Saturday, July 06, 2024
BREAKING NEWS
ਖਡੂਰ ਸਾਹਿਬ ਤੋਂ ਚੁਣੇ ਗਏ ਅੰਮ੍ਰਿਤਪਾਲ ਸਿੰਘ ਨੇ MP ਵਜੋਂ ਚੁੱਕੀ ਸਹੁੰਰਿਸ਼ੀ ਸੁਨਕ ਨੇ ਬ੍ਰਿਟੇਨ ਚੋਣਾਂ ‘ਚ ਕਬੂਲ ਕੀਤੀ ਹਾਰ ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਪੰਜਾਬ ਵਿੱਚ ਭਾਰੀ ਮੀਂਹ ਦੀ ਪੇਸ਼ਨਗੋਈਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਕੀਤਾ ਸੁਚੇਤ ਰੱਖਿਆ ਮੰਤਰੀ ਨੇ ਲੱਦਾਖ ਨਦੀ ‘ਚ ਸ਼ਹੀਦ ਹੋਏ ਜਵਾਨਾ ‘ਤੇ ਜਤਾਇਆ ਦੁੱਖਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਹੋਇਆ ਦੇਹਾਂਤਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਮੁੰਡਨ ਦੀ ਰਸਮ ਲਈ ਖੋਲ੍ਹੀ ਦੁਕਾਨਦਿਲ ਦਾ ਦੌਰਾ ਪੈਣ ਕਾਰਨ ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ ਅਗਲੀ ਸੁਣਵਾਈ 26 ਜੂਨ ਨੂੰ

Chandigarh

ਵੋਟਰਾਂ ਨੂੰ 1 ਜੂਨ ਨੂੰ ਚੋਣ ਬੂਥਾਂ 'ਤੇ ਜਾਣ ਦੀ ਅਪੀਲ

May 27, 2024 04:26 PM
SehajTimes
ਮੋਹਾਲੀ : ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਸਿਬਿਨ ਸੀ, ਨੇ ਵੋਟਰਾਂ ਨੂੰ ਸੂਬੇ ਚ "ਇਸ ਵਾਰ 70 ਪਾਰ" ਦੇ ਟੀਚੇ ਨੂੰ ਪ੍ਰਾਪਤ ਕਰਨ ਲਈ 1 ਜੂਨ ਨੂੰ ਪੂਰੇ ਜੋਸ਼ ਨਾਲ ਪੋਲਿੰਗ ਬੂਥਾਂ 'ਤੇ ਜਾਣ ਲਈ ਅਪੀਲ ਕੀਤੀ ਹੈ। ਐਤਵਾਰ ਸਵੇਰੇ ਸਥਾਨਕ ਕਮਿਊਨਿਟੀ ਕਲੱਬਾਂ ਅਤੇ ਗੈਰ-ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ ਆਯੋਜਿਤ ਇੱਕ ਵਾਕਾਥਨ ਨੂੰ ਬੋਗਨਵਿਲੀਆ ਗਾਰਡਨ, ਫੇਜ਼ 4, ਮੋਹਾਲੀ ਤੋਂ ਹਰੀ ਝੰਡੀ ਦਿਖਾਉਂਦੇ ਹੋਏ, ਸੀ.ਈ.ਓ. ਸਿਬਿਨ ਸੀ ਨੇ ਕਿਹਾ ਕਿ ਵਾਕਾਥਨ ਦਾ ਉਦੇਸ਼ ਚੋਣਾਂ ਵਿੱਚ ਸਰਗਰਮ ਭਾਗੀਦਾਰੀ ਦੇ ਮਹੱਤਵ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ ਹੈ। ਇਸ ਪ੍ਰੋਗਰਾਮ ਵਿੱਚ ਸਮਾਜ ਦੇ ਵੱਖ-ਵੱਖ ਖੇਤਰਾਂ ਦੇ ਭਾਗੀਦਾਰ ਸ਼ਾਮਲ ਹੋਏ, ਜਿਨ੍ਹਾਂ ਨੇ ਇਸ ਨੂੰ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਗਤੀਵਿਧੀ ਦੇ ਹਿੱਸੇ ਵਜੋਂ ਲੋਕਾਂ ਨਾਲ ਜੁੜਨ ਅਤੇ ਉਨ੍ਹਾਂ ਨੂੰ ਵੋਟ ਪਾਉਣ ਲਈ ਪ੍ਰੇਰਿਆ। ਵਾਕਾਥਨ ਵਿੱਚ ਵੋਟਿੰਗ ਅਤੇ ਗ੍ਰੀਨ ਚੋਣਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਗਿਆ, ਜਿਸ ਵਿੱਚ ਭਾਗ ਲੈਣ ਵਾਲਿਆਂ ਨੇ ਹਰੇ ਰੰਗ ਦੀਆਂ ਟੀ-ਸ਼ਰਟਾਂ ਅਤੇ ਟੋਪੀਆਂ ਪਹਿਨੀਆਂ ਹੋਈਆਂ ਸਨ, ਜਿਨ੍ਹਾਂ ਤੇ "ਸਾਡਾ ਮਿਸ਼ਨ-ਗ੍ਰੀਨ ਚੋਣ" ਨਾਅਰਾ ਲਿਖਿਆ ਸੀ। ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ ਗ੍ਰੀਨ ਚੋਣਾਂ ਦੇ ਸੰਦੇਸ਼ ਨੂੰ ਪ੍ਰਫੁੱਲਤ ਕਰਨ ਲਈ ਭਾਗ ਲੈਣ ਵਾਲਿਆਂ ਨੂੰ ਬੂਟੇ ਵੀ ਵੰਡੇ ਗਏ।
 
 
ਸੀ.ਈ.ਓ. ਸਿਬਿਨ ਸੀ ਨੇ ਗ੍ਰੀਨ ਚੋਣ ਸੁਨੇਹੇ ਨੂੰ ਦਰਸਾਉਣ ਲਈ ਬੋਗਨਵਿਲੀਆ ਗਾਰਡਨ ਵਿੱਚ ਇੱਕ ਬੂਟਾ ਵੀ ਲਗਾਇਆ। ਇਸ ਮੌਕੇ ਉਨ੍ਹਾਂ ਨੇ ਹਰੇ ਰੰਗ ਦੀਆਂ ਟੀ-ਸ਼ਰਟਾਂ ਅਤੇ ਕੈਪਸ ਵੀ ਲਾਂਚ ਕੀਤੀਆਂ। ਸੀ.ਈ.ਓ. ਨੇ ਕਿਹਾ ਕਿ ਮੁਹਾਲੀ ਅਤੇ ਬਾਕੀ ਸਾਰੇ ਜ਼ਿਲ੍ਹੇ ਵੋਟਾਂ ਲਈ ਤਿਆਰ ਹਨ ਅਤੇ ਮਤਦਾਨ ਵਿੱਚ ਇੱਕ ਹਫ਼ਤੇ ਤੋਂ ਵੀ ਘੱਟ ਦਾ ਸਮਾਂ ਰਹਿ ਗਿਆ ਹੈ। ਮਤਦਾਨ ਵਧਾਉਣ ਅਤੇ ਵਧੇਰੇ ਵੋਟਰਾਂ ਨੂੰ ਆਕਰਸ਼ਿਤ ਕਰਨ ਲਈ, ਵੋਟਿੰਗ ਅਧਿਕਾਰਾਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਵੱਖ-ਵੱਖ ਸਾਧਨਾਂ ਰਾਹੀਂ ਲੋਕਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਸਵੀਪ ਗਤੀਵਿਧੀਆਂ ਜਾਰੀ ਹਨ। ਬਿਰਧ ਵੋਟਰਾਂ ਅਤੇ ਦਿਵਿਆਂਗ ਮਤਦਾਤਾਵਾਂ ਲਈ, ਹੋਮ ਵੋਟ (85 ਸਾਲ ਤੋਂ ਵਧੇਰੇ ਅਤੇ ਦਿਵਿਆਂਗਜਨ ਲਈ) ਨਾਮਕ ਇੱਕ ਨਵੀਂ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਉਨ੍ਹਾਂ ਨੂੰ ਘਰ ਤੋਂ ਹੀ ਵੋਟ ਪਾਉਣ ਦਾ ਮੌਕਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਮੋਬਾਈਲ ਐਪ ਸਕਸ਼ਮ ਬਜ਼ੁਰਗਾਂ ਅਤੇ ਪੀ ਡਬਲਯੂ ਡੀ (ਦਿਵਿਆਂਗ) ਵੋਟਰਾਂ ਲਈ ਟਰਾਂਸਪੋਰਟ ਸਹੂਲਤਾਂ ਪ੍ਰਾਪਤ ਕਰਨ ਦੇ ਨਾਲ-ਨਾਲ ਚੋਣ ਬੂਥਾਂ 'ਤੇ ਵਾਲੰਟੀਅਰਾਂ ਦੀ ਮਦਦ ਅਤੇ ਵ੍ਹੀਲਚੇਅਰ ਹਾਸਲ ਕਰਨ ਚ ਮਦਦਗਾਰ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਵੋਟਰਾਂ ਦਾ ਲਗਭਗ 49 ਪ੍ਰਤੀਸ਼ਤ ਔਰਤਾਂ ਹਨ, ਇਸ ਲਈ ਬੱਚਿਆਂ ਲਈ ਕ੍ਰੈਚ, ਵੇਟਿੰਗ ਏਰੀਆ, ਗਰਮੀ ਦੀ ਸਥਿਤੀ ਨਾਲ ਨਜਿੱਠਣ ਲਈ ਏਸੀ/ਕੂਲਰ/ਪੱਖੇ, ਪਖਾਨੇ ਅਤੇ ਹੋਰ ਯਕੀਨੀ ਘੱਟੋ-ਘੱਟ ਸਹੂਲਤਾਂ ਦਾ ਪ੍ਰਬੰਧ ਕਰਕੇ ਉਨ੍ਹਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਰੈਪੀਡੋ ਨੇ ਵੋਟਰਾਂ ਨੂੰ ਬੂਥਾਂ ਤੱਕ ਪਹੁੰਚਾਉਣ ਲਈ ਆਪਣੀਆਂ ਮੁਫਤ ਸੇਵਾਵਾਂ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਨੇ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਸਵੀਪ ਤਹਿਤ ਕੀਤੀਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਵਿੱਚ ਮੀਡੀਆ ਦੇ ਸਹਿਯੋਗ ਦਾ ਵਿਸ਼ੇਸ਼ ਧੰਨਵਾਦ ਕੀਤਾ। ਪੰਜਾਬੀ ਫਿਲਮ ਅਦਾਕਾਰ ਰਾਜ ਧਾਲੀਵਾਲ ਅਤੇ ਅਦਾਕਾਰ ਦਰਸ਼ਨ ਔਲਖ ਵੀ ਚੋਣ ਕਮਿਸ਼ਨ ਦੀਆਂ ਕੋਸ਼ਿਸ਼ਾਂ ਦੇ ਪ੍ਰਚਾਰ-ਪ੍ਰਸਾਰ ਲਈ ਮੌਜੂਦ ਸਨ। ਏ.ਡੀ.ਸੀ.(ਜੀ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਟਿੱਡਕੇ, ਨੇ ਇਸ ਮੌਕੇ ਸੀ.ਈ.ਓ. ਪੰਜਾਬ ਦਾ ਸਵਾਗਤ ਕੀਤਾ ਅਤੇ 1 ਜੂਨ ਨੂੰ ਵੱਧ ਤੋਂ ਵੱਧ ਮਤਦਾਨ ਯਕੀਨੀ ਬਣਾਉਣ ਲਈ ਜ਼ਿਲ੍ਹੇ ਵੱਲੋਂ ਕੀਤੀਆਂ ਚੋਣ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ, ਪ੍ਰੋ: ਗੁਰਬਖ਼ਸ਼ੀਸ਼ ਸਿੰਘ ਅੰਟਾਲ, ਚੋਣ ਤਹਿਸੀਲਦਾਰ ਸੰਜੇ ਕੁਮਾਰ, ਸੀ.ਈ.ਓ ਦਫ਼ਤਰ ਤੋਂ ਮਨਪ੍ਰੀਤ ਅਨੇਜਾ, ਚਿੱਤਰਕਾਰ ਗੁਰਪ੍ਰੀਤ ਸਿੰਘ ਨਾਮਧਾਰੀ, ਚੋਣ ਕਾਨੂੰਗੋ ਸੁਰਿੰਦਰ ਬੱਤਰਾ ਵੀ ਹਾਜ਼ਰ ਸਨ |

Have something to say? Post your comment

 

More in Chandigarh

ਆਮਦਨ ਤੋਂ ਵੱਧ ਸੰਪਤੀ ਸਬੰਧੀ ਕੇਸ : ਕਾਰਜਸਾਧਕ ਅਫ਼ਸਰ ਗਿਰੀਸ਼ ਵਰਮਾ ਦੇ ਫਰਾਰ ਸਾਥੀ ਗੌਰਵ ਗੁਪਤਾ ਨੂੰ ਕੀਤਾ ਗ੍ਰਿਫਤਾਰ 

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ  20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਗ੍ਰਾਮ ਪੰਚਾਇਤ ਰਜਾਪੁਰ ਦੀ ਸ਼ਾਮਲਾਤ ਜ਼ਮੀਨ ਨਜਾਇਜ਼ ਕਾਬਜਕਾਰਾਂ ਪਾਸੋਂ ਛੁਡਵਾਈ ਗਈ

ਅਸ਼ੀਰਵਾਦ ਸਕੀਮ ਤਹਿਤ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਨਸ਼ਿਆਂ ਨੂੰ ਖਤਮ ਕਰਨਾ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : DIG Nilambari Jagdale

DIG Nilambari Jagdale ਦੀ ਅਗਵਾਈ ਵਿੱਚ Balongi ਖੇਤਰ ਵਿੱਚ ਚਲਾਇਆ ਗਿਆ ਸਰਚ ਆਪਰੇਸ਼ਨ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੰਭਾਵੀ ਹੜ੍ਹਾਂ ਦੇ ਅਗੇਤੇ ਪ੍ਰਬੰਧਾਂ ਲਈ ਸਮੀਖਿਆ ਮੀਟਿੰਗ

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਮਿਲਿਆ ਹੁਲਾਰਾ ; 15 ਫ਼ੀਸਦ ਰਕਬਾ ਵਧਿਆ

ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ: ਆਸ਼ਿਕਾ ਜੈਨ

ਰੈਡ ਕਰਾਸ ਵੱਲੋਂ ਦਿਵਿਆਂਗ ਵਿਅਕਤੀਆਂ ਲਈ 16 ਜੁਲਾਈ ਤੋਂ 18 ਜੁਲਾਈ ਤੱਕ ਕੈਂਪ