Saturday, July 06, 2024
BREAKING NEWS
ਖਡੂਰ ਸਾਹਿਬ ਤੋਂ ਚੁਣੇ ਗਏ ਅੰਮ੍ਰਿਤਪਾਲ ਸਿੰਘ ਨੇ MP ਵਜੋਂ ਚੁੱਕੀ ਸਹੁੰਰਿਸ਼ੀ ਸੁਨਕ ਨੇ ਬ੍ਰਿਟੇਨ ਚੋਣਾਂ ‘ਚ ਕਬੂਲ ਕੀਤੀ ਹਾਰ ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਪੰਜਾਬ ਵਿੱਚ ਭਾਰੀ ਮੀਂਹ ਦੀ ਪੇਸ਼ਨਗੋਈਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਕੀਤਾ ਸੁਚੇਤ ਰੱਖਿਆ ਮੰਤਰੀ ਨੇ ਲੱਦਾਖ ਨਦੀ ‘ਚ ਸ਼ਹੀਦ ਹੋਏ ਜਵਾਨਾ ‘ਤੇ ਜਤਾਇਆ ਦੁੱਖਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਹੋਇਆ ਦੇਹਾਂਤਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਮੁੰਡਨ ਦੀ ਰਸਮ ਲਈ ਖੋਲ੍ਹੀ ਦੁਕਾਨਦਿਲ ਦਾ ਦੌਰਾ ਪੈਣ ਕਾਰਨ ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ ਅਗਲੀ ਸੁਣਵਾਈ 26 ਜੂਨ ਨੂੰ

Chandigarh

ਪੰਜਾਬ ਭਰ 'ਚ 12,583 ਅਰਜ਼ੀਆਂ ਪ੍ਰਾਪਤ ਹੋਈਆਂ : ਸਿਬਿਨ ਸੀ

May 27, 2024 01:33 PM
SehajTimes
 
ਚੰਡੀਗੜ੍ਹ : ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ 12,583 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 23 ਮਈ ਤੱਕ 9,616 ਅਰਜ਼ੀਆਂ ਸਬੰਧਤ ਜ਼ਿਲ੍ਹਿਆਂ ਦੇ ਅਧਿਕਾਰੀਆਂ ਵੱਲੋਂ ਪ੍ਰਵਾਨ ਕਰ ਲਈਆਂ ਗਈਆਂ ਹਨ। ਸਿਰਫ਼ 378 ਅਰਜ਼ੀਆਂ ਬਕਾਇਆ ਹਨ। ਇਸ ਤੋਂ ਇਲਾਵਾ 1,656 ਅਰਜ਼ੀਆਂ ਨੂੰ ਨਾਮਨਜ਼ੂਰ ਕੀਤਾ ਗਿਆ ਹੈ ਅਤੇ 318 ਅਰਜ਼ੀਆਂ ਸਮੀਖਿਆ ਅਧੀਨ ਹਨ ਜਦਕਿ 615 ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਹੋਰ ਜਾਣਕਾਰੀ ਦਿੰਦੇ ਹੋਏ, ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਹਵਾਈ ਗੁਬਾਰਿਆਂ ਲਈ 10 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਦਕਿ ਘਰ-ਘਰ ਜਾ ਕੇ ਪ੍ਰਚਾਰ ਕਰਨ ਦੀ ਪ੍ਰਵਾਨਗੀ ਲਈ 144 ਅਰਜ਼ੀਆਂ ਨੂੰ ਮਨਜ਼ੂਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੈਲੀਕਾਪਟਰ ਅਤੇ ਹੈਲੀਪੈਡ ਦੀ ਵਰਤੋਂ ਲਈ 25 ਅਰਜ਼ੀਆਂ, ਲਾਊਡਸਪੀਕਰ ਪਰਮਿਟ ਲਈ 9 ਅਰਜ਼ੀਆਂ ਅਤੇ ਆਰਜ਼ੀ ਪਾਰਟੀ ਦਫ਼ਤਰ ਖੋਲ੍ਹਣ ਲਈ 555 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸੇ ਤਰ੍ਹਾਂ ਪੈਂਫਲੈਟ ਵੰਡਣ ਲਈ 59 ਅਰਜ਼ੀਆਂ ਪ੍ਰਵਾਨ ਕੀਤੀਆਂ ਗਈਆਂ ਹਨ ਜਦਕਿ ਵੀਡੀਓ ਵੈਨ ਦੀ ਮਨਜ਼ੂਰੀ ਲਈ 54, ਲਾਊਡਸਪੀਕਰ ਸਮੇਤ ਮੀਟਿੰਗਾਂ ਕਰਨ ਲਈ 2083 ਅਰਜ਼ੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਲਾਊਡਸਪੀਕਰ ਤੋਂ ਬਿਨਾਂ ਮੀਟਿੰਗਾਂ ਲਈ 279 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਉੱਥੇ ਹੀ ਨੁੱਕੜ ਮੀਟਿੰਗਾਂ ਅਤੇ ਲਾਊਡ ਸਪੀਕਰਾਂ ਲਈ 2653 ਦਰਖਾਸਤਾਂ ਪ੍ਰਵਾਨ ਕੀਤੀਆਂ ਗਈਆਂ ਹਨ। ਬੈਨਰ ਅਤੇ ਝੰਡੇ ਪ੍ਰਦਰਸ਼ਿਤ ਕਰਨ ਲਈ 542 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਪੋਸਟਰ, ਹੋਰਡਿੰਗ ਅਤੇ ਯੂਨੀਪੋਲ ਪ੍ਰਦਰਸ਼ਿਤ ਕਰਨ ਲਈ 1228 ਅਰਜ਼ੀਆਂ ਪ੍ਰਵਾਨ ਕੀਤੀਆਂ ਗਈਆਂ ਹਨ। ਲਾਊਡਸਪੀਕਰ ਪਰਮਿਟ ਵਾਲੇ ਵਾਹਨਾਂ ਲਈ 759 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ, ਜਦਕਿ ਸੰਸਦੀ ਖੇਤਰ ਦੇ ਅੰਦਰ ਵਾਹਨ ਪਰਮਿਟਾਂ ਲਈ 174 ਅਰਜ਼ੀਆਂ ਪ੍ਰਵਾਨ ਕੀਤੀਆਂ ਗਈਆਂ ਹਨ।  ਉਨ੍ਹਾਂ ਅੱਗੇ ਦੱਸਿਆ ਕਿ ਸਭ ਤੋਂ ਵੱਧ 2078 ਅਰਜ਼ੀਆਂ ਲੁਧਿਆਣਾ ਤੋਂ ਪ੍ਰਾਪਤ ਹੋਈਆਂ ਹਨ। ਇਸੇ ਤਰ੍ਹਾਂ 1258 ਪਟਿਆਲਾ ਤੋਂ ਅਤੇ 690 ਅਰਜ਼ੀਆਂ ਜਲੰਧਰ ਤੋਂ ਪ੍ਰਾਪਤ ਹੋਈਆਂ ਹਨ।ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬੇ ਵਿੱਚ ਪਾਰਟੀਆਂ ਅਤੇ ਉਮੀਦਵਾਰਾਂ ਲਈ ਬਰਾਬਰੀ ਦਾ ਮਾਹੌਲ ਯਕੀਨੀ ਬਣਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

