Friday, November 22, 2024

Chandigarh

31 ਮਈ ਤੇ 1 ਜੂਨ ਦੇ ਅਖ਼ਬਾਰਾਂ ’ਚ ਛਪਣ ਵਾਲੇ ਸਿਆਸੀ ਇਸ਼ਤਿਹਾਰਾਂ ਲਈ ਪ੍ਰਵਾਨਗੀ ਲਾਜ਼ਮੀ

May 27, 2024 04:39 PM
SehajTimes
ਮੋਹਾਲੀ : ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਇੱਥੇ ਸਪੱਸ਼ਟ ਕੀਤਾ ਕਿ ਚੋਣ ਕਮਿਸ਼ਨ ਵੱਲੋਂ ਮਤਦਾਨ ਮੁਕੰਮਲ ਹੋਣ ਲਈ ਨਿਰਧਾਰਿਤ ਸਮੇਂ (6 ਵਜੇ ਸ਼ਾਮ) ਤੋਂ 48 ਘੰਟੇ ਪਹਿਲਾਂ, ਭਾਵ ਚੋਣ ਪ੍ਰਚਾਰ ਖਤਮ ਹੁੰਦੇ ਸਾਰ ਹੀ ਲੋਕ ਪ੍ਰਤਿਨਿਧਤਾ ਕਾਨੂੰਨ 1951 ਦੀ ਧਾਰਾ 126 ਅਨੁਸਾਰ ਸਿਆਸੀ ਲਾਹੇ ਲਈ ਕੋਈ ਵੀ ਜਨਤਕ ਚੋਣ ਸਭਾ/ਜਲੂਸ ਕਰਨ ਤੇ ਮਨਾਹੀ ਹੋ ਜਾਵੇਗੀ। ਇਸ ਤੋਂ ਬਿਨ੍ਹਾਂ ਇਲੈਕਟ੍ਰਾਨਿਕ ਮੀਡੀਆ ਸਮੇਤ ਰੇਡੀਓ-ਟੈਲੀਵੀਜ਼ਨ, ਸੋਸ਼ਲ ਮੀਡੀਆ ’ਤੇ ਹੋਣ ਵਾਲੇ ਸਿਆਸੀ ਪ੍ਰਚਾਰ/ਇਸ਼ਤਿਹਾਰ ’ਤੇ ਵੀ ਰੋਕ ਲੱਗ ਜਾਵੇਗੀ। ਧਾਰਾ 126 ਅਤੇ 126 ਏ ਅਨੁਸਾਰ ਇਹ ਰੋਕ ਇਲੈਕਟ੍ਰਾਨਿਕ ਮੀਡੀਆ ਜਾਂ ਪ੍ਰਿੰਟ ਮੀਡੀਆ ਚ ਓਪੀਨੀਅਨ ਪੋਲ ਅਤੇ ਐਗਜ਼ਿਟ ਪੋਲ ’ਤੇ ਵੀ ਲਾਗੂ ਹੋਵੇਗੀ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 30 ਮਈ ਸ਼ਾਮ 6 ਵਜੇ ਤੋਂ ਬਾਅਦ ਉਮਦੀਵਾਰ/ਪਾਰਟੀ ਵੱਲੋਂ ਰੇਡੀਓ, ਟੈਲੀਵੀਜ਼ਨ, ਸਿਨੇਮਾ, ਸੋਸ਼ਲ ਮੀਡੀਆ, ਬਲਕ ਐਸ ਐਮ ਐਸ ਜਾਂ ਪ੍ਰੀ-ਰਿਕਾਰਡਡ ਐਸ ਐਮ ਐਸ ਸੁਨੇਹਿਆਂ ਸਮੇਤ ਅਜਿਹੇ ਹੋਰ ਕਿਸੇ ਵੀ ਸਾਧਨ ’ਤੇ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ ਅਤੇ ਨਾ ਹੀ ਸਿਆਸੀ ਇਸ਼ਤਿਹਾਰ ਦਿੱਤਾ ਜਾ ਸਕੇਗਾ, ਜੋ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਇਲੈਕਟ੍ਰਾਨਿਕ ਮੀਡੀਆ ਦੀ ਪ੍ਰੀਭਾਸ਼ਾ ਘੇਰੇ ਵਿੱਚ ਆਉਂਦਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਮਿਤੀ 23 ਮਈ, 2024 ਨੂੰ ਜਾਰੀ ਚੋਣ ਅਮਲ ਦੇ ਅਖੀਰਲੇ 48 ਘੰਟਿਆਂ ਦੇ ‘ਸਟੈਂਡਰਡ ਅਪਰੇਟਿੰਗ ਪ੍ਰੋਸੀਜਰ’ ਮੁਤਾਬਕ ਚੋਣ ਪ੍ਰਚਾਰ ਲਈ ਤੈਅ ਸਮਾਂ-ਸੀਮਾਂ ਸਮਾਪਤ ਹੁੰਦੇ ਸਾਰ ਹੀ ਕੋਈ ਵੀ ਟੀ.