ ਟੀਚੇ ਨੂੰ ਸਫਲਤਾ ਨਾਲ ਹਾਸਲ ਕਰਨ ਦੇ ਮੰਤਵ ਨਾਲ ਸਵੀਪ ਪ੍ਰੋਗਰਾਮ ਅਧੀਨ ਜ਼ਿਲ੍ਹੇ ਅੰਦਰ ਜੰਗੀ ਪੱਧਰ ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਸਵੀਪ ਟੀਮਾਂ ਘਰ-ਘਰ ਜਾ ਕੇ ਵੋਟਰਾਂ ਨੂੰ 01 ਜੂਨ ਨੂੰ ਹੋਣ ਵਾਲੀਆਂ ਵੋਟਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਸਵੀਪ ਟੀਮਾਂ ਵੱਲੋਂ ਸ਼ਹਿਰਾਂ ਦੇ ਮੁਹੱਲਿਆਂ ਅਤੇ ਪਿੰਡਾਂ ਵਿੱਚ ਜਾ ਕੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਵੋਟਰ ਵੋਟ ਪਾਉਣ ਤੋਂ ਵਾਂਝਾ ਨਾ ਰਹਿ ਜਾਵੇ। ਸਵੀਪ ਪ੍ਰੋਗਰਾਮ ਅਧੀਨ ਸ਼ੁਰੂ ਕੀਤੀ ਗਈ ਵੋਟਰ ਜਾਗਰੂਕਤਾ ਮੁਹਿੰਮ ਅੱਜ ਲੇਬਰ ਚੌਂਕਾ, ਸਿਵਲ ਹਸਪਤਾਲਾਂ ਵਿੱਚ ਜਾ ਕੇ ਵੋਟਰਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਮਨਰੇਗਾ ਵਰਕਰਾਂ ਨੂੰ ਵੀ ਵੋਟਾਂ ਸਬੰਧੀ ਜਾਗਰੂਕ ਕਰ ਰਹੀਆਂ ਹਨ ਤਾਂ ਜੋ ਲੋਕ ਸਭਾ ਚੋਣਾ ਵਿੱਚ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ।
ਸਵੀਪ ਟੀਮਾਂ ਦੁਆਰਾ ਲਗਾਤਾਰ ਹਰ ਵਰਗ ਦੇ ਵੋਟਰਾਂ ਨੂੰ ਭਾਰਤ ਚੋਣ ਕਮਿਸ਼ਨਰ ਵੱਲੋਂ ਜਾਰੀ ਐਪਸ ਬਾਰੇ ਵੀ ਵਿਸ਼ੇਸ਼ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਉਹਨਾਂ ਵੱਲੋਂ ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਹਨਾਂ ਐਪਸ ਰਾਹੀਂ ਹਰ ਵਰਗ ਦੇ ਵੋਟਰਾਂ ਨੂੰ ਵੋਟਾਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ । ਇਸ ਤੋਂ ਇਲਾਵਾ ਇਲੈਕਟ੍ਰੋਰਲ ਲਿਟਰੇਸੀ ਕਲੱਬ ਅਧੀਨ ਸਕੂਲੀ ਵਿਦਿਆਰਥੀਆਂ ਵੀ ਲਗਾਤਾਰ ਵੱਖ-ਵੱਖ ਤਰ੍ਹਾਂ ਦੀਆਂ ਸਵੀਪ ਗਤੀਵਿਧੀਆਂ ਜਿਵੇਂ ਕਿ ਵੋਟਰ ਜਾਗਰੂਕਤਾ ਰੈਲੀ, ਪੋਸਟਰ ਮੇਕਿੰਗ, ਰਾਹੀਂ ਵੋਟਰ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ।