Tuesday, December 03, 2024
BREAKING NEWS
ਕੁੰਭੜਾ ਵਿਚ ਕਤਲ ਹੋਏ ਬੱਚਿਆਂ ਦੇ ਹੱਕ ਵਿਚ ਧਰਨਾ ਮਾਰਨ ਖਿਲਾਫ ਹੋਈ ਕਾਰਵਾਈਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ

Sports

ਪਰਨੀਤ ਕੌਰ ਨੇ ਤੀਰਅੰਦਾਜ਼ 'ਚ ਜਿੱਤਿਆ ਸੋਨ ਤਗ਼ਮਾ

May 27, 2024 02:31 PM
SehajTimes
ਪਟਿਆਲਾ : ਕੋਰੀਆ ਵਿਖੇ ਹੋਏ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਸਟੇਜ-2 ਵਿੱਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਦੀ ਸ਼ਮੂਲੀਅਤ ਵਾਲ਼ੀ ਭਾਰਤ ਦੀ ਕੰਪਾਊਂਡ ਵਿਮੈਨ ਟੀਮ ਨੇ ਤੁਰਕੀ ਦੀ ਟੀਮ ਨੂੰ ਹਰਾ ਕੇ ਸੋਨ ਤਗ਼ਮਾ ਜਿੱਤ ਲਿਆ ਹੈ। ਇਸ ਟੀਮ ਨੇ ਪਿਛਲੇ ਦਿਨੀਂ ਯੂ.ਐੱਸ.ਏ. ਅਤੇ ਇਟਲੀ ਦੀਆਂ ਟੀਮਾਂ ਨੂੰ ਹਰਾ ਕੇ ਫ਼ਾਈਨਲ ਵਿੱਚ ਆਪਣੀ ਥਾਂ ਬਣਾਈ ਸੀ। ਵਾਈਸ ਚਾਂਸਲਰ ਸ੍ਰੀ ਕਮਲ ਕਿਸ਼ੋਰ ਯਾਦਵ ਵੱਲੋਂ ਪਰਨੀਤ ਕੌਰ ਅਤੇ ਉਸ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਨੂੰ ਇਸ ਪ੍ਰਾਪਤੀ ਉੱਤੇ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪਰਨੀਤ ਕੌਰ ਨੇ ਪੰਜਾਬੀ ਯੂਨੀਵਰਸਿਟੀ ਦੇ ਨਾਲ਼ ਨਾਲ਼ ਪੂਰੇ ਦੇਸ਼ ਦਾ ਮਾਣ ਵਧਾਇਆ ਹੈ।
 
ਖੇਡ ਵਿਭਾਗ ਦੀ ਡਾਇਰੈਕਟਰ ਡਾ. ਅਜੀਤਾ ਨੇ ਇਸ ਪ੍ਰਾਪਤੀ ਉੱਤੇ ਵਧਾਈ ਦਿੰਦਿਆਂ ਪਰਨੀਤ ਕੌਰ ਨੂੰ ਪੰਜਾਬੀ ਯੂਨੀਵਰਸਿਟੀ ਦਾ ਮਾਣ ਕਰਾਰ ਦਿੱਤਾ। ਜ਼ਿਕਰਯੋਗ ਹੈ ਕਿ ਮਾਨਸਾ ਜ਼ਿਲ੍ਹੇ ਨਾਲ਼ ਸੰਬੰਧਤ ਪਰਨੀਤ ਕੌਰ ਤੀਰਅੰਦਾਜ਼ੀ ਦੇ ਖੇਤਰ ਵਿੱਚ ਵਿਸ਼ਵ ਪੱਧਰ ਉੱਤੇ ਨਾਮਣਾ ਖੱਟ ਰਹੀ ਹੈ। ਪਿਛਲੇ ਸਮੇਂ ਦੌਰਾਨ ਵੀ ਉਸ ਨੇ ਬਹੁਤ ਸਾਰੀਆਂ ਕੌਮਾਂਤਰੀ ਪ੍ਰਾਪਤੀਆਂ ਪੰਜਾਬੀ ਯੂਨੀਵਰਸਿਟੀ ਦੀ ਝੋਲ਼ੀ ਪਾਈਆਂ ਹਨ। ਹਾਲ ਹੀ ਵਿੱਚ ਉਸ ਨੇ ਚੀਨ ਦੇ ਸ਼ੰਘਾਈ ਵਿਖੇ ਹੋਏ ਤੀਰਅੰਦਾਜ਼ੀ ਵਿਸ਼ਵ ਕੱਪ ਸਟੇਜ-1 ਵਿੱਚ ਸੋਨ ਤਗ਼ਮਾ ਜਿੱਤਿਆ ਸੀ। ਉਹ 20 ਤੋਂ ਵਧੇਰੇ ਅੰਤਰਰਾਸ਼ਟਰੀ ਤਗ਼ਮੇ ਜਿੱਤ ਚੁੱਕੀ ਹੈ। ਉਸ ਦੀਆਂ ਪ੍ਰਾਪਤੀਆਂ ਵਿੱਚ ਕੈਡਟ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, ਯੂਥ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, ਸੀਨੀਅਰ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, 2022 ਦੀਆਂ ਏਸ਼ੀਅਨ ਖੇਡਾਂ ਵਿੱਚ ਸੋਨ ਤਗ਼ਮਾ, ਏਸ਼ੀਅਨ ਚੈਂਪੀਅਨਸ਼ਿਪ 2023 ਵਿੱਚ ਸੋਨ ਤਗ਼ਮਾ, ਏਸ਼ੀਆ ਕੱਪ ਵਿੱਚ ਸੋਨ ਤਗ਼ਮਾ,ਵਲਡ ਕੱਪ ਵਿੱਚ ਦੋ ਵਾਰ ਸੋਨ ਤਗ਼ਮਾ ਅਤੇ ਇਨ-ਡੋਰ ਵਲਡ ਸੀਰੀਜ਼ ਵਿੱਚ ਸੋਨ ਤਗ਼ਮਾ ਆਦਿ ਸ਼ਾਮਿਲ ਹਨ।
 