ਵੀ., ਰੇਡੀਓ, ਸੋਸ਼ਲ ਮੀਡੀਆ ਚੈਨਲ ਕਿਸੇ ਵੀ ਪਾਰਟੀ ਦੇ ਪ੍ਰਚਾਰ ਲਈ ਇਸ਼ਿਤਿਹਾਰ ਜਾਂ ਉਸ ਨਾਲ ਮਿਲਦਾ ਜੁਲਦਾ ਪ੍ਰੋਗਰਾਮ ਨਹੀਂ ਚਲਾ ਸਕਣਗੇ। ਉਨ੍ਹਾਂ ਕਿਹਾ ਕਿ ਮਿਤੀ 31 ਮਈ, 2024 ਅਤੇ ਮਿਤੀ 1 ਜੂਨ, 2024 ਨੂੰ ਛਪਣ ਵਾਲੀਆਂ ਅਖਬਾਰਾਂ ਵਿੱਚ ਵੀ ਇਸ਼ਤਿਹਾਰ ਦੇਣ ਤੋਂ ਪਹਿਲਾਂ ਚੋਣ ਅਮਲ ਵਿਚ ਭਾਗ ਲੈ ਰਹੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਆਪਣੇ ਇਸ਼ਤਿਹਾਰ ਮੀਡੀਆ ਸਰਟੀਫ਼ਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਉਪਰੰਤ ਹੀ ਛਪਵਾ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ’ਚ ਕਾਰਜਸ਼ੀਲ ਮੀਡੀਆ ਕਰਮੀਆਂ/ਮੀਡੀਆ ਹਾਊਸਜ਼ ਨੂੰ ਚੋਣ ਕਮਿਸ਼ਨ ਦੀਆਂ ਉਕਤ ਹਦਾਇਤਾਂ ਅਤੇ ਜਨ ਪ੍ਰਤੀਨਿਧੀ ਐਕਟ, 1951 ਦੀ ਧਾਰਾ 126 ਅਤੇ 126 ਏ ਤਹਿਤ ਤੈਅ ਕੀਤੀਆਂ ਸੀਮਾਵਾਂ ਦੀ ਪੂਰਣ ਰੂਪ ਵਿੱਚ ਪਾਲਣ ਕਰਨ ’ਚ ਸਹਿਯੋਗ ਦੇਣ ਦੇਣ ਦੀ ਅਪੀਲ ਕੀਤੀ ਹੈ। ਇਸੇ ਤਰਾਂ ਆਖਰੀ 48 ਘੰਟਿਆਂ ਦੌਰਾਨ ਸਬੰਧਤ ਹਲਕੇ ਤੋਂ ਬਾਹਰ ਤੋਂ ਚੋਣ ਪ੍ਰਚਾਰ ਲਈ ਆਏ ਸਮਰੱਥਕਾਂ ਨੂੰ ਵੀ ਵਾਪਿਸ ਜਾਣਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸਾਰੇ ਬਾਹਰੀ ਲੋਕ ਹਲਕੇ ਤੋਂ ਬਾਹਰ ਚਲੇ ਜਾਣ, ਇਸ ਲਈ ਪੁਲਿਸ ਵਿਭਾਗ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਅਜਿਹੇ ਬਾਹਰੀ ਲੋਕਾਂ ਦੇ ਸੰਭਾਵਿਤ ਠਹਿਰਾਓ ਵਾਲੀ ਥਾਂ ਤੇ ਪੂਰੀ ਚੌਕਸੀ ਰੱਖੀ ਜਾਵੇ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