Have something to say? Post your comment

 

More in Chandigarh

ਆਮਦਨ ਤੋਂ ਵੱਧ ਸੰਪਤੀ ਸਬੰਧੀ ਕੇਸ : ਕਾਰਜਸਾਧਕ ਅਫ਼ਸਰ ਗਿਰੀਸ਼ ਵਰਮਾ ਦੇ ਫਰਾਰ ਸਾਥੀ ਗੌਰਵ ਗੁਪਤਾ ਨੂੰ ਕੀਤਾ ਗ੍ਰਿਫਤਾਰ 

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ  20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਗ੍ਰਾਮ ਪੰਚਾਇਤ ਰਜਾਪੁਰ ਦੀ ਸ਼ਾਮਲਾਤ ਜ਼ਮੀਨ ਨਜਾਇਜ਼ ਕਾਬਜਕਾਰਾਂ ਪਾਸੋਂ ਛੁਡਵਾਈ ਗਈ

ਅਸ਼ੀਰਵਾਦ ਸਕੀਮ ਤਹਿਤ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਨਸ਼ਿਆਂ ਨੂੰ ਖਤਮ ਕਰਨਾ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : DIG Nilambari Jagdale

DIG Nilambari Jagdale ਦੀ ਅਗਵਾਈ ਵਿੱਚ Balongi ਖੇਤਰ ਵਿੱਚ ਚਲਾਇਆ ਗਿਆ ਸਰਚ ਆਪਰੇਸ਼ਨ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੰਭਾਵੀ ਹੜ੍ਹਾਂ ਦੇ ਅਗੇਤੇ ਪ੍ਰਬੰਧਾਂ ਲਈ ਸਮੀਖਿਆ ਮੀਟਿੰਗ

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਮਿਲਿਆ ਹੁਲਾਰਾ ; 15 ਫ਼ੀਸਦ ਰਕਬਾ ਵਧਿਆ

ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ: ਆਸ਼ਿਕਾ ਜੈਨ

ਰੈਡ ਕਰਾਸ ਵੱਲੋਂ ਦਿਵਿਆਂਗ ਵਿਅਕਤੀਆਂ ਲਈ 16 ਜੁਲਾਈ ਤੋਂ 18 ਜੁਲਾਈ ਤੱਕ ਕੈਂਪ