Have something to say? Post your comment

 

More in Sports

ਸਰਦਾਰ ਜਸਵੰਤ ਸਿੰਘ ਜੱਸਾ ਮੈਮੋਰੀਅਲ ਐਂਡ ਵੈਲਫੇਅਰ ਕਲੱਬ ਮੰਡੀਆਂ ਵੱਲੋਂ 19ਵੇਂ ਖੇਡ ਮੇਲੇ ਦੇ ਪਹਿਲੇ ਦਿਨ

ਡੀ.ਏ.ਵੀ ਸਕੂਲ, ਦਾ ਤਿੰਨ ਰੋਜ਼ਾ ਖੇਡ ਮੇਲਾ ਸ਼ਾਨੋ ਸ਼ੌਕਤ ਨਾਲ ਸੰਪੰਨ 

ਅੱਜ 19ਵੇ ਜੱਸਾ ਯਾਦਗਾਰੀ ਕਬੱਡੀ ਕੱਪ ਦਾ ਕੀਤਾ ਅਗਾਜ਼

ਤਿੰਨ ਗੋਲਡ ਮੈਡਲ ਜਿੱਤਣ ਵਾਲੀ ਮੁਸਕਾਨ ਦਾ ਮਲੋਟ ਪਹੁੰਚਣ ਤੇ ਭਰਵਾ ਸਵਾਗਤ

ਖੇਡਾਂ ਵਤਨ ਪੰਜਾਬ ਦੇ ਅੰਡਰ 21 ਰਾਜ ਪੱਧਰੀ ਮੁਕਾਬਲੇ ਵਿਚ ਹੈਰੀਟੇਜ ਦੇ ਵਿਦਿਆਰਥੀ ਨੇ ਜਿੱਤਿਆ ਕਾਂਸੀ ਦਾ ਤਮਗਾ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਫੁਟਬਾਲ ਤੇ ਲਾਅਨ ਟੈਨਿਸ ਟੀਮਾਂ ਦੇ ਟਰਾਇਲ 25 ਨਵੰਬਰ ਨੂੰ

ਅੱਜ ਜੱਸਾ ਯਾਦਗਾਰੀ ਕਬੱਡੀ ਕਲੱਬ ਮੰਡੀਆਂ ਦੀ ਮੀਟਿੰਗ ਪ੍ਰਧਾਨ ਦੀਦਾਰ ਸਿੰਘ ਛੋਕਰ ਦੀ ਪ੍ਰਧਾਨਗੀ ਹੇਠ ਕੀਤੀ ਗਈ,

ਪਟਿਆਲਾ ਵਿਖੇ ਦੂਸਰੀ ਕੁਰਸ਼ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ਕਰਵਾਈ

ਪੰਜਾਬ ਵਿੱਚ ਫੁਟਬਾਲ ਦੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ

ਅਕੇਡੀਆ ਵਰਲਡ ਸਕੂਲ 'ਚ ਕਰਵਾਈ ਸਾਲਾਨਾ ਐਥਲੈਟਿਕ ਮੀਟ